17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸੂਬਾ ਸਰਕਾਰ ਨੇ ਜ਼ਖ਼ਮੀ ਗਊਧਨ ਦੇ ਇਲਾਜ ਲਈ 494 ਕਾਓ ਲਿਫਟਰ ਮੁਹੱਈਆ ਕਰਵਾਏ - ਕੀਮਤੀ ਭਗਤ 518 ਦੇ ਕਰੀਬ ਸਰਕਾਰੀ ਤੇ ਪ੍ਰਾਈਵੇਟ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਐੱਸ. ਏ.

Ad Position 21
No active advertisement
ਮੁਹਾਲੀ ਵਿਖੇ ਸੱਦੇ ਗਏ ਪੱਤਰਕਾਰ ਸੰਮੇਲਨ ਦੌਰਾਨ ਪੰਜਾਬ ਸਰਕਾਰ ਵਲੋਂ ਗਊਧਨ ਦੀ ਭਲਾਈ ਲਈ ਕੀਤੇ ਗਏ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ। 17-09-2026
ਐੱਸ. ਏ. ਐੱਸ. ਨਗਰ, 16 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਮੁਹਾਲੀ ਵਿਖੇ ਸੱਦੇ ਗਏ ਪੱਤਰਕਾਰ ਸੰਮੇਲਨ ਦੌਰਾਨ ਪੰਜਾਬ ਸਰਕਾਰ ਵਲੋਂ ਗਊਸ਼ਾਲਾਵਾਂ ਅਤੇ ਗਊਧਨ ਦੀ ਸੇਵਾ-ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਅਹਿਮ ਫ਼ੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਲਗਭਗ 518 ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗਊਸ਼ਾਲਾਵਾਂ ‘ਚ ਰੱਖੇ ਗਏ ਗਊਧਨ ਖਾਸ ਕਰਕੇ ਜ਼ਖ਼ਮੀ ਗਊਧਨ ਦੇ ਇਲਾਜ ਅਤੇ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ 494 ਕਾਓ ਲਿਫਟਰ ਮੁਫ਼ਤ ਮੁਹੱਈਆ ਕਰਵਾਏ ਗਏ ਹਨ। ਇਸ ਉਪਰਾਲੇ ‘ਤੇ ਪੰਜਾਬ ਸਰਕਾਰ ਵਲੋਂ ਕਰੀਬ 3.06 ਕਰੋੜ ਰੁ. ਖ਼ਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਾਓ ਲਿਫਟਰ ਸੂਬੇ ਦੇ ਸਮੂਹ ਜ਼ਿਲ੍ਹਿਆਂ ਨੂੰ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਲੋੜ ਪੈਣ ‘ਤੇ ਜ਼ਖ਼ਮੀ ਜਾਂ ਬੇਸਹਾਰਾ ਗਊਧਨ ਨੂੰ ਸੁਰੱਖਿਅਤ ਢੰਗ ਨਾਲ ਗਊਸ਼ਾਲਾਵਾਂ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ‘ਚ ਰੱਖੇ ਗਊਧਨ ਦੀ ਸੇਵਾ-ਸੰਭਾਲ ਲਈ 61 ਰੁ. ਪ੍ਰਤੀ ਗਊਧਨ ਪ੍ਰਤੀ ਦਿਨ ਦੇਣ ਦੇ ਫ਼ੈਸਲੇ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਹ ਫ਼ੈਸਲਾ ਬਹੁਤ ਜਲਦ ਸੂਬੇ ‘ਚ ਲਾਗੂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਰਮਿੰਦਰ ਗੋਲਡੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਲਈ 2 ਬੱਸਾਂ ਰਵਾਨਾ ਅਗਲੀ ਖ਼ਬਰ ਪਿੰਡ ਅਭੀਪੁਰ ਤੋਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਰਵਾਨਾ
Ad Position 24