23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਰੇਤ ਦੇ ਭਰੇ ਤੇਜ਼ ਰਫ਼ਤਾਰ ਟਿੱਪਰ ਨੇ ਫਲਾਈਓਵਰ ’ ਤੇ ਦੋ ਕਾਰਾਂ ਨੂੰ ਮਾਰੀ ਜ਼ੋਰਦਾਰ ਟੱਕਰ ਬਜ਼ੁਰਗ ਜੋੜੇ ਸਮੇਤ ਦੋਵੇਂ ਕਾਰਾਂ ਦੇ ਚਾਲਕ ਵਾਲ-ਵਾਲ ਬਚੇ

ਡੇਰਾਬੱਸੀ, 22 ਸਤੰਬਰ (ਗੁਰਮੀਤ ਸਿੰਘ)-ਡੇਰਾਬੱਸੀ ਦੇ ਰੇਲਵੇ ਫਲਾਈਓਵਰ ‘ਤੇ ਮੰਗਲਵਾਰ ਨੂੰ ਉਸ ਸਮੇਂ ਵੱਡਾ ਹਾਦਸਾ ਹੋਣੋਂ ਟਲ ਗਿਆ, ਜਦੋਂ ਇਕ ਤੇਜ਼ ਰਫ਼ਤਾਰ ਰੇਤ ਨਾਲ ਭਰੇ ਟਿੱਪਰ ਨੇ ਅੱਗੇ ਜਾ ਰਹੀਆਂ ਦੋ ਕਾਰਾਂ ਨੂੰ ਪਿੱਛਿਓਂ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ‘ਚ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ, ਜਦਕਿ ਕਾਰਾਂ ‘ਚ ਸਵਾਰ ਵਿਅਕਤੀਆਂ ਦਾ ਵਾਲ-ਵਾਲ ਬਚਾਅ ਹੋ ਗਿਆ।

Ad Position 21
No active advertisement
ਅਜੀਤ ਡੈਸਕ 23-09-2026
ਡੇਰਾਬੱਸੀ, 22 ਸਤੰਬਰ (ਗੁਰਮੀਤ ਸਿੰਘ)-ਡੇਰਾਬੱਸੀ ਦੇ ਰੇਲਵੇ ਫਲਾਈਓਵਰ ‘ਤੇ ਮੰਗਲਵਾਰ ਨੂੰ ਉਸ ਸਮੇਂ ਵੱਡਾ ਹਾਦਸਾ ਹੋਣੋਂ ਟਲ ਗਿਆ, ਜਦੋਂ ਇਕ ਤੇਜ਼ ਰਫ਼ਤਾਰ ਰੇਤ ਨਾਲ ਭਰੇ ਟਿੱਪਰ ਨੇ ਅੱਗੇ ਜਾ ਰਹੀਆਂ ਦੋ ਕਾਰਾਂ ਨੂੰ ਪਿੱਛਿਓਂ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ‘ਚ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ, ਜਦਕਿ ਕਾਰਾਂ ‘ਚ ਸਵਾਰ ਵਿਅਕਤੀਆਂ ਦਾ ਵਾਲ-ਵਾਲ ਬਚਾਅ ਹੋ ਗਿਆ। ਟੱਕਰ ਤੋਂ ਬਾਅਦ ਵੀ ਟਿੱਪਰ ਚਾਲਕ ਕੋਲੋਂ ਟਿੱਪਰ ਨਹੀਂ ਰੁਕਿਆ, ਜੋ ਕਿ ਅੱਗੇ ਜਾ ਰਹੇ ਇਕ ਮਿਕਚਰ ਟਰੱਕ ਨਾਲ ਟਕਰਾਉਣ ਤੋਂ ਬਾਅਦ ਹੀ ਬੰਦ ਹੋਇਆ। ਹਾਦਸੇ ਉਪਰੰਤ ਟਿੱਪਰ ਚਾਲਕ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਲੋਕਾਂ ਨੇ ਉਸ ਨੂੰ ਕਾਬੂ ਕਰ ਲਿਆ। ਉਕਤ ਹਾਦਸਾ ਡੇਰਾਬੱਸੀ ਤੋਂ ਜ਼ੀਰਕਪੁਰ ਵੱਲ ਜਾਂਦੇ ਸਮੇਂ ਰੇਲਵੇ ਫਲਾਈਓਵਰ ‘ਤੇ ਹਾਦਸੇ ਕਾਰਨ ਫਲਾਈਓਵਰ ‘ਤੇ ਲੰਮਾ ਜਾਮ ਲੱਗ ਗਿਆ। ਪੁਲਿਸ ਨੇ ਟਿੱਪਰ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਡੇਰਾਬੱਸੀ ਦੀਆਂ ਸੜਕਾਂ ‘ਤੇ ਦੌੜਦੇ ਤੇਜ਼ ਰਫ਼ਤਾਰ ਓਵਰਲੋਡ ਟਿੱਪਰ ਹੋਰਨਾਂ ਰਾਹਗੀਰਾਂ ਲਈ ਲਗਾਤਾਰ ਖ਼ਤਰਾ ਬਣੇ ਹੋਏ ਹਨ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਕਈ ਸਾਲਾਂ ਦੌਰਾਨ ਇਨ੍ਹਾਂ ਭਾਰੀ ਵਾਹਨਾਂ ਨਾਲ ਵਾਪਰੇ ਵੱਖ-ਵੱਖ ਹਾਦਸਿਆਂ ‘ਚ ਸੈਂਕੜੇ ਬੇਕਸੂਰ ਲੋਕ ਆਪਣੀਆਂ ਜਾਨ ਗੁਆ ਚੁੱਕੇ ਹਨ, ਪਰ ਇਸ ਦੇ ਬਾਵਜੂਦ ਟਿੱਪਰਾਂ ਦੀ ਰਫ਼ਤਾਰ ਅਤੇ ਆਵਾਜਾਈ ਨੂੰ ਨੱਥ ਪਾਉਣ ਲਈ ਪ੍ਰਸ਼ਾਸਨ ਵਲੋਂ ਢੁਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ। ਇਲਾਕਾ ਵਾਸੀਆਂ ਨੇ ਕਿਹਾ ਕਿ ਟ੍ਰੈਫ਼ਿਕ ਨਿਯਮ ਤੋੜਨ ਵਾਲੇ ਸਕੂਟਰ-ਮੋਟਰਸਾਈਕਲ ਸਵਾਰਾਂ ਦੀ ਤੁਰੰਤ ਫੋਟੋ ਖਿੱਚ ਕੇ ਕਾਰਵਾਈ ਕੀਤੀ ਜਾਂਦੀ ਹੈ, ਜਦਕਿ ਸੜਕਾਂ ‘ਤੇ ਤੇਜ਼ ਰਫ਼ਤਾਰ ਨਾਲ ਦੌੜਦੇ ਭਾਰੀ ਟਿੱਪਰਾਂ ਖ਼ਿਲਾਫ਼ ਉਸ ਪੱਧਰ ਦੀ ਸਖ਼ਤੀ ਨਜ਼ਰ ਨਹੀਂ ਆਉਂਦੀ। ਲੋਕਾਂ ਨੇ ਮੰਗ ਕੀਤੀ ਕਿ ਟਿੱਪਰਾਂ ਦੀ ਰਫ਼ਤਾਰ, ਓਵਰਲੋਡਿੰਗ ਅਤੇ ਨਿਰਧਾਰਤ ਰੂਟ ਦੀ ਨਿਯਮਿਤ ਜਾਂਚ ਕਰਕੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਸੜਕਾਂ ‘ਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਪੁੱਜਣ ’ ਤੇ ਭਾਜਪਾ ਦੀ ‘ ਨਸ਼ਾ ਮੁਕਤ ਪੰਜਾਬ ਯਾਤਰਾ ’ ਦਾ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਸ਼ਾਨਦਾਰ... ਅਗਲੀ ਖ਼ਬਰ ਜਨਗਣਨਾ -2027 ਫੇਜ਼ -2 ਸੰਬੰਧੀ ਫ਼ੀਲਡ ਟ੍ਰੇਨਰਾਂ ਦੀ ਤਿੰਨ ਰੋਜ਼ਾ ਸਿਖਲਾਈ ਸ਼ੁਰੂ
Ad Position 24