ਸ੍ਰੀ ਵਿਸ਼ਵਕਰਮਾ ਮੰਦਰ ਸਭਾ ਵਲੋਂ ਅੱਖਾਂ ਦੀਆਂ ਬਿਮਾਰੀਆਂ ਸੰਬੰਧੀ ਕੈਂਪ ਅੱਜ
ਕੁਰਾਲੀ, 16 ਸਤੰਬਰ (ਹਰਪ੍ਰੀਤ ਸਿੰਘ)- ਸਥਾਨਕ ਸ੍ਰੀ ਵਿਸ਼ਵਕਰਮਾ ਮੰਦਿਰ ਸਭਾ (ਰਜਿ.) ਵਲੋਂ ਸ੍ਰੀ ਵਿਸ਼ਵਕਰਮਾ ਪੂਜਾ ਦਿਵਸ ਮੌਕੇ ਉੱਤੇ ਅੱਜ ਅੱਖਾਂ ਦੀਆਂ ਬਿਮਾਰੀਆਂ ਸੰਬੰਧੀ ਫਰੀ ਜਾਂਚ ਕੈਂਪ ਲਗਵਾਇਆ ਜਾ ਰਿਹਾ ਹੈ।
ਕੁਰਾਲੀ, 16 ਸਤੰਬਰ (ਹਰਪ੍ਰੀਤ ਸਿੰਘ)- ਸਥਾਨਕ ਸ੍ਰੀ ਵਿਸ਼ਵਕਰਮਾ ਮੰਦਿਰ ਸਭਾ (ਰਜਿ.) ਵਲੋਂ ਸ੍ਰੀ ਵਿਸ਼ਵਕਰਮਾ ਪੂਜਾ ਦਿਵਸ ਮੌਕੇ ਉੱਤੇ ਅੱਜ ਅੱਖਾਂ ਦੀਆਂ ਬਿਮਾਰੀਆਂ ਸੰਬੰਧੀ ਫਰੀ ਜਾਂਚ ਕੈਂਪ ਲਗਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮਾਸਟਰ ਗੁਰਮੁਖ ਸਿੰਘ ਨੇ ਦੱਸਿਆ ਕਿ ਵਿਰਦੀ ਆਈ ਹਸਪਤਾਲ ਚੰਡੀਗੜ੍ਹ ਦੇ ਸਹਿਯੋਗ ਨਾਲ ਸਭਾ ਦੇ ਚੇਅਰਮੈਨ ਜਸਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਲਗਾਏ ਜਾ ਰਹੇ ਇਸ ਕੈਂਪ ਦੌਰਾਨ ਡਾ. ਦਵਿੰਦਰ ਸਿੰਘ ਵਿਰਦੀ (ਵਿਰਦੀ ਆਈ ਹਸਪਤਾਲ ਚੰਡੀਗੜ੍ਹ) ਵਾਲਿਆਂ ਦੀ ਟੀਮ ਅੱਖਾਂ ਦੀਆਂ ਬਿਮਾਰੀਆਂ ਨਾਲ ਪੀੜਿਤ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਭਾ ਵਲੋਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਡਾਕਟਰਾਂ ਵਲੋਂ ਸ਼ਨਾਖਤ ਕੀਤੇ ਗਏ ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਵੀ ਕੀਤੇ ਜਾਣਗੇ।