09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਬਿਜਲੀ ਬੋਰਡ ਦੇ ਕਰਮਚਾਰੀਆਂ ਵਲੋਂ ਕਲਮਛੋੜ ਹੜਤਾਲ ਦੇ ਸਮਰਥਨ ’ਚ ਰੋਸ ਰੈਲੀ

ਖਰੜ, 8 ਸਤੰਬਰ (ਜੰਡਪੁਰੀ)-ਜੁਆਇੰਟ ਫੋਰਮ ਅਤੇ ਏਕਤਾ ਮੰਚ ਦੇ ਸੱਦੇ ‘ਤੇ ਪੰਜਾਬ ਦੇ ਸਿਵਲ ਸਕੱਤਰੇਤ ਅਤੇ ਜ਼ਿਲ੍ਹਾ ਸਕੱਤਰੇਤ ਦੇ ਮੁਲਾਜ਼ਮਾਂ ਵਲੋਂ ਆਪਣੀ ਮੰਗਾਂ ਦੀ ਪੂਰਤੀ ਲਈ ਕੀਤੀ ਗਈ ਕਲਮਛੋੜ ਹੜਤਾਲ ਦੇ ਸਮਰਥਨ ‘ਚ ਬਿਜਲੀ ਮੁਲਾਜ਼ਮਾਂ ਵਲੋਂ ਬਲਵਿੰਦਰ ਸਿੰਘ ਰਡਿਆਲਾ ਸਰਕਲ ਪ੍ਰਧਾਨ ਮੁਹਾਲੀ ਦੀ ਅਗਵਾਈ ਹੇਠ ਖਰੜ ਦੇ ਡਵੀਜ਼ਨ ਦਫ਼ਤਰ ਵਿਖੇ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਰੰਜੂ ਬਾਲਾ ਐੱਮ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਖਰੜ, 8 ਸਤੰਬਰ (ਜੰਡਪੁਰੀ)-ਜੁਆਇੰਟ ਫੋਰਮ ਅਤੇ ਏਕਤਾ ਮੰਚ ਦੇ ਸੱਦੇ ‘ਤੇ ਪੰਜਾਬ ਦੇ ਸਿਵਲ ਸਕੱਤਰੇਤ ਅਤੇ ਜ਼ਿਲ੍ਹਾ ਸਕੱਤਰੇਤ ਦੇ ਮੁਲਾਜ਼ਮਾਂ ਵਲੋਂ ਆਪਣੀ ਮੰਗਾਂ ਦੀ ਪੂਰਤੀ ਲਈ ਕੀਤੀ ਗਈ ਕਲਮਛੋੜ ਹੜਤਾਲ ਦੇ ਸਮਰਥਨ ‘ਚ ਬਿਜਲੀ ਮੁਲਾਜ਼ਮਾਂ ਵਲੋਂ ਬਲਵਿੰਦਰ ਸਿੰਘ ਰਡਿਆਲਾ ਸਰਕਲ ਪ੍ਰਧਾਨ ਮੁਹਾਲੀ ਦੀ ਅਗਵਾਈ ਹੇਠ ਖਰੜ ਦੇ ਡਵੀਜ਼ਨ ਦਫ਼ਤਰ ਵਿਖੇ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਰੰਜੂ ਬਾਲਾ ਐੱਮ.ਐੱਸ.ਯੂ. ਆਗੂ, ਯੋਗਰਾਜ ਸਿੰਘ ਜੋਨ ਆਗੂ, ਗੋਪੀ ਚੰਦ ਪ੍ਰਧਾਨ ਐੱਸ.ਸੀ. ਵਿੰਗ ਅਤੇ ਸ਼ੇਰ ਸਿੰਘ ਪ੍ਰਧਾਨ ਸਿਟੀ-2 ਖਰੜ ਨੇ ਕਿਹਾ ਕਿ ਅੱਜ ਪੰਜਾਬ ਦੇ ਸਿਵਲ ਸਕੱਤਰੇਤ ਅਤੇ ਜ਼ਿਲ੍ਹਾ ਸਕੱਤਰੇਤ ਦੇ ਸਮੁੱਚੇ ਮੁਲਾਜ਼ਮ ਪੰਜਾਬ ਸਰਕਾਰ ਦੇ ਖ਼ਿਲਾਫ਼ ਆਪਣੀਆਂ ਮੰਗਾਂ ਦੀ ਪੂਰਤੀ ਹਿੱਤ ਕਲਮਛੋੜ ਹੜਤਾਲ ‘ਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਅਤੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪ੍ਰੰਤੂ ਹੁਣ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਲਾਜ਼ਮ ਮੰਗਾਂ ਨੂੰ ਲੈ ਕੇ ਸਰਕਾਰ ਵਲੋਂ ਜਿਸ ਤਰ੍ਹਾਂ ਦਾ ਅੜੀਅਲ ਰਵੱਈਆ ਅਪਨਾਇਆ ਜਾ ਰਿਹਾ ਹੈ, ਉਸ ਨੂੰ ਦੇਖ ਕੇ ਪ੍ਰਤੀਤ ਹੁੰਦਾ ਹੈ ਕਿ ਇਸ ਸਰਕਾਰ ਦਾ ਟਾਈਮ ਥੋੜ੍ਹਾ ਰਹਿ ਗਿਆ ਹੈ ਅਤੇ ਇਸੇ ਕਾਰਨ ਇਹ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਮੁੱਚੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਜਲਦ ਹੱਲ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਦੀ ਹੋਵੇਗੀ। ਇਸ ਮੌਕੇ ਜਰਨੈਲ ਸਿੰਘ ਪ੍ਰਧਾਨ, ਕੇਵਲ ਸਿੰਘ, ਕਾਕਾ ਸਿੰਘ, ਜਤਿੰਦਰ ਸਿੰਘ ਜੇ. ਈ., ਮਨਦੀਪ ਰੱਤੂ, ਮਦਨ ਲਾਲ, ਹਰਜੀਤ ਸਿੰਘ, ਅਜੇ ਲੂੰਬਾ, ਪ੍ਰਦੀਪ ਸਿੰਘ, ਜਸਕਰਨ ਤੇ ਨਰਿੰਦਰ ਸਿੰਘ ਸਮੇਤ ਹੋਰ ਮੁਲਾਜ਼ਮ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਜਾਤੜੀ ਵਿਖੇ ‘ਇਨਾਮ ਵੰਡ ਸਮਾਰੋਹ’ ’ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਅਗਲੀ ਖ਼ਬਰ ਕੌਂਸਲ ਵਲੋਂ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਸਮੇਤ 2.06 ਕਰੋੜ ਦੇ ਪ੍ਰਾਜੈਕਟਾਂ ਸਮੇਤ ਕਈ ਅਹਿਮ ਪਾਸ
Ad Position 24