19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਡਿਊਟੀ ’ਤੇ ਤਾਇਨਾਤ ਏ.ਐੱਸ.ਆਈ ਦੇ ਕਤਲ ਨੇ ਕਾਨੂੰਨ ਵਿਵਸਥਾ ’ਤੇ ਖੜ੍ਹੇ ਕੀਤੇ ਸਵਾਲ, ਪੰਜਾਬ ’ਚ ਖਾਕੀ ਵੀ ਮਹਿਫੂਜ਼ ਨਹੀ-ਧਾਲੀਵਾਲ

ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ)- ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਵਿਚ ਪੀ. ਸੀ.

Ad Position 21
No active advertisement
ਅਜੀਤ ਡੈਸਕ 19-09-2026
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ)- ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਵਿਚ ਪੀ.ਸੀ.ਆਰ ਡਿਊਟੀ ਦੌਰਾਨ ਏ.ਐੱਸ.ਆਈ ਹਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਸਖ਼ਤ ਨਿੰਦਾ ਕਰਦਿਆਂ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਡਿਊਟੀ ’ਤੇ ਤਾਇਨਾਤ ਪੁਲਿਸ ਅਧਿਕਾਰੀ ਦੀ ਇਸ ਤਰ੍ਹਾਂ ਹੱਤਿਆ ਹੋਣਾ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਪਲਬਧ ਰਿਪੋਰਟਾਂ ਮੁਤਾਬਕ ਏ.ਐੱਸ.ਆਈ ਹਰਜੀਤ ਸਿੰਘ ਨੂੰ ਅੰਮ੍ਰਿਤਸਰ ਦੇ ਭਗਤਾਂਵਾਲਾ ਅਨਾਜ ਮੰਡੀ ਇਲਾਕੇ ਵਿਚ ਪੀ.ਸੀ.ਆਰ ਡਿਊਟੀ ਦੌਰਾਨ ਗੋਲੀ ਮਾਰੀ ਗਈ।ਧਾਲੀਵਾਲ ਨੇ ਕਿਹਾ ਕਿ ਜਦੋਂ ਪੰਜਾਬ ਪੁਲਿਸ ਦਾ ਇਕ ਅਧਿਕਾਰੀ ਆਪਣੀ ਡਿਊਟੀ ਨਿਭਾਉਂਦੇ ਹੋਏ ਸੁਰੱਖਿਅਤ ਨਹੀਂ ਹੈ, ਤਾਂ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਦੇ ਦਾਅਵੇ ਕਿੰਨੇ ਗੰਭੀਰ ਹਨ, ਇਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੀ ਜਨਤਾ ਨੂੰ ਦੱਸਣਾ ਚਾਹੀਦਾ ਹੈ। ਅਪਰਾਧੀਆਂ ਵਿਚ ਕਾਨੂੰਨ ਦਾ ਡਰ ਬਣਾਈ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ’ਤੇ ਸਰਕਾਰ ਨੂੰ ਸਿਰਫ਼ ਬਿਆਨ ਜਾਰੀ ਕਰਨ ਦੀ ਬਜਾਏ ਠੋਸ ਕਾਰਵਾਈ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਸਾਲ 2026 ’ਚ ਏ.ਐੱਸ.ਆਈ ਪੱਧਰ ਦੇ ਪੁਲਿਸ ਮੁਲਾਜ਼ਮਾਂ ਦੇ ਕਤਲ ਦੀਆਂ ਘਟਨਾਵਾਂ ਦੱਸ ਰਹੀਆਂ ਹਨ ਕਿ ਪੰਜਾਬ ਵਿਚ ਖਾਕੀ ਵੀ ਸੁਰੱਖਿਤ ਨਹੀਂ ਤਾਂ ਆਮ ਲੋਕ ਕਿਵੇਂ ਸੁਰੱਖਿਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਫਰਵਰੀ ਵਿਚ ਗੁਰਦਾਸਪੁਰ ਦੇ ਆਦੀਆਂ ਪਿੰਡ ਦੀ ਪੁਲਿਸ ਚੈਕਪੋਸਟ ’ਤੇ ਏ.ਐੱਸ.ਆਈ ਗੁਰਨਾਮ ਸਿੰਘ ਅਤੇ ਹੋਮਗਾਰਡ ਜਵਾਨ ਅਸ਼ੋਕ ਕੁਮਾਰ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਤੋਂ ਬਾਅਦ ਮਈ ਵਿਚ ਡਿਊਟੀ ’ਤੇ ਜਾਂਦੇ ਸਮੇਂ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿਚ ਏ.ਐੱਸ.ਆਈ ਜੋਗਾ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਗਈ। ਹੁਣ ਅੰਮ੍ਰਿਤਸਰ ਵਿਚ ਏ.ਐੱਸ.ਆਈ ਹਰਜੀਤ ਸਿੰਘ ਦੀ ਹੱਤਿਆ ਨੇ ਪੁਲਿਸ ਦੀ ਸੁਰੱਖਿਆ ਨੂੰ ਲੈ ਕੇ ਮੁੜ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਧਾਲੀਵਾਲ ਨੇ ਮੰਗ ਕੀਤੀ ਕਿ ਏ.ਐੱਸ.ਆਈ ਹਰਜੀਤ ਸਿੰਘ ਦੇ ਕਾਤਲਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ, ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਹੋਵੇ ।
Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਨੂੰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣ ਲਈ ਬਣਾਏ 271 ਪੋਲਿੰਗ ਬੂਥ, 1500 ਤੋਂ ਵੱਧ ਕਰਮਚਾਰੀ ਹੋਣਗੇ ਤਾਇਨਾਤ ਅਗਲੀ ਖ਼ਬਰ ਅਣਅਧਿਕਾਰਤ ਟਰਾਂਜ਼ੈਕਸ਼ਨ ਰਾਹੀਂ 2.74 ਲੱਖ ਰੁਪਏ ਦੀ ਠੱਗੀ
Ad Position 24