17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਅੱਜ ਪੂਰਾ ਹਰਿਆਣਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 25 ਸਾਲਾਂ ਦੀ ਜਨਸੇਵਾ ਨੂੰ ਕਰੇਗਾ ਨਮਨ - ਮੁੱਖ

ਚੰਡੀਗੜ੍ਹ, 16 ਸਤੰਬਰ ( ਰਾਮ ਸਿੰਘ ਬਰਾੜ )-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ 17 ਸਤੰਬਰ ਨੂੰ ਪੂਰਾ ਹਰਿਆਣਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਸ਼ਟਰ ਨੂੰ ਸਮਰਪਿਤ ਜਨਤਕ ਜੀਵਨ ਦੇ 25 ਸਾਲਾਂ ਦੀ ਜਨਸੇਵਾ ਨੂੰ ਨਮਨ ਕਰੇਗਾ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਜਨਸੇਵਾ ਦੀ ਇਹ ਯਾਤਰਾ ਸਾਨੂੰ ਸਿਖਾਉਂਦੀ ਹੈ ਕਿ ਸੱਚੀ ਅਗਵਾਈ ਅਹੁਦੇ ਨਾਲ ਨਹੀਂ, ਸਗੋਂ ਸੇਵਾ ਅਤੇ ਸਮਰਪਣ ਨਾਲ ਪਛਾਣੀ ਜਾਂਦੀ ਹੈ।

Ad Position 21
No active advertisement
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਚੰਡੀਗੜ੍ਹ ਵਿੱਚ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ। 17-09-2026

ਚੰਡੀਗੜ੍ਹ, 16 ਸਤੰਬਰ ( ਰਾਮ ਸਿੰਘ ਬਰਾੜ )-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ 17 ਸਤੰਬਰ ਨੂੰ ਪੂਰਾ ਹਰਿਆਣਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਸ਼ਟਰ ਨੂੰ ਸਮਰਪਿਤ ਜਨਤਕ ਜੀਵਨ ਦੇ 25 ਸਾਲਾਂ ਦੀ ਜਨਸੇਵਾ ਨੂੰ ਨਮਨ ਕਰੇਗਾ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਜਨਸੇਵਾ ਦੀ ਇਹ ਯਾਤਰਾ ਸਾਨੂੰ ਸਿਖਾਉਂਦੀ ਹੈ ਕਿ ਸੱਚੀ ਅਗਵਾਈ ਅਹੁਦੇ ਨਾਲ ਨਹੀਂ, ਸਗੋਂ ਸੇਵਾ ਅਤੇ ਸਮਰਪਣ ਨਾਲ ਪਛਾਣੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸੇ ਉਦੇਸ਼ ਨਾਲ ਦੇਸ਼ ਭਰ ਵਿੱਚ ‘ਸੇਵਾ ਸੰਕਲਪ ਅਭਿਆਨ’ ਮਨਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਅਭਿਆਨ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਸ਼ਟਰ ਨੂੰ ਸਮਰਪਿਤ ਜਨਤਕ ਜੀਵਨ ਦੇ 25 ਸਾਲਾਂ ਦੀ ਜਨਸੇਵਾ ਨੂੰ ਨਮਨ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਰਿਆਣਾ ਨਾਲ ਵਿਸ਼ੇਸ਼ ਆਤਮਿਕ ਰਿਸ਼ਤੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਜੋਂ ਨਰਿੰਦਰ ਮੋਦੀ ਹੁਣ ਤੱਕ 18 ਵਾਰ ਹਰਿਆਣਾ ਦਾ ਦੌਰਾ ਕੀਤਾ ਗਿਆ ਹੈ ਅਤੇ ਇਹਨ੍ਹਾਂ ਦੌਰਿਆਂ ਦੌਰਾਨ ਸੂਬੇ ਨੂੰ 86 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀਆਂ ਵਿਕਾਸ ਪਰਿਯੋਜਨਾਵਾਂ ਦੀ ਸੌਗਾਤ ਮਿਲੀ ਹੈ। ਇਸ ਵਿਸ਼ੇਸ਼ ਮੌਕੇ ‘ਤੇ ਪ੍ਰਦੇਸ਼ ਭਰ ਵਿੱਚ ‘ਆਸ਼ੀਰਵਾਦ ਦਾ ਦੀਵਾ’ ਪ੍ਰੋਗਰਾਮ ਦੇ ਮਾਧਿਅਮ ਨਾਲ ਜਨ-ਭਾਗੀਦਾਰੀ ਨਾਲ ਪ੍ਰਧਾਨ ਮੰਤਰੀ ਦੀ ਸੇਵਾ-ਯਾਤਰਾ ਪ੍ਰਤੀ ਸਤਿਕਾਰ ਪ੍ਰਗਟ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਉਂਦੀ 17 ਸਤੰਬਰ ਨੂੰ ਸ਼ਾਮ 6 ਵਜੇ ਤੋਂ 7 ਵਜੇ ਦੇ ਵਿਚਕਾਰ ਆਪਣੇ-ਆਪਣੇ ਘਰਾਂ ਵਿੱਚ ‘ਆਸ਼ੀਰਵਾਦ ਦਾ ਦੀਵਾ’ ਬਾਲਣ। ਉਨ੍ਹਾਂ ਨੇ ਕਿਹਾ ਕਿ ਇਹ ਦੀਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੰਗੀ ਸਿਹਤ ਅਤੇ ਲੰਮੀ ਉਮਰ ਲਈ ਸਾਡੀਆਂ ਸ਼ੁਭਕਾਮਨਾਵਾਂ ਦੇ ਨਾਲ-ਨਾਲ ਉਨ੍ਹਾਂ ਦੇ 25 ਸਾਲਾਂ ਦੀ ਜਨਸੇਵਾ ਨੂੰ ਸਾਡਾ ਨਮਨ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਅਲਵਰ ਦੇ ਆਜ਼ਾਦ ਕੌਂਸਲਰ ਨੂੰ ਅਗਵਾ ਕਰਕੇ ਪੰਚਕੂਲਾ ਲਿਆਉਣ ਦਾ ਦੋਸ਼ ਅਗਲੀ ਖ਼ਬਰ ਸੰਤ ਬਾਬਾ ਵਿਸਾਖਾ ਸਿੰਘ ਦੀ ਬਰਸੀ ਸੰਬੰਧੀ ਨਗਰ ਕੀਰਤਨ ਸਜਾਇਆ - ਅੰਮ੍ਰਿਤ ਸੰਚਾਰ ਅੱਜ
Ad Position 24