23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮੁਹਾਲੀ ਪੁੱਜਣ ’ ਤੇ ਭਾਜਪਾ ਦੀ ‘ ਨਸ਼ਾ ਮੁਕਤ ਪੰਜਾਬ ਯਾਤਰਾ ’ ਦਾ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਸ਼ਾਨਦਾਰ ਸਵਾਗਤ ਰੱਥਨੁਮਾ ਵਾਹਨਾਂ ਸਮੇਤ ਸਥਾਨਕ ਫੇਜ਼-11 ਤੋਂ ਲੈ ਕੇ ਫੇਜ਼-1 ਤੱਕ ਕੱਢੀ ਗਈ ਯਾਤਰਾ

ਐੱਸ. ਏ.

Ad Position 21
No active advertisement
ਅਜੀਤ ਡੈਸਕ 23-09-2026
ਐੱਸ. ਏ. ਐੱਸ. ਨਗਰ, 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਰਤੀ ਜਨਤਾ ਪਾਰਟੀ ਵਲੋਂ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਮੁਹਾਲੀ ਪੁੱਜਣ ‘ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਸੈਂਕੜਿਆਂ ਦੀ ਗਿਣਤੀ ਵਿਚ ਇਕੱਤਰ ਹੋਏ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਮੁਹਾਲੀ ਦੇ ਫੇਜ਼-11 ਅਤੇ ਫੇਜ਼-1 ਦੇ ਰਾਮ-ਲੀਲ੍ਹਾ ਮੈਦਾਨ ਵਿਚ ਦੋ ਰੈਲੀਆਂ ਕੀਤੀਆਂ ਗਈਆਂ। ਇਸ ਮੌਕੇ ਫੇਜ਼-11 ਦੀ ਰੈਲੀ ਉਪਰੰਤ ਵੱਡੇ ਰੱਥਨੁਮਾ ਵਾਹਨਾਂ ਨਾਲ ਯਾਤਰਾ ਫੇਜ਼-1 ਵੱਲ ਰਵਾਨਾ ਹੋਈ, ਜਿਥੇ ਕਿ ਰਸਤੇ ਵਿਚ ਵੱਡੀ ਗਿਣਤੀ ਵਿਚ ਹਾਜ਼ਰ ਭਾਜਪਾ ਵਰਕਰਾਂ ਵਲੋਂ ਯਾਤਰਾ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਖਚਾਖੱਚ ਭਰੇ ਪੰਡਾਲ ਵਿਚ ਜੁੜੇ ਪਾਰਟੀ ਆਗੂਆਂ, ਵਰਕਰਾਂ ਅਤੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਐਲਾਨ ਕੀਤਾ ਕਿ ਭਾਜਪਾ ਦੀ ਪੰਜਾਬ ਵਿਚ ਸਰਕਾਰ ਬਣਨ ਤੋਂ ਬਾਅਦ ਪਹਿਲਾ ਕੰਮ ਸੂਬੇ ਵਿਚੋਂ ਨਸ਼ੇ ਨੂੰ ਖ਼ਤਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ‘ਤੇ ਫ਼ੇਲ੍ਹ ਸਾਬਿਤ ਹੋਈ ਹੈ। ਚੋਰੀਆਂ, ਲੁੱਟਾਂ-ਖੋਹਾਂ, ਕਤਲੋਂ-ਗਾਰਤ ਤੇ ਗੈਂਗਸਟਰਵਾਦ ਦੀ ਘਟਨਾਵਾਂ ਸਮੇਤ ਨਸ਼ਾ ਪੰਜਾਬ ਨੂੰ ਬਰਬਾਦ ਕਰ ਰਿਹਾ ਹੈ। ਰੈਲੀ ਵਿਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਦਿੱਲੀ ਦੇ ਗ੍ਰਹਿ ਮੰਤਰੀ ਆਸ਼ੀਸ਼ ਸੂਦ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਨੂੰ ਸਿਆਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਇਕ ਜੁੱਟ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਨੇ ਉੱਤਰ ਪ੍ਰਦੇਸ਼ ਵਿਚ ਗੈਂਗਸਟਰਾਂ ਖ਼ਿਲਾਫ਼ ਜਬਰਦਸਤ ਕਾਰਵਾਈ ਕੀਤੀ ਹੈ ਅਤੇ ਇਸੇ ਤਰ੍ਹਾਂ ਪੰਜਾਬ ਵਿਚ ਨਸ਼ਿਆਂ ਦੇ ਨੈੱਟਵਰਕ ਖ਼ਿਲਾਫ਼ ਵੀ ਸਖ਼ਤ ਕਦਮ ਚੁੱਕੇ ਜਾਣਗੇ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੋਕਾਂ ਦੀ ਇਹ ਮੁਹਿੰਮ ਅੱਗੇ ਚੱਲ ਕੇ ਵੱਡੇ ਅੰਦੋਲਨ ਦਾ ਰੂਪ ਲਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਭਾਜਪਾ ਦੀ ਸਰਕਾਰ ਲਿਆਉਣਾ ਜ਼ਰੂਰੀ ਹੈ। ਇਸ ਮੌਕੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਸਹਿ-ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ, ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਭਾਜਪਾ ਦੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸਤਵਿੰਦਰ ਸੱਤੀ, ਹਰਦੇਵ ਸਿੰਘ ਉੱਭਾ, ਕੌਂਸਲਰ ਗੁਰਪ੍ਰੀਤ ਕੌਰ ਉੱਭਾ, ਆਭਾ ਬਾਂਸਲ, ਮੀਨੂੰ ਸੇਠੀ ਸਮੇਤ ਹੋਰ ਸੀਨੀਅਰ ਭਾਜਪਾ ਆਗੂ ਅਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਲਖਵੀਰ ਚੰਦ ਬਾਲ ਜਵਾਹਰ ਮੰਚ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ ਸਾਬਕਾ ਮੰਤਰੀ ਕੰਗ ਨੇ ਨਿਯੁਕਤੀ ਪੱਤਰ ਸੌਂਪਿਆ ਅਗਲੀ ਖ਼ਬਰ ਰੇਤ ਦੇ ਭਰੇ ਤੇਜ਼ ਰਫ਼ਤਾਰ ਟਿੱਪਰ ਨੇ ਫਲਾਈਓਵਰ ’ ਤੇ ਦੋ ਕਾਰਾਂ ਨੂੰ ਮਾਰੀ ਜ਼ੋਰਦਾਰ ਟੱਕਰ ਬਜ਼ੁਰਗ ਜੋੜੇ ਸਮੇਤ ਦੋਵੇਂ ਕਾਰਾਂ...
Ad Position 24