20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਰੋਟਰੀ ਕਲੱਬ ਖਰੜ ਨੇ ਕਿਰਨ ਭੱਟ ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ

ਖਰੜ, 19 ਸਤੰਬਰ (ਗੁਰਮੁੱਖ ਸਿੰਘ ਮਾਨ)-ਰੋਟਰੀ ਕਲੱਬ ਖਰੜ ਵਲੋਂ ‘ਹਨ੍ਹੇਰੇ ਤੋਂ ਉਜਾਲੇ ਵੱਲ’ ਦੇ ਬੈਨਰ ਹੇਠ ਖੇਤਰ ‘ਚ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਬੀਤੀ ਸ਼ਾਮ ਸਵ. ਕਿਰਨ ਭੱਟ (52) ਪਤਨੀ ਸਵ.

Ad Position 21
No active advertisement
ਅਜੀਤ ਡੈਸਕ 20-09-2026
ਖਰੜ, 19 ਸਤੰਬਰ (ਗੁਰਮੁੱਖ ਸਿੰਘ ਮਾਨ)-ਰੋਟਰੀ ਕਲੱਬ ਖਰੜ ਵਲੋਂ ‘ਹਨ੍ਹੇਰੇ ਤੋਂ ਉਜਾਲੇ ਵੱਲ’ ਦੇ ਬੈਨਰ ਹੇਠ ਖੇਤਰ ‘ਚ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਬੀਤੀ ਸ਼ਾਮ ਸਵ. ਕਿਰਨ ਭੱਟ (52) ਪਤਨੀ ਸਵ. ਸੋਹਨ ਲਾਲ ਭੱਟ ਵਾਸੀ ਗੋਬਿੰਦ ਕਾਲੋਨੀ ਖਰੜ ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ ਗਈਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰੋਟਰੀ ਕਲੱਬ ਦੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ ਦੱਸਿਆ ਕਿ ਰੋਟਰੀ ਕਲੱਬ ਨੂੰ ਵਿੱਕੀ ਮੋਹਲ ਤੋਂ ਜਾਣਕਾਰੀ ਮਿਲੀ ਸੀ ਕਿ ਮੇਰੇ ਦੋਸਤ ਡਿੰਪੀ ਭੱਟ ਦੀ ਮਾਤਾ ਦਾ ਦਿਹਾਂਤ ਹੋ ਗਿਆ ਹੈ ਅਤੇ ਉਹ ਅੱਖਾਂ ਦਾਨ ਕਰਵਾਉਣਾ ਚਾਹੁੰਦੇ ਹਨ। ਇਸੇ ਦੌਰਾਨ ਕਲੱਬ ਵਲੋਂ ਪਰਿਵਾਰ ਦੀ ਸਹਿਮਤੀ ਲੈਣ ਉਪਰੰਤ ਪੀ. ਜੀ. ਆਈ. ਦੇ ਅੱਖਾਂ ਦੇ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਸ਼ਵਿੰਦਰ ਕੁਮਾਰ ਰਾਏ ਦੀ ਅਗਵਾਈ ਵਿਚ ਟੀਮ ਨੂੰ ਸੱਦਿਆ ਗਿਆ, ਜਿਸ ਨੇ ਮੁਹਾਲੀ ਦੇ ਇਕ ਨਿੱਜੀ ਹਸਪਤਾਲ ਵਿਖੇ ਪਹੁੰਚ ਕੇ ਅੱਖਾਂ ਲੈਣ ਦੀ ਪ੍ਰਕਿਰਿਆ ਪੂਰੀ ਕੀਤੀ। ਇਸੇ ਦੌਰਾਨ ਕਲੱਬ ਦੇ ਪ੍ਰਧਾਨ ਰਾਕੇਸ਼ ਸਚਦੇਵਾ ਤੇ ਸਕੱਤਰ ਗੁਰਮੁੱਖ ਸਿੰਘ ਨੇ ਪਰਿਵਾਰ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਹੁਣ ਤੱਕ ਰੋਟਰੀ ਕਲੱਬ ਪਰਿਵਾਰਾਂ ਨੂੰ ਮੋਟੀਵੇਟ ਕਰਕੇ ਮਰਨ ਉਪਰੰਤ 96 ਲੋਕਾਂ ਦੀਆਂ ਅੱਖਾਂ ਦਾਨ ਕਰਵਾ ਚੁੱਕਾ ਹੈ, ਜਿਸ ਨਾਲ 192 ਲੋਕ ਇਸ ਹਸੀਨ ਦੁਨੀਆਂ ਨੂੰ ਦੇਖਣ ਦੇ ਯੋਗ ਹੋਏ ਹਨ।
Ad Position 22
No active advertisement
ਪਿਛਲੀ ਖ਼ਬਰ ਐੱਮ. ਪੀ. ਮਾਲਵਿੰਦਰ ਸਿੰਘ ਕੰਗ ਵਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ 15 ਲੱਖ ਦੇ ਪੇਂਡੂ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਪ੍ਰਦੀਪ ਚੌਧਰੀ ਨੇ ਪ੍ਰਸ਼ਾਸਨ ਤੋਂ ਅਵਾਰਾ ਕੁੱਤਿਆਂ ਦੇ ਵੱਢਣ ਦੇ ਮਾਮਲੇ ’ ਚ ਠੋਸ ਕਦਮ ਚੁੱਕਣ ਦੀ ਕੀਤੀ ਮੰਗ
Ad Position 24