20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

‘ ਗੈਂਗਸਟਰਾਂ ’ ਤੇ ਵਾਰ ’ ਦਾ 242 ਵਾਂ ਦਿਨ ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ 269 ਕਾਬੂ ‘ਯੁੱਧ ਨਸ਼ਿਆਂ ਵਿਰੁੱਧ’ ਦੇ 567ਵੇਂ ਦਿਨ 17.1 ਕਿੱਲੋ ਹੈਰੋਇਨ ਸਮੇਤ 73 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ) - ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 242ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 593 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫ਼ੈਸਲਾਕੁਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.

Ad Position 21
No active advertisement
ਅਜੀਤ ਡੈਸਕ 20-09-2026
ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ) - ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 242ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 593 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫ਼ੈਸਲਾਕੁਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 242ਵੇਂ ਦਿਨ, ਪੁਲਿਸ ਟੀਮਾਂ ਨੇ 3 ਹਥਿਆਰਾਂ ਸਮੇਤ 269 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 72,049 ਹੋ ਗਈਆਂ। ਇਸ ਤੋਂ ਇਲਾਵਾ 233 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 567ਵੇਂ ਦਿਨ ਵੀ ਜਾਰੀ ਰੱਖਦਿਆਂ 73 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 17.1 ਕਿਲੋਗ੍ਰਾਮ ਹੈਰੋਇਨ, 780 ਗ੍ਰਾਮ ਅਫ਼ੀਮ, 1085 ਨਸ਼ੀਲੀਆਂ ਗੋਲੀਆਂ ਅਤੇ 1650 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ ਸਿਰਫ਼ 567 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 78,233 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਨੌਂ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ 3 ਕਿੱਲੋ ਅਫ਼ੀਮ ਸਮੇਤ ਝਾਰਖੰਡ ਦੇ ਤਿੰਨ ਨੌਜਵਾਨ ਕਾਬੂ ਅਗਲੀ ਖ਼ਬਰ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ‘ ਆਪ ’ ਸਰਕਾਰ ਦਾ ਧੋਖਾ , 8% ਡੀ . ਏ ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ...
Ad Position 24