09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਵਿਆਹ ਦਾ ਝਾਂਸਾ ਦੇ ਕੇ ਵਾਰ-ਵਾਰ ਜ਼ਬਰ ਜਨਾਹ ਕਰਨ ਦਾ ਦੋਸ਼ ਮਟੌਰ ਵਾਸੀ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਕੀਤਾ ਗ੍ਰਿਫ਼ਤਾਰ

ਐੱਸ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਐੱਸ. ਏ. ਐੱਸ. ਨਗਰ, 8 ਸਤੰਬਰ (ਕਪਿਲ ਵਧਵਾ)–25 ਸਾਲਾ ਲੜਕੀ ਨੇ ਮਟੌਰ ਵਾਸੀ ਸੂਰਜ ਸਿੰਘ ’ਤੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਵਾਰ-ਵਾਰ ਜਬਰ ਜਨਾਹ ਕਰਨ ਦੇ ਦੋਸ਼ ਲਗਾਏ ਹਨ। ਲੜਕੀ ਦੀ ਸ਼ਿਕਾਇਤ ’ਤੇ ਮਟੌਰ ਥਾਣਾ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਧਾਰਾ 376 ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਸ਼ਿਕਾਇਤ ਅਨੁਸਾਰ ਸਾਲ 2024 ਵਿਚ ਲੜਕੀ ਦੀ ਸੂਰਜ ਸਿੰਘ ਨਾਲ ਸੋਸ਼ਲ ਮੀਡੀਆ ਰਾਹੀਂ ਗੱਲਬਾਤ ਸ਼ੁਰੂ ਹੋਈ ਸੀ। ਦੋਵਾਂ ਵਿਚਾਲੇ ਦੋਸਤੀ ਹੋਣ ਤੋਂ ਬਾਅਦ ਮੁਲਜ਼ਮ ਨੇ ਉਸ ਨਾਲ ਵਿਆਹ ਕਰਨ ਦਾ ਵਾਅਦਾ ਕੀਤਾ। ਲੜਕੀ ਦਾ ਦੋਸ਼ ਹੈ ਕਿ ਵਿਆਹ ਦਾ ਭਰੋਸਾ ਦੇ ਕੇ ਮੁਲਜ਼ਮ ਨੇ ਉਸ ਨਾਲ ਕਈ ਵਾਰ ਸਰੀਰਕ ਸੰਬੰਧ ਬਣਾਏ। ਬਾਅਦ ਵਿਚ ਜਦੋਂ ਉਸ ਨੇ ਵਿਆਹ ਲਈ ਦਬਾਅ ਪਾਇਆ ਤਾਂ ਮੁਲਜ਼ਮ ਨੇ ਸੰਪਰਕ ਤੋੜਦਿਆਂ ਉਸ ਦਾ ਮੋਬਾਈਲ ਨੰਬਰ ਵੀ ਬਲਾਕ ਕਰ ਦਿੱਤਾ ਅਤੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਪੁਲਿਸ ਨੇ ਜ਼ੀਰੋ ਐੱਫ. ਆਈ. ਆਰ. ਅਤੇ ਸ਼ਿਕਾਇਤ ਦੇ ਆਧਾਰ ’ਤੇ ਸੂਰਜ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀ. ਐਸ. ਪੀ. ਸਿਟੀ-1 ਗੁਰਚਰਨ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਵਿਚ ਲਗਾਏ ਦੋਸ਼ਾਂ ਸੰਬੰਧੀ ਪੁਲਿਸ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ‘ਗੈਂਗਸਟਰਾਂ ’ਤੇ ਵਾਰ’ ਦਾ 231ਵਾਂ ਦਿਨ ਪੰਜਾਬ ਪੁਲਿਸ ਵਲੋਂ 581 ਥਾਈਂ ਛਾਪੇਮਾਰੀ 238 ਕਾਬੂ ‘ ਯੁੱਧ ਨਸ਼ਿਆਂ ਵਿਰੁੱਧ’... ਅਗਲੀ ਖ਼ਬਰ ਮੌਜੂਦਾ ਸੂਬਾ ਸਰਕਾਰ ਦੀਆਂ ਵਧੀਕੀਆਂ ਦੇ ਖ਼ਿਲਾਫ਼ ਪਿੰਡ ਪਲਹੇੜੀ ਵਿਖੇ ‘ਪੰਜਾਬ ਬਚਾਓ ਰੈਲੀ’ ਭਲਕੇ-ਖੇੜਾ
Ad Position 24