ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ
ਚੰਡੀਗੜ੍ਹ, 9 ਸਤੰਬਰ (ਕਪਿਲ ਵਧਵਾ)– ਚੰਡੀਗੜ੍ਹ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮਨੀਮਾਜਰਾ ਥਾਣਾ ਪੁਲਿਸ ਨੇ ਕਾਰਵਾਈ ਕਰਦਿਆਂ 13. 76 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ।
ਚੰਡੀਗੜ੍ਹ, 9 ਸਤੰਬਰ (ਕਪਿਲ ਵਧਵਾ)– ਚੰਡੀਗੜ੍ਹ ਪੁਲਿਸ ਵਲੋਂ ਨਸ਼ਾ ਤਸਕਰਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮਨੀਮਾਜਰਾ ਥਾਣਾ ਪੁਲਿਸ ਨੇ ਕਾਰਵਾਈ ਕਰਦਿਆਂ 13.76 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਵਾਸੂ ਉਰਫ਼ ਡਾਬਾਂਗ ਵਜੋਂ ਹੋਈ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਏ.ਐੱਸ.ਆਈ. ਦੀ ਸ਼ਿਕਾਇਤ ’ਤੇ ਮੁਲਜ਼ਮ ਵਾਸੂ ਉਰਫ਼ ਡਾਬਾਂਗ (33) ਵਾਸੀ ਸਿਕਲੀਗਰ ਮੁਹੱਲਾ, ਪਿੰਡ ਮੁਬਾਰਕਪੁਰ, ਮੁਹਾਲੀ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਨੂੰ 8 ਸਤੰਬਰ ਨੂੰ ਮਨੀਮਾਜਰਾ ਵਿਖੇ ਸਰਕਾਰੀ ਸਕੂਲ ਦੇ ਪਿਛਲੇ ਪਾਸੇ ਸਥਿਤ ਟੀ-ਪੁਆਇੰਟ ਨੇੜਿਓਂ ਕਾਬੂ ਕੀਤਾ ਗਿਆ। ਨਿੱਜੀ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 13.76 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਮਾਮਲਾ ਦਰਜ ਕਰਕੇ ਉਸ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮ ਇਸ ਸਮੇਂ ਪੁਲਿਸ ਹਿਰਾਸਤ ਵਿਚ ਹੈ ਅਤੇ ਪੁਲਿਸ ਵਲੋਂ ਮਾਮਲੇ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।