10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੰਜਾਬ ਦੀ ਧਰਤੀ ਉਪਜਾਊ ਹੈ , ਪਰ ਇੱਥੇ ਧਰਮ , ਜਾਤ ਅਤੇ ਨਫ਼ਰਤ ਦੀਆਂ ਫ਼ਸਲਾਂ ਨਹੀਂ ਉੱਗਦੀਆਂ : ਬਲਤੇਜ ਪੰਨੂ ਕਿਹਾ - ਭਾਜਪਾ ਹਰਿਆਣਾ ਦੀ ਜੱਟ, ਗੈਰ-ਜੱਟ ਦੀ ਰਾਜਨੀਤੀ ਨੂੰ ਪੰਜਾਬ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਕਦੇ ਸਫ਼ਲ ਨਹੀਂ ਹੋਵੇਗੀ

ਚੰਡੀਗੜ੍ਹ, 10 ਸਤੰਬਰ (ਅਜੀਤ ਬਿਊਰੋ) - ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ ਆਗੂਆਂ ਨੂੰ ਭਜਾ ਦਿੱਤਾ ਅਤੇ ਭਾਜਪਾ ਨੂੰ ਸਪੱਸ਼ਟ ਸੁਨੇਹਾ ਦਿੱਤਾ ਕਿ ਉਸ ਦੀ ਵੰਡਪਾਊ ਰਾਜਨੀਤੀ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਇਸ ਘਟਨਾਕ੍ਰਮ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਆਪ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ’ਚ ਜਾਤੀ ਕਾਰਡ ਖੇਡਣ ਦੀ ਭਾਜਪਾ ਦੀ ਕੋਸ਼ਿਸ਼ ਨੂੰ ਇੱਕ ਵਾਰ ਫਿਰ ਜਨਤਾ ਨੇ ਨਕਾਰ ਦਿੱਤਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਚੰਡੀਗੜ੍ਹ, 10 ਸਤੰਬਰ (ਅਜੀਤ ਬਿਊਰੋ) - ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ ਆਗੂਆਂ ਨੂੰ ਭਜਾ ਦਿੱਤਾ ਅਤੇ ਭਾਜਪਾ ਨੂੰ ਸਪੱਸ਼ਟ ਸੁਨੇਹਾ ਦਿੱਤਾ ਕਿ ਉਸ ਦੀ ਵੰਡਪਾਊ ਰਾਜਨੀਤੀ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਇਸ ਘਟਨਾਕ੍ਰਮ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਆਪ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ’ਚ ਜਾਤੀ ਕਾਰਡ ਖੇਡਣ ਦੀ ਭਾਜਪਾ ਦੀ ਕੋਸ਼ਿਸ਼ ਨੂੰ ਇੱਕ ਵਾਰ ਫਿਰ ਜਨਤਾ ਨੇ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਦੇ ਵੀ ਭਾਜਪਾ ਨੂੰ ਹਰਿਆਣਾ ਵਿੱਚ ਖੇਡੀ ਗਈ ਜੱਟ-ਗੈਰ-ਜੱਟ ਰਾਜਨੀਤੀ ਨੂੰ ਇੱਥੇ ਦੁਹਰਾਉਣ ਨਹੀਂ ਦੇਵੇਗਾ। ਸੰਗਰੂਰ ਦੇ ਪਿੰਡ ਤੂਰ ਬੰਜਾਰਾ ਵਿੱਚ ਭਾਜਪਾ ਆਗੂਆਂ ਦੇ ਦੌਰੇ ’ਤੇ ਬੋਲਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਲੋਕਾਂ ਦਾ ਇਹ ਜਵਾਬ ਭਾਜਪਾ ਲਈ ਸਪੱਸ਼ਟ ਸੁਨੇਹਾ ਹੈ ਕਿ ਪੰਜਾਬ ਵਿੱਚ ਵੰਡਪਾਊ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ, ਪੰਜਾਬ ਦੀ ਧਰਤੀ ਉਪਜਾਊ ਹੈ, ਪਰ ਇੱਥੇ ਧਰਮ, ਜਾਤ ਅਤੇ ਨਫ਼ਰਤ ਦੀਆਂ ਫ਼ਸਲਾਂ ਨਹੀਂ ਉਗਦੀਆਂ। ਤੂਰ ਬੰਜਾਰਾ ਤੋਂ ਪਹਿਲਾਂ ਲੋਕਾਂ ਨੇ ਕਾਂਗਰਸ ਨੂੰ ਵੀ ਇਹੋ ਸੁਨੇਹਾ ਦਿੱਤਾ ਸੀ ਅਤੇ ਅੱਜ ਉਨ੍ਹਾਂ ਨੇ ਭਾਜਪਾ ਨੂੰ ਵੀ ਤੋਰ ਦਿੱਤਾ ਹੈ। ਬਲਤੇਜ ਪੰਨੂ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਵੀ ਉਸੇ ਤਰ੍ਹਾਂ ਦੀ ਜਾਤੀ ਆਧਾਰਿਤ ਚੋਣ ਰਾਜਨੀਤੀ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ ਜਿਵੇਂ ਉਸ ਨੇ ਹਰਿਆਣਾ ਵਿੱਚ ਖੇਡੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਿਆਸੀ ਲਾਹੇ ਲਈ ਭਾਈਚਾਰਿਆਂ ਵਿੱਚ ਵੰਡ ਪਾਉਣ ਦੀਆਂ ਕੋਸ਼ਿਸ਼ਾਂ ਨੂੰ ਹਮੇਸ਼ਾ ਨਕਾਰਿਆ ਹੈ। ਉਨ੍ਹਾਂ ਕਿਹਾ, “ਜਦੋਂ ਹਰਿਆਣਾ ਵਿੱਚ ਚੋਣਾਂ ਹੋਈਆਂ ਤਾਂ ਉਨ੍ਹਾਂ ਨੇ ਜੱਟ-ਗੈਰ-ਜੱਟ ਖੇਡ ਖੇਡੀ। ਹੁਣ ਉਹ ਪੰਜਾਬ ਵਿਚ ਵੀ ਇਹੋ ਖੇਡ ਖੇਡਣਾ ਚਾਹੁੰਦੇ ਹਨ। ਪਰ ਅਜਿਹੀ ਖੇਡ ਪੰਜਾਬ ਵਿੱਚ ਕਦੇ ਨਹੀਂ ਚੱਲੀ ਅਤੇ ਭਵਿੱਖ ਵਿੱਚ ਵੀ ਕਦੇ ਨਹੀਂ ਚੱਲੇਗੀ। ਉਨ੍ਹਾਂ ਕਿਹਾ ਕਿ ਤੂਰ ਬੰਜਾਰਾ ਤੋਂ ਸਾਹਮਣੇ ਆਏ ਸੁਨੇਹੇ ਨੂੰ ਤਿੰਨੋਂ ਰਵਾਇਤੀ ਸਿਆਸੀ ਧਿਰਾਂ: ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਸਿਆਸੀ ਲਾਹੇ ਲਈ ਜਾਤੀ ਅਤੇ ਧਾਰਮਿਕ ਭਾਵਨਾਵਾਂ ਦੇ ਸ਼ੋਸ਼ਣ ਦੀ ਕੋਸ਼ਿਸ਼ ਵਿਰੁੱਧ ਚੇਤਾਵਨੀ ਦਿੰਦਿਆਂ ਕਿਹਾ, “ਅਕਾਲੀ, ਕਾਂਗਰਸ ਅਤੇ ਭਾਜਪਾ ਆਗੂ ਕੰਧ ’ਤੇ ਲਿਖਿਆ ਪੜ੍ਹ ਲੈਣ। ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਦਾ ਆਪਣਾ ਇੱਕ ਵੱਖਰਾ ਸਮਾਜਿਕ ਅਤੇ ਸਿਆਸੀ ਸੁਭਾਅ ਹੈ, ਜਿੱਥੇ ਲੋਕਾਂ ਨੇ ਲਗਾਤਾਰ ਭਾਈਚਾਰਿਆਂ ਵਿੱਚ ਵੰਡ ਪਾਉਣ ਦੀਆਂ ਕੋਸ਼ਿਸ਼ਾਂ ਨੂੰ ਰੱਦ ਕੀਤਾ ਹੈ। ਉਨ੍ਹਾਂ ਕਿਹਾ ਕਿ ਜਾਤੀ ਆਧਾਰਿਤ ਧਰੁਵੀਕਰਨ ਰਾਹੀਂ ਚੋਣ ਲਾਹਾ ਲੈਣ ਦੀ ਕੋਸ਼ਿਸ਼ ਕਰਨ ਵਾਲੀਆਂ ਪਾਰਟੀਆਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬੀ ਅਜਿਹੀ ਰਾਜਨੀਤੀ ਨੂੰ ਸੂਬੇ ਵਿੱਚ ਜੜ੍ਹਾਂ ਨਹੀਂ ਫੜਨ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ vs ਖੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਗੈਂਗਸਟਰਾਂ ’ ਤੇ ਵਾਰ ਦਾ 233 ਵਾਂ ਦਿਨ : ਪੰਜਾਬ ਪੁਲਿਸ ਵਲੋਂ 607 ਥਾਈਂ ਛਾਪੇਮਾਰੀ ; 307 ਕਾਬੂ ਯੁੱਧ ਨਸ਼ਿਆਂ ਵਿਰੁੱਧ...
Ad Position 24