09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪਿੰਡ ਮੁਬਾਰਿਕਪੁਰ ਵਿਖੇ ਔਰਤਾਂ ਨਾਲ ਕੁੱਟਮਾਰ , ਮਾਂ - ਧੀ ਹੋਈਆਂ ਜ਼ਖ਼ਮੀ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ਼ ਸੋਸ਼ਲ ਮੀਡੀਆ ’ਤੇ ਹੋਈ ਵਾਇਰਲ

ਡੇਰਾਬੱਸੀ, 8 ਸਤੰਬਰ (ਗੁਰਮੀਤ ਸਿੰਘ)-ਪਿੰਡ ਮੁਬਾਰਿਕਪੁਰ ਵਿਖੇ ਇਕ ਔਰਤ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ‘ਚ ਜ਼ਖ਼ਮੀ ਹੋਈ ਹਰਪ੍ਰੀਤ ਕੌਰ ਨੂੰ ਇਲਾਜ ਲਈ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਉਸ ਦੀ ਧੀ ਹਰਵਿੰਦਰ ਕੌਰ ਨੂੰ ਵੀ ਸੱਟਾਂ ਲੱਗੀਆਂ ਹਨ।

Ad Position 21
repet_subhas-goyals [Copy P29]
ਹਸਪਤਾਲ ਵਿਖੇ ਜ਼ੇਰੇ ਇਲਾਜ ਜ਼ਖਮੀ ਔਰਤਾਂ ਮਾਮਲੇ ਬਾਰੇ ਜਾਣਕਾਰੀ ਦਿੰਦੀਆਂ ਹੋਈਆਂ। (ਸੱਜੇ) ਸੀ. ਸੀ. ਟੀ. ਵੀ. ਫੁਟੇਜ ’ਚ ਕੈਦ ਕੁੱਟਮਾਰ ਦੀ ਘਟਨਾ। ਤਸਵੀਰ : ਗੁਰਮੀਤ ਸਿੰਘ 09-09-2026
ਡੇਰਾਬੱਸੀ, 8 ਸਤੰਬਰ (ਗੁਰਮੀਤ ਸਿੰਘ)-ਪਿੰਡ ਮੁਬਾਰਿਕਪੁਰ ਵਿਖੇ ਇਕ ਔਰਤ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ‘ਚ ਜ਼ਖ਼ਮੀ ਹੋਈ ਹਰਪ੍ਰੀਤ ਕੌਰ ਨੂੰ ਇਲਾਜ ਲਈ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਉਸ ਦੀ ਧੀ ਹਰਵਿੰਦਰ ਕੌਰ ਨੂੰ ਵੀ ਸੱਟਾਂ ਲੱਗੀਆਂ ਹਨ। ਪੀੜਤ ਪੱਖ ਨੇ ਦੋਸ਼ ਲਗਾਇਆ ਹੈ ਕਿ ਕੁਝ ਦਿਨ ਪਹਿਲਾਂ ਗਲੀ ‘ਚ ਔਰਤਾਂ ਵਿਚਕਾਰ ਮਾਮੂਲੀ ਗੱਲ ਨੂੰ ਲੈ ਕੇ ਤਕਰਾਰ ਹੋਈ ਸੀ, ਜਿਸ ਨੂੰ ਬਾਅਦ ‘ਚ ਸੁਲਝਾ ਲਿਆ ਗਿਆ ਸੀ। ਇਸ ਦੇ ਬਾਵਜੂਦ ਇਕ ਦਿਨ ਪਹਿਲਾਂ ਕੁਝ ਔਰਤਾਂ ਅਤੇ ਪੁਰਸ਼ਾਂ ਉਨ੍ਹਾਂ ਦੇ ਘਰ ਦੇ ਨੇੜੇ ਆਏ ਅਤੇ ਕਥਿਤ ਤੌਰ ‘ਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ। ਹਰਪ੍ਰੀਤ ਕੌਰ ਨੇ ਹਮਲਾਵਰਾਂ ‘ਤੇ ਕੱਪੜੇ ਫਾੜ੍ਹਨ ਅਤੇ ਭੱਦੀ ਸ਼ਬਦਾਵਲੀ ਵਰਤਣ ਦੇ ਦੋਸ਼ ਵੀ ਲਗਾਏ ਹਨ। ਸਾਰੀ ਘਟਨਾ ਗਲੀ ‘ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ‘ਚ ਕੈਦ ਹੋ ਗਈ, ਜਿਸ ਦੀ ਫੁਟੇਜ. ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਘਟਨਾ ਸੰਬੰਧੀ ਗੱਲਬਾਤ ਕਰਦਿਆਂ ਮੁਬਾਰਿਕਪੁਰ ਪੁਲਿਸ ਚੌਕੀ ਦੇ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਹਸਪਤਾਲ ‘ਚ ਦਾਖ਼ਲ ਹਰਪ੍ਰੀਤ ਕੌਰ ਦੇ ਬਿਆਨ ਦਰਜ ਕਰਨ ਉਪਰੰਤ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਕਮਿਸ਼ਨਰ ਪੰਕਜ ਨੈਨ ਵਲੋਂ ਥਾਣਿਆਂ ਤੇ ਚੌਕੀਆਂ ਦਾ ਅਚਨਚੇਤ ਨਿਰੀਖਣ ਅਗਲੀ ਖ਼ਬਰ ਪੰਜਾਬ ਸਮੇਤ ਚੰਡੀਗੜ੍ਹ ਅਤੇ ਹਰਿਆਣਾ ’ਚ ਅਗਲੇ ਸੱਤ ਦਿਨ ਮੌਸਮ ਸਾਫ਼ ਅਤੇ ਖ਼ੁਸ਼ਕ ਰਹਿਣ ਦੀ ਸੰਭਾਵਨਾ
Ad Position 24