09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪੁਲਿਸ ਕਮਿਸ਼ਨਰ ਪੰਕਜ ਨੈਨ ਵਲੋਂ ਥਾਣਿਆਂ ਤੇ ਚੌਕੀਆਂ ਦਾ ਅਚਨਚੇਤ ਨਿਰੀਖਣ

ਪੰਚਕੂਲਾ, 8 ਸਤੰਬਰ (ਕਪਿਲ)-ਜ਼ਿਲ੍ਹਾ ਪੰਚਕੂਲਾ ਅੰਦਰ ਪੁਲਿਸ ਪ੍ਰਬੰਧ ਨੂੰ ਹੋਰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਪੁਲਿਸ ਕਮਿਸ਼ਨਰ ਪੰਕਜ ਨੈਨ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਅਤੇ ਪੁਲਿਸ ਚੌਕੀਆਂ ਦਾ ਅਚਨੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸੈਕਟਰ-20 ਦੇ ਥਾਣੇ, ਸਾਈਬਰ ਕ੍ਰਾਈਮ ਥਾਣੇ, ਸੈਕਟਰ-19 ਚੌਕੀ ਅਤੇ ਸੈਕਟਰ-21 ਚੌਕੀ ਦਾ ਦੌਰਾ ਕਰਕੇ ਪੁਲਿਸ ਦੀ ਕਾਰਜਪ੍ਰਣਾਲੀ, ਸਫ਼ਾਈ ਵਿਵਸਥਾ, ਰਿਕਾਰਡ ਅਤੇ ਕਾਨੂੰਨ-ਵਿਵਸਥਾ ਨਾਲ ਸੰਬੰਧਤ ਪ੍ਰਬੰਧਾਂ ਦਾ ਜਾਇਜ਼ਾ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਪੰਚਕੂਲਾ, 8 ਸਤੰਬਰ (ਕਪਿਲ)-ਜ਼ਿਲ੍ਹਾ ਪੰਚਕੂਲਾ ਅੰਦਰ ਪੁਲਿਸ ਪ੍ਰਬੰਧ ਨੂੰ ਹੋਰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਪੁਲਿਸ ਕਮਿਸ਼ਨਰ ਪੰਕਜ ਨੈਨ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਅਤੇ ਪੁਲਿਸ ਚੌਕੀਆਂ ਦਾ ਅਚਨੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸੈਕਟਰ-20 ਦੇ ਥਾਣੇ, ਸਾਈਬਰ ਕ੍ਰਾਈਮ ਥਾਣੇ, ਸੈਕਟਰ-19 ਚੌਕੀ ਅਤੇ ਸੈਕਟਰ-21 ਚੌਕੀ ਦਾ ਦੌਰਾ ਕਰਕੇ ਪੁਲਿਸ ਦੀ ਕਾਰਜਪ੍ਰਣਾਲੀ, ਸਫ਼ਾਈ ਵਿਵਸਥਾ, ਰਿਕਾਰਡ ਅਤੇ ਕਾਨੂੰਨ-ਵਿਵਸਥਾ ਨਾਲ ਸੰਬੰਧਤ ਪ੍ਰਬੰਧਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਪੁਲਿਸ ਕਮਿਸ਼ਨਰ ਨੇ ਥਾਣਾ ਅਤੇ ਚੌਕੀ ਦੇ ਵਿਹੜੇ ‘ਚ ਚੱਲ ਰਹੀ ਸਫ਼ਾਈ ਮੁਹਿੰਮ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਖ਼ੁਦ ਥਾਣਿਆਂ ਦੀਆਂ ਛੱਤਾਂ ‘ਤੇ ਚੜ੍ਹ ਕੇ ਸਫ਼ਾਈ ਵਿਵਸਥਾ ਦੀ ਜਾਂਚ ਕੀਤੀ। ਬਰਸਾਤ ਦੇ ਮੌਸਮ ਨੂੰ ਧਿਆਨ ‘ਚ ਰੱਖਦਿਆਂ ਉਨ੍ਹਾਂ ਨੇ ਛੱਤਾਂ, ਨਾਲੀਆਂ ਅਤੇ ਵਿਹੜੇ ਦੇ ਕਿਸੇ ਵੀ ਹਿੱਸੇ ‘ਚ ਪਾਣੀ ਖੜ੍ਹਾ ਨਾ ਹੋਣ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਥਾਣੇ ਦੇ ਵਿਹੜੇ ‘ਚ ਬਣੇ ਘੋੜਿਆਂ ਦੇ ਅਸਤਬਲ ਦਾ ਵੀ ਨਿਰੀਖਣ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਥਾਣਿਆਂ ਅਤੇ ਚੌਕੀਆਂ ਦੀ ਕਾਰਜ-ਪ੍ਰਣਾਲੀ, ਲੰਬਿਤ ਮਾਮਲਿਆਂ, ਰਿਕਾਰਡ ਵਿਵਸਥਾ, ਦਫ਼ਤਰਾਂ ਅਤੇ ਹੋਰਨਾਂ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਲੰਬੇ ਸਮੇਂ ਤੋਂ ਥਾਣਿਆਂ ਦੇ ਵਿਹੜੇ ‘ਚ ਖੜ੍ਹੇ ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਦੀ ਸਥਿਤੀ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਅਤੇ ਉਨ੍ਹਾਂ ਸੰਬੰਧੀ ਨਿਯਮਾਂ ਅਨੁਸਾਰ ਲੋੜੀਂਦੀ ਕਾਨੂੰਨੀ ਕਾਰਵਾਈ ਪੂਰੀ ਕਰਕੇ ਅਜਿਹੇ ਵਾਹਨਾਂ ਦਾ ਜਲਦ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਥਾਣਿਆਂ ਅਤੇ ਚੌਕੀਆਂ ‘ਚ ਤਾਇਨਾਤ ਪੁਲਿਸ ਮੁਲਾਜ਼ਮਾਂ ਨਾਲ ਸਿੱਧੀ ਗੱਲਬਾਤ ਕਰਕੇ ਇਲਾਕੇ ਦੀ ਕਾਨੂੰਨ-ਵਿਵਸਥਾ ਅਤੇ ਪੁਲਿਸਿੰਗ ਨਾਲ ਸੰਬੰਧਿਤ ਮੁੱਦਿਆਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ। ਅੰਤ ‘ਚ ਉਨ੍ਹਾਂ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਆਮ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮ ਆਪਣੇ ਫਰਜ਼ ਪੂਰੀ ਇਮਾਨਦਾਰੀ, ਨਿਰਪੱਖਤਾ, ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ। ਇਸੇ ਦੌਰਾਨ ਪੁਲਿਸ ਕਮਿਸ਼ਨਰ ਨੇ ਉੱਚ ਅਧਿਕਾਰੀਆਂ ਨੂੰ ਥਾਣਿਆਂ ਅਤੇ ਚੌਕੀਆਂ ਦੇ ਪ੍ਰਬੰਧਾਂ ਦੀ ਨਿਯਮਿਤ ਸਮੀਖਿਆ ਕਰਨ ਅਤੇ ਕਿਸੇ ਵੀ ਪੱਧਰ ‘ਤੇ ਲਾਪ੍ਰਵਾਹੀ ਨੂੰ ਬਰਦਾਸ਼ਤ ਨਾ ਕਰਨ ਦੇ ਨਿਰਦੇਸ਼ ਵੀ ਦਿੱਤੇ।
Ad Position 22
No active advertisement
ਪਿਛਲੀ ਖ਼ਬਰ ਕਾਲਕਾ ਦੇ ਗਾਂਧੀ ਚੌਕ ਵਿਖੇ 6-7 ਨੌਜਵਾਨਾਂ ਨੇ ਇਕ ਨੌਜਵਾਨ ’ ਤੇ ਡੰਡਿਆਂ ਤੇ ਰਾਡਾਂ ਨਾਲ ਕੀਤਾ ਤਾਬੜ - ਤੋੜ ਹਮਲਾ ਅਗਲੀ ਖ਼ਬਰ ਪਿੰਡ ਮੁਬਾਰਿਕਪੁਰ ਵਿਖੇ ਔਰਤਾਂ ਨਾਲ ਕੁੱਟਮਾਰ , ਮਾਂ - ਧੀ ਹੋਈਆਂ ਜ਼ਖ਼ਮੀ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ਼ ਸੋਸ਼ਲ ਮੀਡੀ...
Ad Position 24