ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ , ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ 400 ਤੋਂ ਵੱਧ ਲਾਭਪਾਤਰੀਆਂ ਵਾਲੇ 2,008 ਤੋਂ ਵੱਧ ਸਥਾਨਾਂ ’ਤੇ ਲੱਗਣਗੇ ਸਿਹਤ ਯੋਜਨਾ ਕਾਰਡ ਵੰਡ ਕੈਂਪ
ਚੰਡੀਗੜ੍ਹ, 11 ਸਤੰਬਰ (ਅਜੀਤ ਬਿਊਰੋ) - ਪੰਜਾਬ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ ਹੋਰ ਤੇਜ਼ੀ ਆਉਣ ਵਾਲੀ ਹੈ ਅਤੇ ਸੂਬਾ ਸਰਕਾਰ ਵੱਲੋਂ ਸਾਰੇ ਯੋਗ ਲਾਭਪਾਤਰੀਆਂ ਨੂੰ ਇਸ ਯੋਜਨਾ ਦੇ ਘੇਰੇ ਵਿੱਚ ਲਿਆਉਣ ਦੇ ਉਪਰਾਲਿਆਂ ਤਹਿਤ ਜਲਦ ਹੀ ਜ਼ਿਲ੍ਹਿਆਂ ਵਿੱਚ ਲਗਭਗ 33 ਲੱਖ ਕਾਰਡ ਉਪਲਬਧ ਹੋਣ ਦੀ ਸੰਭਾਵਨਾ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ.
ਚੰਡੀਗੜ੍ਹ, 11 ਸਤੰਬਰ (ਅਜੀਤ ਬਿਊਰੋ) - ਪੰਜਾਬ ਵਿਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ ਹੋਰ ਤੇਜ਼ੀ ਆਉਣ ਵਾਲੀ ਹੈ ਅਤੇ ਸੂਬਾ ਸਰਕਾਰ ਵੱਲੋਂ ਸਾਰੇ ਯੋਗ ਲਾਭਪਾਤਰੀਆਂ ਨੂੰ ਇਸ ਯੋਜਨਾ ਦੇ ਘੇਰੇ ਵਿੱਚ ਲਿਆਉਣ ਦੇ ਉਪਰਾਲਿਆਂ ਤਹਿਤ ਜਲਦ ਹੀ ਜ਼ਿਲ੍ਹਿਆਂ ਵਿੱਚ ਲਗਭਗ 33 ਲੱਖ ਕਾਰਡ ਉਪਲਬਧ ਹੋਣ ਦੀ ਸੰਭਾਵਨਾ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਲਗਭਗ 31 ਲੱਖ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਪਹਿਲਾਂ ਹੀ ਜ਼ਿਲ੍ਹਿਆਂ ਵਿੱਚ ਉਪਲੱਬਧ ਕਰਵਾਏ ਜਾ ਚੁੱਕੇ ਹਨ, ਜਦਕਿ ਕਰੀਬ 2 ਲੱਖ ਹੋਰ ਕਾਰਡ ਜਲਦ ਉਪਲੱਬਧ ਹੋਣ ਦੀ ਉਮੀਦ ਹੈ। ਸਰਕਾਰ ਵੱਲੋਂ ਲਗਭਗ 2,008 ਪਿੰਡਾਂ ਅਤੇ ਵਾਰਡਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ 400 ਜਾਂ ਇਸ ਤੋਂ ਵੱਧ ਲਾਭਪਾਤਰੀ ਕਾਰਡ ਲਈ ਯੋਗ ਹਨ। ਇਨ੍ਹਾਂ ਸਥਾਨਾਂ ’ਤੇ ਵਿਸ਼ੇਸ਼ ਵੰਡ ਕੈਂਪ ਲਗਾਏ ਜਾਣਗੇ, ਤਾਂ ਜੋ ਕਾਰਡ ਵੰਡ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਸਕੇ ਅਤੇ ਲਾਭਪਾਤਰੀਆਂ ਨੂੰ ਆਪਣੇ ਖੇਤਰ ਵਿੱਚ ਹੀ ਕਾਰਡ ਪ੍ਰਾਪਤ ਕਰਨ ਦੀ ਸਹੂਲਤ ਮਿਲ ਸਕੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵੰਡ ਪ੍ਰੋਗਰਾਮ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਤੋਂ ਬਾਅਦ ਕੈਂਪ ਆਧਾਰਿਤ ਵੰਡ ਸ਼ੁਰੂ ਕੀਤੀ ਜਾਵੇਗੀ। ਸਰਕਾਰ ਵੱਲੋਂ ਪ੍ਰੋਗਰਾਮ ਸ਼ੁਰੂ ਹੋਣ ਤੋਂ ਇੱਕ ਹਫ਼ਤੇ ਦੇ ਅੰਦਰ ਇਨ੍ਹਾਂ ਕੈਂਪਾਂ ਵਿੱਚ ਕਾਰਡ ਵੰਡ ਦਾ ਕੰਮ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ। ਜਿਨ੍ਹਾਂ ਪਿੰਡਾਂ ਅਤੇ ਵਾਰਡਾਂ ਵਿੱਚ 400 ਤੋਂ ਘੱਟ ਲਾਭਪਾਤਰੀ ਹਨ, ਉੱਥੇ ਪਹਿਲਾਂ ਤੋਂ ਚੱਲ ਰਹੀ ਘਰ-ਘਰ ਕਾਰਡ ਵੰਡ ਦੀ ਵਿਵਸਥਾ ਜਾਰੀ ਰਹੇਗੀ। ਕੈਂਪਾਂ ਤੋਂ ਬਾਅਦ ਵੀ ਜਿਹੜੇ ਕਾਰਡ ਵੰਡੇ ਨਹੀਂ ਜਾ ਸਕਣਗੇ, ਉਹ ਵੀ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਰਾਹੀਂ ਲਾਭਪਾਤਰੀਆਂ ਦੇ ਘਰਾਂ ਤੱਕ ਪਹੁੰਚਾਏ ਜਾਣਗੇ। ਕਾਰਡਾਂ ਨੂੰ ਆਖਰੀ ਪੱਧਰ ਤੱਕ ਪਹੁੰਚਾਉਣ ਲਈ ਪ੍ਰੋਤਸਾਹਿਤ ਕਰਨ ਵਾਸਤੇ ਆਸ਼ਾ ਵਰਕਰਾਂ ਨੂੰ ਹਰੇਕ ਸਫ਼ਲਤਾਪੂਰਵਕ ਵੰਡੇ ਗਏ ਕਾਰਡ ਲਈ 10 ਰੁਪਏ, ਜਦਕਿ ਆਸ਼ਾ ਫੈਸਿਲੀਟੇਟਰਾਂ ਨੂੰ ਪ੍ਰਤੀ ਕਾਰਡ 2 ਰੁਪਏ ਦਿੱਤੇ ਜਾਣਗੇ।