22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰ ਯੂਨੀਅਨਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)- ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਸਕੀਮ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਯੂਨੀਅਨਾਂ ਅਤੇ ਮਾਣ-ਭੱਤਾ ਵਰਕਰਾਂ ਦੇ ਸਾਂਝੇ ਮੋਰਚੇ ਨਾਲ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਰਕਰਾਂ ਦੀਆਂ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਮਸਲਿਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 22-09-2026
ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)- ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਸਕੀਮ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਯੂਨੀਅਨਾਂ ਅਤੇ ਮਾਣ-ਭੱਤਾ ਵਰਕਰਾਂ ਦੇ ਸਾਂਝੇ ਮੋਰਚੇ ਨਾਲ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਰਕਰਾਂ ਦੀਆਂ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਮਸਲਿਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਮੈਂ ਸਬੰਧਿਤ ਵਿਭਾਗਾਂ ਨੂੰ ਵਿਭਾਗੀ ਪੱਧਰ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਰੁਜ਼ਗਾਰ ਦੇ ਮਾਮਲਿਆਂ ਨਾਲ ਸਬੰਧਿਤ ਸਾਰੀਆਂ ਜਾਇਜ਼ ਤਜਵੀਜ਼ਾਂ ਪਰਸੋਨਲ ਵਿਭਾਗ ਨੂੰ ਭੇਜੀਆਂ ਜਾਣ, ਜਦੋਂ ਕਿ ਵਿੱਤੀ ਪਹਿਲੂਆਂ ਵਾਲੇ ਮਾਮਲੇ ਵਿੱਤ ਵਿਭਾਗ ਨੂੰ ਭੇਜੇ ਜਾਣ ਦੇ ਨਿਰਦੇਸ਼ ਦਿੱਤੇ।ਕਾਮਿਆਂ ਲਈ ਤੁਰੰਤ ਰਾਹਤ ਯਕੀਨੀ ਬਣਾਉਣ ਵਾਸਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ, “ਜ਼ਿਲ੍ਹਾ ਪੱਧਰੀ ਅਧਿਕਾਰੀ ਮਿਡ-ਡੇ-ਮੀਲ ਵਰਕਰਾਂ ਨੂੰ ਜ਼ਮੀਨੀ ਪੱਧਰ ’ਤੇ ਆ ਰਹੀਆਂ ਵਿਵਹਾਰਿਕ ਮੁਸ਼ਕਿਲਾਂ ਦੀ ਸਰਗਰਮੀ ਨਾਲ ਨਿਗਰਾਨੀ ਕਰਨ ਅਤੇ ਉਨ੍ਹਾਂ ਦਾ ਤੁਰੰਤ ਹੱਲ ਕੱਢਣ।ਮੀਟਿੰਗ ਦੀ ਕਾਰਵਾਈ ਦੌਰਾਨ ਵੱਖ-ਵੱਖ ਨੁਮਾਇੰਦਿਆਂ ਨੇ ਕਮੇਟੀ ਅੱਗੇ ਆਪੋ-ਆਪਣੀਆਂ ਮੰਗਾਂ ਅਤੇ ਸ਼ਿਕਾਇਤਾਂ ਰੱਖੀਆਂ। ਵਫ਼ਦਾਂ ਵਿਚ ਮਿਡ-ਡੇ-ਮੀਲ ਕੁੱਕ ਯੂਨੀਅਨ (ਬੀ.ਐੱਮ.ਐੱਸ.) ਵੱਲੋਂ ਕਰਮ ਚੰਦ ਚਿੰਡਾਲੀਆ, ਕਮਲਜੀਤ ਕੌਰ, ਪਰਮਜੀਤ ਕੌਰ ਅਤੇ ਮੁਮਤਾਜ਼ ਘੁੰਗਰਾਣਾ, ਇਸੇ ਤਰ੍ਹਾਂ ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵੱਲੋਂ ਜਸਮੇਲ ਕੌਰ ਬੀੜਕਲਾਂ, ਕੁਲਵਿੰਦਰ ਕੌਰ ਆਦਮਪੁਰ, ਦੇਵਰਾਜ ਵਰਮਾ, ਮੱਖਣ ਸਿੰਘ ਜਖੇਪਲ ਅਤੇ ਹਰਪਾਲ ਕੌਰ ਸ਼ਾਮਲ ਸਨ। ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫਰੰਟ ਦੀ ਨੁਮਾਇੰਦਗੀ ਹਰਜਿੰਦਰ ਕੌਰ ਲੋਪੇ, ਜੰਗਬਹਾਦਰ ਕੌਰ ਅਤੇ ਸਿਮਰਜੀਤ ਕੌਰ ਨੇ ਕੀਤੀ। ਇਸ ਤੋਂ ਇਲਾਵਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵੱਲੋਂ ਬਿਮਲਾ ਦੇਵੀ, ਪ੍ਰਵੀਨ ਬਾਲਾ, ਕਮਲੇਸ਼ ਕੌਰ ਅਤੇ ਕਮਲਜੀਤ ਕੌਰ ਹਾਜ਼ਰ ਸਨ। ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਵੱਲੋਂ ਦੀਪਕ ਨਾਗਪਾਲ, ਪ੍ਰਵੀਨ ਸ਼ਰਮਾ, ਵਿਜੇ ਕੁਮਾਰ ਅਤੇ ਦਵਿੰਦਰ ਸਿੰਘ ਤੇਜਾ ਨੇ ਆਪਣੇ ਮਸਲੇ ਰੱਖੇ, ਜਿਨ੍ਹਾਂ ਦੇ ਨਾਲ ਮਾਣ-ਭੱਤਾ ਵਰਕਰਜ਼ ਸਾਂਝਾ ਮੋਰਚਾ ਵੱਲੋਂ ਪਰਮਜੀਤ ਕੌਰ, ਲਖਵਿੰਦਰ ਕੌਰ, ਮਮਤਾ ਸ਼ਰਮਾ, ਸਰਬਜੀਤ ਕੌਰ, ਸ਼ਕੁੰਤਲਾ ਅਤੇ ਰਮਨਜੀਤ ਨੇ ਵੀ ਸ਼ਿਰਕਤ ਕੀਤੀ।
Ad Position 22
No active advertisement
ਪਿਛਲੀ ਖ਼ਬਰ 526 ਸਾਈਟਾਂ ’ਤੇ ਲੱਗਣਗੇ ਇਸ਼ਤਿਹਾਰ, ਨਿਗਮ ਦੇ ਖ਼ਜ਼ਾਨੇ ’ਚ ਆਉਣਗੇ 82.45 ਕਰੋੜ ਅਗਲੀ ਖ਼ਬਰ ਲੰਡਨ ’ਚ ਸੜਕ ਹਾਦਸੇ ਕਾਰਨ ਸਿੱਖ ਨੌਜਵਾਨ ਦੀ ਮੌਤ
Ad Position 24