23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਡੇਰਾਬੱਸੀ ਦੇ ਪਿੰਡ ਖੇੜੀ ਵਿਖੇ ਬੰਦ ਘਰ ਦੇ ਤਾਲੇ ਤੋੜ ਕੇ ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ

ਡੇਰਾਬੱਸੀ, 22 ਸਤੰਬਰ (ਗੁਰਮੀਤ ਸਿੰਘ)-ਡੇਰਾਬੱਸੀ ਦੇ ਨੇੜਲੇ ਪਿੰਡ ਖੇੜੀ ਵਿਖੇ ਬੰਦ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਦੋ ਚੋਰ ਤਾਲੇ ਤੋੜ ਕੇ ਲੱਖਾਂ ਰੁ. ਦੀ ਨਕਦੀ ਅਤੇ ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ।

Ad Position 21
No active advertisement
ਅਜੀਤ ਡੈਸਕ 23-09-2026
ਡੇਰਾਬੱਸੀ, 22 ਸਤੰਬਰ (ਗੁਰਮੀਤ ਸਿੰਘ)-ਡੇਰਾਬੱਸੀ ਦੇ ਨੇੜਲੇ ਪਿੰਡ ਖੇੜੀ ਵਿਖੇ ਬੰਦ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਦੋ ਚੋਰ ਤਾਲੇ ਤੋੜ ਕੇ ਲੱਖਾਂ ਰੁ. ਦੀ ਨਕਦੀ ਅਤੇ ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ। ਚੋਰੀ ਦੀ ਇਹ ਵਾਰਦਾਤ ਘਰ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ਗਈ ਹੈ। ਮਕਾਨ ਮਾਲਕ ਦਯਾਨੰਦ ਚੌਧਰੀ ਨੇ ਦੱਸਿਆ ਕਿ ਉਹ ਬੀਤੇ ਦਿਨ ਦੁਪਹਿਰ ਕਰੀਬ 2 ਵਜੇ ਪਰਿਵਾਰ ਸਮੇਤ ਘਰ ਨੂੰ ਤਾਲਾ ਲਗਾ ਕੇ ਡੇਰਾਬੱਸੀ ਵਿਖੇ ਖਰੀਦਦਾਰੀ ਕਰਨ ਗਏ ਸਨ। ਇਸ ਦੌਰਾਨ ਕਰੀਬ 2.30 ਵਜੇ ਦੋ ਅਣਪਛਾਤੇ ਵਿਅਕਤੀਆਂ ਨੇ ਘਰ ਦਾ ਤਾਲਾ ਤੋੜ ਕੇ ਅੰਦਰ ਦਾਖ਼ਲ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਚੋਰ ਘਰ ਵਿਚੋਂ ਡੇਢ ਲੱਖ ਰੁ. ਦੀ ਨਕਦੀ ਅਤੇ ਲਗਭਗ 7 ਤੋਂ 8 ਲੱਖ ਰੁ. ਦੀ ਕੀਮਤ ਦੇ ਸੋਨੇ-ਚਾਂਦੀ ਦੇ ਗਹਿਣੇ ਲੈ ਗਏ। ਸੀ. ਸੀ. ਟੀ. ਵੀ. ਫੁਟੇਜ ਵਿਚ ਦੋਵੇਂ ਵਿਅਕਤੀ ਘਰ ਅੰਦਰ ਦਾਖ਼ਲ ਹੁੰਦੇ ਅਤੇ ਚੋਰੀ ਕਰਦੇ ਦਿਖਾਈ ਦੇ ਰਹੇ ਹਨ। ਘਟਨਾ ਦਾ ਪਤਾ ਲੱਗਣ ’ਤੇ ਮਕਾਨ ਮਾਲਕ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਪੱਤਰਕਾਰ ਰਣਜੀਤ ਸਿੰਘ ਰਾਣਾ ਨੂੰ ਸਦਮਾ , ਪਿਤਾ ਦਾ ਦਿਹਾਂਤ ਅੰਤਿਮ ਸੰਸਕਾਰ ਭਲਕੇ ਅਗਲੀ ਖ਼ਬਰ ਨੌਜਵਾਨ ਲਖਵੀਰ ਚੰਦ ਬਾਲ ਜਵਾਹਰ ਮੰਚ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ ਸਾਬਕਾ ਮੰਤਰੀ ਕੰਗ ਨੇ ਨਿਯੁਕਤੀ ਪੱਤਰ ਸੌਂਪਿਆ
Ad Position 24