21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਕੌਂਸਲ ਪ੍ਰਧਾਨ ਓ.ਕੇ. ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਕੂੜਾ-ਮੁਕਤ ਬਣਾਉਣ ਸੰਬੰਧੀ ਮੁਹਿੰਮ ਦਾ ਅਗਾਜ਼

ਕੁਰਾਲੀ, 20 ਸਤੰਬਰ (ਹਰਪ੍ਰੀਤ ਸਿੰਘ)-ਸਥਾਨਕ ਨਗਰ ਕੌਂਸਲ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਕੂੜਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਇੱਥੋਂ ਦੇ ਮੁੱਖ ਬਾਜ਼ਾਰ ਵਿਖੇ ਕੂੜਾ-ਮੁਕਤ ਸ਼ਹਿਰ ਸੰਬੰਧੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ। ਕੌਂਸਲ ਪ੍ਰਧਾਨ ਬਹਾਦਰ ਸਿੰਘ ਓ.

Ad Position 21
No active advertisement
ਕੁਰਾਲੀ ਦੇ ਮੁੱਖ ਬਾਜ਼ਾਰ ’ਚ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਕੂੜਾ-ਮੁਕਤ ਸ਼ਹਿਰ ਬਣਾਉਣ ਸੰਬੰਧੀ ਮੁਹਿੰਮ ਦੀ ਸ਼ੁਰੂਆਤ ਕਰਦੇ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ., ਕੌਂਸਲ ਅਧਿਕਾਰੀ ਤੇ ਕਰਮਚਾਰੀ। ਤਸਵੀਰ: ਹਰਪ੍ਰੀਤ ਸਿੰਘ 21-09-2026
ਕੁਰਾਲੀ, 20 ਸਤੰਬਰ (ਹਰਪ੍ਰੀਤ ਸਿੰਘ)-ਸਥਾਨਕ ਨਗਰ ਕੌਂਸਲ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਕੂੜਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਇੱਥੋਂ ਦੇ ਮੁੱਖ ਬਾਜ਼ਾਰ ਵਿਖੇ ਕੂੜਾ-ਮੁਕਤ ਸ਼ਹਿਰ ਸੰਬੰਧੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ। ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ. ਦੀ ਅਗਵਾਈ ਅਤੇ ਕਾਰਜ ਸਾਧਕ ਅਫ਼ਸਰ ਦੀ ਦੇਖ ਰੇਖ ਵਿਚ ਸ਼ੁਰੂ ਹੋਈ ਇਸ ਮੁਹਿੰਮ ਦੇ ਦੌਰਾਨ ਕੌਂਸਲ ਕਰਮਚਾਰੀਆਂ ਵਲੋਂ ਲੌਕਾਂ ਨੂੰ ਆਪਣਾ ਸ਼ਹਿਰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਕੌਂਸਲ ਵਲੋਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਕਿ ਕੂੜਾ ਸੜਕਾਂ, ਗਲੀਆਂ ਜਾਂ ਜਨਤਕ ਥਾਵਾਂ ’ਤੇ ਨਾ ਸੁੱਟਿਆ ਜਾਵੇ ਅਤੇ ਕੂੜਾ ਨਿਰਧਾਰਤ ਕੂੜੇਦਾਨ ਵਿਚ ਹੀ ਪਾਇਆ ਜਾਵੇ। ਉਨਾਂ ਲੋਕਾਂ ਨੂੰ ਆਪਣਾ ਘਰੇਲੂ ਅਤੇ ਦੁਕਾਨਾਂ ਦਾ ਕੂੜਾ ਨਗਰ ਕੌਂਸਲ ਦੇ ਕੂੜਾ ਇਕੱਠਾ ਕਰਨ ਵਾਲੇ ਕਰਮਚਾਰੀਆਂ ਨੂੰ ਨਿਪਟਾਰੇ ਲਈ ਦੇਣ ਦੀ ਅਪੀਲ ਵੀ ਕੀਤੀ। ਮੁਹਿੰਮ ਦੌਰਾਨ ਮੁੱਖ ਬਾਜ਼ਾਰ ਦੀਆਂ ਦੁਕਾਨਾਂ ’ਤੇ ਸਫ਼ਾਈ ਸੰਬੰਧੀ ਜਾਗਰੂਕਤਾ ਪੋਸਟਰ ਲਗਾਏ ਗਏ ਅਤੇ ਦੁਕਾਨਦਾਰਾਂ ਨੂੰ ਪਲਾਸਟਿਕ ਦੇ ਲਿਫਾਫਿਆਂ ਦੀ ਥਾਂ ’ਤੇ ਕਾਗ਼ਜ ਦੇ ਲਿਫਾਫੇ ਵਰਤੋਂ ਕਰਨ ਦੀ ਅਪੀਲ ਵੀ ਕੀਤੀ ਗਈ। ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਕੂੜਾ-ਮੁਕਤ ਸ਼ਹਿਰ ਬਣਾਇਆ ਜਾ ਸਕਦਾ ਹੈ। ਇਸ ਮੌਕੇ ਕੌਂਸਲਰ ਡਾ. ਅਸ਼ਵਨੀ ਕੁਮਾਰ, ਕੌਂਸਲਰ ਰਾਜੇਸ਼ ਰਾਠੌਰ, ਰਮਾਕਾਂਤ ਕਾਲੀਆ, ਵਨੀਤ ਕਾਲੀਆ, ਹੈਪੀ ਧੀਮਾਨ ਕੌਂਸਲਰ, ਸੈਨੇਟਰੀ ਇੰਸਪੈਕਟਰ ਮੁਕੇਸ਼ ਕੁਮਾਰ , ਮੋਟੀਵੇਟਰ ਮੋਨਿਕਾ ਰਾਣੀ ਸਮੇਤ ਨਗਰ ਕੌਂਸਲ ਦੀ ਟੀਮ ਵਲੋਂ ਦੁਕਾਨਦਾਰਾਂ ਅਤੇ ਸ਼ਹਿਰੀਆਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਡੇਰਾ ਬਾਬਾ ਸ਼ਮੀਰ ਸਿੰਘ ਬਲੌਂਗੀ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ 600 ਤੋਂ ਵੱਧ ਲੋਕਾਂ ਨੇ ਕਰਵਾਇਆ ਸਿਹਤ... ਅਗਲੀ ਖ਼ਬਰ ਡੇਰਾਬੱਸੀ ਦੇ ਪਿੰਡ ਸੁੰਡਰਾਂ ਦੀਆਂ ਝੁੱਗੀਆਂ ਵਿਚ ਮੁੜ ਭੜਕੀ ਅੱਗ, 30 ਤੋਂ 35 ਝੁੱਗੀਆਂ ਸੜ ਕੇ ਸੁਆਹ
Ad Position 24