18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਗ੍ਰੋਥ ਓਵਰਸੀਜ਼ ਇੰਟਰਨੈਸ਼ਨਲ ਐਜੂਟੈੱਕ ਫਰਮ ਦਾ ਲਾਇਸੰਸ ਬਹਾਲ

ਐੱਸ. ਏ.

Ad Position 21
No active advertisement
ਅਜੀਤ ਡੈਸਕ 18-09-2026
ਐੱਸ. ਏ. ਐੱਸ. ਨਗਰ, 17 ਸਤੰਬਰ (ਪ੍ਰੋ. ਅਵਤਾਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਫਰਮ ਗ੍ਰੋਥ ਓਵਰਸੀਜ਼ ਇੰਟਰਨੈਸ਼ਨਲ ਐਜੂਟੈੱਕ ਦਾ ਲਾਇਸੰਸ ਬਹਾਲ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਗ੍ਰੋਥ ਓਵਰਸੀਜ਼ ਇੰਟਰਨੈਸ਼ਨਲ ਐਜੂਟੈੱਕ ਫਰਮ (ਐੱਸ. ਸੀ. ਓ. ਨੰ. 10 ਪਹਿਲੀ ਮੰਜ਼ਿਲ ਨੇੜੇ ਰੋਇਲ ਅਸਟੇਟ ਲੋਹਗੜ੍ਹ ਜ਼ਿਲ੍ਹਾ ਮੁਹਾਲੀ) ਦੇ ਮਾਲਕ ਸੁਖਦੇਵ ਕੁਮਾਰ ਪੁੱਤਰ ਪਠਾਨ ਚੰਦ ਵਾਸੀ ਮ. ਨੰ. 226 ਬਾਜ਼ੀਗਰ ਕਾਲੋਨੀ ਪਿੰਡ ਸਿੰਘਪੁਰਾ ਜ਼ਿਲ੍ਹਾ ਮੁਹਾਲੀ) ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ਼ ਆਈਲੈਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 31 ਅਗਸਤ 2028 ਤੱਕ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪੜਤਾਲ ਦੌਰਾਨ ਸਾਹਮਣੇ ਆਇਆ ਸੀ ਕਿ ਸੰਬੰਧਿਤ ਫਰਮ ਵਲੋਂ ਸੋਸ਼ਲ ਮੀਡੀਆ ਅਤੇ ਹੋਰ ਡਿਜ਼ੀਟਲ ਪਲੇਟਫਾਰਮਾਂ ‘ਤੇ ਭਰਤੀ ਨਾਲ ਸੰਬੰਧਿਤ ਇਸ਼ਤਿਹਾਰ ਪ੍ਰਕਾਸ਼ਿਤ ਕੀਤੇ ਗਏ ਸਨ। ਇਸ ਕਾਰਵਾਈ ਨੂੰ ਇੰਮੀਗ੍ਰੇਸ਼ਨ ਐਕਟ 1983 ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2012 ਦੀ ਧਾਰਾ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਮੰਨਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸੰਬੰਧਿਤ ਲਾਇਸੰਸੀ ਵਲੋਂ ਆਪਣੇ ਸਪੱਸ਼ਟੀਕਰਨ ‘ਚ ਕਿਹਾ ਗਿਆ ਕਿ ਉਸ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਭਰਤੀ ਸੰਬੰਧੀ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਬਾਰੇ ਕੋਈ ਜਾਣਕਾਰੀ ਨਹੀਂ ਸੀ ਅਤੇ ਇਹ ਇਸ਼ਤਿਹਾਰ ਗ਼ਲਤੀ ਨਾਲ ਉਸ ਦੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਪ੍ਰਕਾਸ਼ਿਤ ਹੋ ਗਿਆ ਸੀ। ਲਾਇਸੰਸੀ ਵਲੋਂ ਇਹ ਵੀ ਕਿਹਾ ਗਿਆ ਕਿ ਉਸ ਦੀ ਕੋਈ ਗ਼ਲਤ ਮਨਸ਼ਾ ਨਹੀਂ ਸੀ ਅਤੇ ਉਸ ਵਲੋਂ ਹੁਣ ਤੱਕ ਐਕਟ, ਨਿਯਮਾਂ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਦੱਸਿਆ ਕਿ ਲਾਇਸੰਸੀ ਨੇ ਇਹ ਵੀ ਦੱਸਿਆ ਕਿ ਇਸ਼ਤਿਹਾਰ ਬਾਰੇ ਪਤਾ ਚੱਲਣ ਉਪਰੰਤ ਉਸ ਵਲੋਂ ਸੰਬੰਧਿਤ ਸਾਰੀਆਂ ਪੋਸਟਾਂ ਨੂੰ ਸੋਸ਼ਲ ਮੀਡੀਆ ਤੋਂ ਤੁਰੰਤ ਹਟਾ ਦਿੱਤਾ ਗਿਆ ਸੀ ਅਤੇ ਭਵਿੱਖ ‘ਚ ਅਜਿਹੀ ਗ਼ਲਤੀ ਮੁੜ ਨਾ ਹੋਣ ਦਾ ਭਰੋਸਾ ਦਿੱਤਾ ਗਿਆ ਸੀ। ਹਾਲਾਂਕਿ ਮਾਮਲੇ ਦੀ ਪੜਤਾਲ ਅਤੇ ਲਾਗੂ ਕਾਨੂੰਨੀ ਉਪਬੰਧਾਂ ਨੂੰ ਧਿਆਨ ‘ਚ ਰੱਖਦਿਆਂ ਸੰਬੰਧਿਤ ਟਰੈਵਲ ਪ੍ਰੋਫੈਸ਼ਨਲ ਦਾ ਲਾਇਸੰਸ ਰੱਦ ਕਰਨ ਦੀ ਕਾਰਵਾਈ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਉਕਤ ਤੱਥਾਂ ਦੇ ਸਨਮੁੱਖ ਉਨ੍ਹਾਂ ਵਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਕਾਰਵਾਈ ਕਰਦਿਆਂ ਮਾਲਕ/ਲਾਇਸੰਸੀ ਸੁਖਦੇਵ ਕੁਮਾਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ਼ ਆਈਲੈਟਸ ਦੇ ਕੰਮਾਂ ਲਈ ਪਹਿਲਾਂ ਜਾਰੀ ਲਾਇਸੰਸ ਨੂੰ ਬਹਾਲ ਕਰਦੇ ਹੋਏ ਮਾਲਕ ਨੂੰ ਭਵਿੱਖ ਵਿਚ ਸੁਚੇਤ ਰਹਿਣ ਦੀ ਤਾੜਨਾ ਕੀਤੀ ਗਈ ਹੈ। ਇਸ ਤੋਂ ਇਲਾਵਾ ਮਾਲਕ/ਲਾਇਸੰਸੀ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਐਕਟ/ਰੂਲਾਂ/ਐਡਵਾਈਜ਼ਰੀ ਅਤੇ ਸਰਕਾਰ ਵਲੋਂ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ ਚ ਹੀ ਮਾਂ - ਬੋਲੀ ਪੰਜਾਬੀ ਦੀ ਹੋ ਰਹੀ ਹੈ ਅਣਦੇਖੀ ਪੀ. ਆਰ-7 ਰੋਡ ’ਤੇ ਲੱਗੇ ਸਾਈਨ ਬੋਰਡ ’ਤੇ ‘ਚੰਡੀਗੜ੍ਹ’ ਨੂ... ਅਗਲੀ ਖ਼ਬਰ ਪੰਜਾਬ ਵਿਚ ਵੱਖ - ਵੱਖ ਥਾਵਾਂ ’ ਤੇ ਭਾਰੀ ਮੀਂਹ ਪੈਣ ਕਾਰਨ ਤਾਪਮਾਨ ਡਿੱਗਿਆ ਫਰੀਦਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮੁਕਤਸ...
Ad Position 24