17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸਨਾਤਨ ਦੀਆਂ ਸਿੱਖਿਆਵਾਂ ਸਮਾਜ ਨੂੰ ਜੋੜਨ ਤੇ ਸੇਵਾ ਲਈ ਪ੍ਰੇਰਦੀਆਂ - ਮੁੱਖ ਮੰਤਰੀ ਨਾਇਬ ਸੈਣੀ ਵਿਸ਼ਵ ਸਨਾਤਨ ਧਰਮ ਸਭਾ ਵਲੋਂ 77 ਸੰਤਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ

ਚੰਡੀਗੜ੍ਹ, 16 ਸਤੰਬਰ (ਸੰਦੀਪ ਕੁਮਾਰ ਮਾਹਨਾ) – ਸਨਾਤਨ ਧਰਮ ਦੀਆਂ ਸਿੱਖਿਆਵਾਂ ਮਨੁੱਖਤਾ ਦੀ ਸੇਵਾ, ਸਮਾਜਿਕ ਏਕਤਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਸੇਵਾ ਅਤੇ ਸਾਧਨਾ ਸਨਾਤਨ ਧਰਮ ਦੇ ਮੂਲ ਆਧਾਰ ਹਨ ਅਤੇ ਧਾਰਮਿਕ ਸਥਾਨ ਕੇਵਲ ਆਸਥਾ ਦੇ ਕੇਂਦਰ ਹੀ ਨਹੀਂ, ਸਗੋਂ ਸਮਾਜਿਕ ਚੇਤਨਾ ਨੂੰ ਮਜ਼ਬੂਤ ਕਰਨ ਦੇ ਕੇਂਦਰ ਵੀ ਹਨ।

Ad Position 21
No active advertisement
ਅਜੀਤ ਡੈਸਕ 17-09-2026
ਚੰਡੀਗੜ੍ਹ, 16 ਸਤੰਬਰ (ਸੰਦੀਪ ਕੁਮਾਰ ਮਾਹਨਾ) – ਸਨਾਤਨ ਧਰਮ ਦੀਆਂ ਸਿੱਖਿਆਵਾਂ ਮਨੁੱਖਤਾ ਦੀ ਸੇਵਾ, ਸਮਾਜਿਕ ਏਕਤਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਸੇਵਾ ਅਤੇ ਸਾਧਨਾ ਸਨਾਤਨ ਧਰਮ ਦੇ ਮੂਲ ਆਧਾਰ ਹਨ ਅਤੇ ਧਾਰਮਿਕ ਸਥਾਨ ਕੇਵਲ ਆਸਥਾ ਦੇ ਕੇਂਦਰ ਹੀ ਨਹੀਂ, ਸਗੋਂ ਸਮਾਜਿਕ ਚੇਤਨਾ ਨੂੰ ਮਜ਼ਬੂਤ ਕਰਨ ਦੇ ਕੇਂਦਰ ਵੀ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਇੱਥੇ ਵਿਸ਼ਵ ਸਨਾਤਨ ਧਰਮ ਸਭਾ ਵਲੋਂ ਕਰਵਾਏ ਵਿਸ਼ੇਸ਼ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ। ਸਮਾਰੋਹ ਦੌਰਾਨ ਸਨਾਤਨ ਧਰਮ ਨਾਲ ਜੁੜੇ ਵੱਖ-ਵੱਖ ਖੇਤਰਾਂ ’ਚ ਅਹਿਮ ਯੋਗਦਾਨ ਪਾਉਣ ਵਾਲੇ 77 ਸੰਤਾਂ, ਧਾਰਮਿਕ ਆਗੂਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ 51 ਸ਼ਹਿਰਾਂ ਤੋਂ ਸਨਾਤਨ ਧਰਮ ਨਾਲ ਜੁੜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਸਾਡੇ ਧਾਰਮਿਕ ਗ੍ਰੰਥਾਂ ਵਿਚ ਸੇਵਾ, ਕੁਦਰਤ ਦੀ ਸੰਭਾਲ ਅਤੇ ਸਮਾਜਿਕ ਏਕਤਾ ਨੂੰ ਵਿਸ਼ੇਸ਼ ਮਹੱਤਵ ਦਿੱਤਾ ਗਿਆ ਹੈ। ਸਨਾਤਨ ਧਰਮ ਮਨੁੱਖ ਨੂੰ ਜੀਵਨ ਜਿਊਣ ਦੀ ਕਲਾ ਸਿਖਾਉਣ ਦੇ ਨਾਲ-ਨਾਲ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੰਦਾ ਹੈ। 17 ਸਤੰਬਰ ਨਵਾਂ ਸੰਕਲਪ ਲੈਣ ਦਾ ਮੌਕਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ 17 ਸਤੰਬਰ ਨੂੰ ਨਵਾਂ ਸੰਕਲਪ ਲੈਣ ਦਾ ਮੌਕਾ ਹੈ। 2047 ਤੱਕ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਨਸ਼ਿਆਂ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਸੀਐਮ ਸੈਣੀ ਨੇ ਕਿਹਾ ਕਿ ਅੱਜ ਸਮਾਜ ਨੂੰ ਨਸ਼ਿਆਂ ਤੋਂ ਬਚਾਉਣਾ ਵੱਡੀ ਲੋੜ ਹੈ। ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਪ੍ਰਤੀ ਹਮਦਰਦੀ ਵਾਲਾ ਰਵੱਈਆ ਅਪਣਾਉਂਦਿਆਂ ਉਨ੍ਹਾਂ ਨੂੰ ਇਸ ਦੀ ਗ੍ਰਿਫ਼ਤ ਤੋਂ ਬਾਹਰ ਕੱਢਣ ਲਈ ਸਾਂਝੇ ਯਤਨ ਕਰਨੇ ਚਾਹੀਦੇ ਹਨ। ਮੁੱਖ ਮੰਤਰੀ ਸੈਣੀ ਨੇ ਭਾਰਤ ਦੀਆਂ ਅਧਿਆਤਮਿਕ ਤੇ ਸੱਭਿਆਚਾਰਕ ਪਰੰਪਰਾਵਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਸੰਦੇਸ਼ ਅਤੇ ਸ਼੍ਰੀ ਗੁਰੂ ਰਵਿਦਾਸ ਜੀ ਦੇ ‘ਬੇਗਮਪੁਰਾ’ ਦੇ ਸੰਕਲਪ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂਆਂ ਅਤੇ ਸੰਤਾਂ ਦੀਆਂ ਸਿੱਖਿਆਵਾਂ ਦਾ ਮੂਲ ਉਦੇਸ਼ ਮਨੁੱਖ ਨੂੰ ਮਨੁੱਖ ਨਾਲ ਜੋੜਨਾ ਅਤੇ ਸਮਾਜ ਵਿਚ ਭਾਈਚਾਰਾ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀਮਦ ਭਗਵਦ ਗੀਤਾ ਦਾ ਸੰਦੇਸ਼ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ। ਸਨਮਾਨਿਤ ਸ਼ਖ਼ਸੀਅਤਾਂ ਨੂੰ ਵਧਾਈ ਦਿੰਦਿਆਂ ਸੀਐਮ ਸੈਣੀ ਨੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਨੇ ਸਮਾਜ ਸੇਵਾ, ਧਾਰਮਿਕ ਗਤੀਵਿਧੀਆਂ ਅਤੇ ਹੋਰਨਾਂ ਖੇਤਰਾਂ ’ਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਵਲੋਂ ਮਿਲ ਰਹੇ ਪਿਆਰ ਅਤੇ ਆਸ਼ੀਰਵਾਦ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਵਿਸ਼ਵ ਸਨਾਤਨ ਧਰਮ ਸਭਾ ਦੇ ਰਾਸ਼ਟਰੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਨੇ ਸੰਸਥਾ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਸਨਮਾਨਿਤ ਸ਼ਖ਼ਸੀਅਤਾਂ ਵਲੋਂ ਸਮਾਜਿਕ ਤੇ ਧਾਰਮਿਕ ਖੇਤਰ ’ਚ ਪਾਏ ਜਾ ਰਹੇ ਯੋਗਦਾਨ ਨੂੰ ਉਜਾਗਰ ਕੀਤਾ। ਸਮਾਗਮ ਵਿਚ ਪੰਜਾਬ ਭਾਜਪਾ ਦੇ ਸੰਗਠਨ ਮੰਤਰੀ ਮੰਥਰੀ ਸ਼ਰੀਨਿਵਾਸਲੂ, ਦਿਵਯ ਜੋਤੀ ਜਾਗ੍ਰਤੀ ਸੰਸਥਾਨ ਦੇ ਸੰਤ ਗੁਰੂ ਕਿਰਪਾ ਜੀ, ਰਣਜੀਤ ਆਨੰਦ, ਪਟਿਆਲਾ ਕਾਲੀ ਮਾਤਾ ਮੰਦਿਰ ਦੇ ਮਹੰਤ ਸੰਤ ਰਾਜਿੰਦਰ ਕੌਸ਼ਿਕ, ਦੁਰਗਿਆਣਾ ਮੰਦਿਰ ਤੀਰਥ ਦੇ ਰਾਕੇਸ਼ ਸ਼ਰਮਾ, ਦੁਰਗਾ ਮੰਦਿਰ ਜਲੰਧਰ ਕਮੇਟੀ ਦੇ ਵਰਿੰਦਰ ਮਿੱਤਲ, ਦੇਵੀ ਦਿਆਲ, ਆਰ.ਐਸ.ਐਸ ਦੇ ਪ੍ਰਚਾਰਕ ਰਾਮ ਗੋਪਾਲ ਸਮੇਤ ਸਭਾ ਦੇ ਅਹੁਦੇਦਾਰ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਸੰਕਟ ਨੂੰ ਹੱਲ ਕਰਨ ’ ਚ ਪੰਜਾਬ ਸਰਕਾਰ ਨਾਕਾਮ - ਅਸ਼ਵਨੀ ਸ਼ਰਮਾ ਰੋਪੜ ਥਰਮਲ ਦੇ 2 ਯੂਨਿਟ ਬੰਦ, ਰਾਜਪੁਰਾ ਤੇ ਤਲਵੰਡ... ਅਗਲੀ ਖ਼ਬਰ ਰਿਆਣਾ ਵਿਚ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ’ ਚ ਤੇਜ਼ੀ - ਮੁੱਖ ਸਕੱਤਰ ਅਨੁਰਾਗ ਰਸਤੋਗੀ ਦਵਾਰਕਾ ਐਕਸਪ੍ਰੈੱਸਵੇਅ ਤੱਕ...
Ad Position 24