12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਆਨਲਾਈਨ ਰਜਿਸਟ੍ਰੇਸ਼ਨ ਤੋਂ ਖੂੰਝੇ ਖਿਡਾਰੀਆਂ ਦੀ ਅੱਜ ਸਵੇਰੇ 9 ਵਜੇ ਤੱਕ ਖੇਡ ਮੈਦਾਨਾਂ ’ ਚ ਹੀ ਹੋਵੇਗੀ ਆਫ਼ਲਾਈਨ ਰਜਿਸਟ੍ਰੇਸ਼ਨ

ਐੱਸ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਐੱਸ. ਏ. ਐੱਸ. ਨਗਰ, 11 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-’ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਅੱਜ 12 ਸਤੰਬਰ ਤੋਂ ਜ਼ਿਲ੍ਹਾ ਮੁਹਾਲੀ ਵਿਖੇ ਪੂਰੇ ਜਾਹੋ-ਜਲਾਲ ਨਾਲ ਸ਼ੁਰੂ ਹੋਣ ਜਾ ਰਿਹਾ ਹੈ। ਜ਼ਿਲ੍ਹੇ ਦੇ ਚਾਰੋਂ ਬਲਾਕਾਂ ਖਰੜ, ਮੁਹਾਲੀ, ਮਾਜਰੀ ਅਤੇ ਡੇਰਾਬੱਸੀ ਵਿਚ ਅੱਜ 12 ਸਤੰਬਰ ਤੋਂ ਲੈ ਕੇ 14 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਨਰਸਰੀ ਸੁਪਰਵਾਈਜ਼ਰ-ਕਮ-ਨੋਡਲ ਅਫ਼ਸਰ ਮਨਜੀਤ ਕੌਰ ਨੇ ਦੱਸਿਆ ਕਿ ਜਿਹੜੇ ਖਿਡਾਰੀ ਜਾਂ ਟੀਮਾਂ ਕਿਸੇ ਕਾਰਨ ਕਰਕੇ ਪੋਰਟਲ ‘ਤੇ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੀਆਂ, ਉਨ੍ਹਾਂ ਨੂੰ ਨਿਰਾਸ਼ ਹੋਣ ਦੀ ਬਿਲਕੁੱਲ ਵੀ ਲੋੜ ਨਹੀਂ ਹੈ, ਸਗੋਂ ਅਜਿਹੇ ਸਾਰੇ ਖਿਡਾਰੀ ਅੱਜ ਟੂਰਨਾਮੈਂਟ ਸ਼ੁਰੂ ਹੋਣ ਤੋਂ ਪਹਿਲਾਂ ਸਵੇਰੇ 9 ਵਜੇ ਤੱਕ ਆਪਣੇ ਸੰਬੰਧਿਤ ਖੇਡ ਮੈਦਾਨ ‘ਤੇ ਪਹੁੰਚ ਕੇ ਆਪਣੀ ਆਫ਼ਲਾਈਨ ਰਜਿਸਟ੍ਰੇਸ਼ਨ ਕਰਵਾ ਕੇ ਖੇਡਾਂ ਵਿਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਖਿਡਾਰੀ ਸਮੇਂ ਸਿਰ ਖੇਡ ਮੈਦਾਨਾਂ ਵਿਚ ਪਹੁੰਚਣ ਤਾਂ ਜੋ ਮੁਕਾਬਲੇ ਸੁਚੱਜੇ ਢੰਗ ਨਾਲ ਸ਼ੁਰੂ ਕਰਵਾਏ ਜਾ ਸਕਣ। ਨੋਡਲ ਅਫ਼ਸਰ ਨੇ ਅੱਗੇ ਦੱਸਿਆ ਕਿ ਖੇਡ ਵਿਭਾਗ ਵਲੋਂ ਚਾਰੋਂ ਬਲਾਕਾਂ ਦੇ ਖੇਡ ਮੈਦਾਨਾਂ ਵਿਚ ਪੀਣ ਵਾਲੇ ਸਾਫ਼ ਪਾਣੀ, ਰਿਫਰੈਸ਼ਮੈਂਟ, ਮੈਡੀਕਲ ਟੀਮਾਂ (ਫ਼ਸਟ ਏਡ) ਅਤੇ ਖਿਡਾਰੀਆਂ ਦੀ ਸਹੂਲਤ ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ 14 ਸਾਲ ਦੇ ਬੱਚਿਆਂ ਤੋਂ ਲੈ ਕੇ 70 ਸਾਲ ਤੱਕ ਦੇ ਬਜ਼ੁਰਗ ਖਿਡਾਰੀਆਂ ਤੱਕ ਨੂੰ ਹੁੰਮ-ਹੁੰਮਾ ਕੇ ਅੱਜ ਖੇਡ ਮੈਦਾਨਾਂ ਵਿਚ ਪਹੁੰਚਣ ਦੀ ਅਪੀਲ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ ਨੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ ਤੇ ਖੜ੍ਹੇ ਕੀਤੇ ਗੰਭੀਰ ਸਵਾਲ... ਅਗਲੀ ਖ਼ਬਰ ਐਡਵੋਕੇਟ ਗੌਰਵ ਸ਼ਰਮਾ ਬਣੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਨਵੇਂ ਪ੍ਰੈਜੀਡੈਂਟ
Ad Position 24