20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਜੀ. ਟੀ. ਯੂ. ਵਲੋਂ ਡਰੱਗ ਸੈਂਸਿਸ ਸਰਵੇ ਦੀ ਡਿਊਟੀ ਨਿਭਾਉਣ ਵਾਲੇ ਕਰਮਚਾਰੀਆਂ ਤੇ ਅਧਿਆਪਕਾਂ ਨੂੰ ਤੁਰੰਤ ਮਿਹਨਤਾਨਾ ਜਾਰੀ ਕਰਨ ਦੀ ਮੰਗ

ਐੱਸ. ਏ.

Ad Position 21
No active advertisement
ਅਜੀਤ ਡੈਸਕ 20-09-2026
ਐੱਸ. ਏ. ਐੱਸ. ਨਗਰ, 19 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਡਰੱਗ ਸੈਂਸਿਸ ਸਰਵੇ ਦੀ ਡਿਊਟੀ ਨਿਭਾਉਣ ਵਾਲੇ ਕਰਮਚਾਰੀਆਂ ਤੇ ਅਧਿਆਪਕਾਂ ਨੂੰ ਤੁਰੰਤ ਮਿਹਨਤਾਨਾ ਜਾਰੀ ਕਰਨ ਦੀ ਮੰਗ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ (ਜੀ. ਟੀ. ਯੂ.) ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਰਵਿੰਦਰ ਸਿੰਘ ਪੱਪੀ ਸਿੱਧੂ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਪੰਜਾਬ ਵਿਚ ਡਰੱਗ ਜਨਗਣਨਾ ਕਰਵਾਈ ਗਈ ਸੀ, ਜਿਸ ਲਈ ਵੱਡੀ ਗਿਣਤੀ ਅਧਿਆਪਕਾਂ ਤੇ ਕਰਮਚਾਰੀਆਂ ਦੀ ਗਣਨਾਕਾਰਾਂ ਵਜੋਂ ਡਿਊਟੀ ਲਗਾਈ ਗਈ ਸੀ। ਉਨ੍ਹਾਂ ਦੱਸਿਆ ਕਿ ਹਰ ਮੁਲਾਜ਼ਮ ਨੂੰ 200 ਦੇ ਕਰੀਬ ਘਰ ਦਿੱਤੇ ਗਏ ਸਨ ਅਤੇ ਪ੍ਰਤੀ ਘਰ 250 ਰੁ. ਮਿਹਨਤਾਨਾ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਹ ਸਰਵੇ 15 ਜੁਲਾਈ ਤੱਕ ਮੁਕੰਮਲ ਹੋ ਗਿਆ ਸੀ, ਪਰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਹੁਣ ਤੱਕ ਬਹੁਤ ਸਾਰੇ ਕਰਮਚਾਰੀਆਂ ਅਤੇ ਅਧਿਆਪਕਾਂ ਦੇ ਖਾਤਿਆਂ ਵਿਚ ਇਸ ਡਿਊਟੀ ਦਾ ਬਣਦਾ ਮਿਹਨਤਾਨਾ/ਮੁਆਵਜ਼ਾ ਨਹੀਂ ਆਇਆ, ਜਿਸ ਕਾਰਨ ਉਨ੍ਹਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬਿਨਾਂ ਕਿਸੇ ਹੋਰ ਦੇਰੀ ਤੋਂ ਬਕਾਇਆ ਮਿਹਨਤਾਨਾ ਜਾਰੀ ਕਰਨ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਟੀਮ ਨੇ ਵਿਧਾਇਕ ਰੰਧਾਵਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਪੰਜਾਬ ’ ਚ ‘ ਸਵੱਛਤਾ ਹੀ ਸੇਵਾ -2026’ ਮੁਹਿੰਮ ਦੀ ਸ਼ੁਰੂਆਤ
Ad Position 24