24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਚੰਡੀਗੜ੍ਹ ’ਚ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਨੇ ਮਨਾਇਆ ‘ਵਿਸ਼ਵ ਪੰਜਾਬੀ ਦਿਵਸ’

ਚੰਡੀਗੜ੍ਹ, 23 ਸਤੰਬਰ (ਅਜਾਇਬ ਸਿੰਘ ਔਜਲਾ) - ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਅੱਜ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਆਪਣਾ ਪੰਜਾਬ ਫਾਉਂਡੇਸ਼ਨ ਵਲੋਂ ਕਰਵਾਏ ਗਏ ਇਸ ਵਿਸ਼ੇਸ਼ ਸਮਾਗਮ ਵਿਚ ਪੰਜਾਬ ਭਰ ਤੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ ਜੁੜੀਆਂ ਸ਼ਖ਼ਸੀਅਤਾਂ, ਵਿਦਵਾਨਾਂ, ਲੇਖਕਾਂ, ਸਿੱਖਿਆਵਿਦਾਂ ਅਤੇ ਪੰਜਾਬੀ ਹਿਤੈਸ਼ੀਆਂ ਸਮੇਤ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 24-09-2026
ਚੰਡੀਗੜ੍ਹ, 23 ਸਤੰਬਰ (ਅਜਾਇਬ ਸਿੰਘ ਔਜਲਾ) - ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਅੱਜ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਆਪਣਾ ਪੰਜਾਬ ਫਾਉਂਡੇਸ਼ਨ ਵਲੋਂ ਕਰਵਾਏ ਗਏ ਇਸ ਵਿਸ਼ੇਸ਼ ਸਮਾਗਮ ਵਿਚ ਪੰਜਾਬ ਭਰ ਤੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ ਜੁੜੀਆਂ ਸ਼ਖ਼ਸੀਅਤਾਂ, ਵਿਦਵਾਨਾਂ, ਲੇਖਕਾਂ, ਸਿੱਖਿਆਵਿਦਾਂ ਅਤੇ ਪੰਜਾਬੀ ਹਿਤੈਸ਼ੀਆਂ ਸਮੇਤ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਿਰਕਤ ਕੀਤੀ। ਪੰਜਾਬ ਕਲਾ ਪਰਿਸ਼ਦ ਇਸ ਸਮਾਗਮ ਦੀ ਸਹਿਯੋਗੀ ਸੰਸਥਾ ਰਹੀ। ਸਮਾਗਮ ਦੌਰਾਨ ਪੰਜਾਬੀ ਭਾਸ਼ਾ ਦੇ ਸਨਮਾਨ, ਇਸ ਦੀ ਵਿਰਾਸਤ ਦੀ ਸੰਭਾਲ ਅਤੇ ਆਧੁਨਿਕ ਤਕਨਾਲੋਜੀ ਦੇ ਯੁੱਗ ਵਿਚ ਪੰਜਾਬੀ ਦੀ ਮਜ਼ਬੂਤ ਮੌਜੂਦਗੀ ਨੂੰ ਯਕੀਨੀ ਬਣਾਉਣ ਸਬੰਧੀ ਕਈ ਮਹੱਤਵਪੂਰਨ ਉਪਰਾਲਿਆਂ ਦਾ ਐਲਾਨ ਕੀਤਾ ਗਿਆ। ਇਸ ਮੌਕੇ ‘ਮੇਰੀ ਪੰਜਾਬੀ—ਮੇਰਾ ਮਾਣ’ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਦਕਿ ਪੰਜਾਬੀ ਨੂੰ ਆਰਟੀਫਿਸ਼ਲ ਇੰਟੈਲੀਜੈਂਸ ਅਤੇ ਨਵੀਂ ਤਕਨਾਲੋਜੀ ਨਾਲ ਜੋੜਨ ਦੇ ਉਦੇਸ਼ ਨਾਲ ‘ਅੱਖਰਪੀਡੀਆ’ ਦੀ ਲਾਂਚਿੰਗ ਵੀ ਕੀਤੀ ਗਈ। ਆਪਣਾ ਪੰਜਾਬ ਫਾਉਂਡੇਸ਼ਨ ਦੇ ਫਾਉਂਡਰ ਅਤੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਸਤੰਬਰ 2025 ਵਿਚ ਇਸ ਵਿਚਾਰ ਨੂੰ ਅੱਗੇ ਰੱਖਿਆ ਕਿ ਜਦੋਂ ਪੰਜਾਬ ਅਤੇ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿਚ ਵੱਖ-ਵੱਖ ਭਾਸ਼ਾਵਾਂ ਦੇ ਦਿਵਸ ਮਨਾਏ ਜਾਂਦੇ ਹਨ ਤਾਂ ਪੰਜਾਬੀ ਭਾਸ਼ਾ ਲਈ ਵੀ ਇਕ ਵਿਸ਼ੇਸ਼ ਦਿਵਸ ਹੋਣਾ ਚਾਹੀਦਾ ਹੈ। ਵਿਦਵਾਨਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਮੁੱਦਾ ਫਾਉਂਡੇਸ਼ਨ ਦੇ ਡਾਇਰੈਕਟਰਾਂ ਸਾਹਮਣੇ ਰੱਖਿਆ ਗਿਆ ਅਤੇ ਸਰਵ-ਸੰਮਤੀ ਨਾਲ ਵਿਸ਼ਵ ਪੰਜਾਬੀ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਵਿਸ਼ਵ ਪੰਜਾਬੀ ਦਿਵਸ ਦੀ ਮਿਤੀ ਨਿਰਧਾਰਿਤ ਕਰਨ ਲਈ ਇਤਿਹਾਸਕ ਪੱਖਾਂ ਨੂੰ ਧਿਆਨ ਵਿਚ ਰੱਖਦਿਆਂ ਖੋਜ ਅਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸ਼ੁਰੂ ਵਿਚ ਗੁਰੂ ਅੰਗਦ ਦੇਵ ਜੀ ਦੇ ਗੁਰਪੁਰਬ ਨਾਲ ਇਸ ਦਿਵਸ ਨੂੰ ਜੋੜਨ ਬਾਰੇ ਵਿਚਾਰ ਹੋਇਆ। ਬਾਅਦ ਵਿਚ ਇਸ ਵਿਚਾਰ ਨੂੰ ਅੱਗੇ ਵਧਾਉਂਦਿਆਂ ਪੰਜਾਬੀ ਭਾਸ਼ਾ ਦੇ ਸਿੱਖ ਕਾਲ ਤੋਂ ਪਹਿਲਾਂ ਦੇ ਇਤਿਹਾਸ ਅਤੇ ਇਸ ਦੇ ਪ੍ਰਮਾਣਿਕ ਸਾਹਿਤਕ ਸਰੋਤਾਂ ਬਾਰੇ ਵਿਚਾਰ ਕੀਤਾ ਗਿਆ। ਡੂੰਘੀ ਖੋਜ ਅਤੇ ਚਰਚਾ ਉਪਰੰਤ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਦੇ ਮੌਕੇ ’ਤੇ ਪੰਜਾਬੀ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਵਿਸ਼ਵ ਪੰਜਾਬੀ ਦਿਵਸ ਦੀ ਪਹਿਲੀ ਵਾਰ ਸ਼ੁਰੂਆਤ 23 ਸਤੰਬਰ 2025 ਨੂੰ ਪਟਿਆਲਾ ਦੇ ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਕੀਤੀ ਗਈ ਸੀ। ਇਸੇ ਲੜੀ ਨੂੰ ਅੱਗੇ ਵਧਾਉਂਦਿਆਂ ਇਸ ਸਾਲ ਅੱਜ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵਿਖੇ ਵਿਸ਼ਵ ਪੰਜਾਬੀ ਦਿਵਸ ਦਾ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਵੀ ਹੋਈਆਂ। ‘ਮੇਰੀ ਪੰਜਾਬੀ—ਮੇਰਾ ਮਾਣ’ ਮੁਹਿੰਮ ਦੀ ਸ਼ੁਰੂਆਤ ਸਮਾਗਮ ਦੌਰਾਨ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ‘ਮੇਰੀ ਪੰਜਾਬੀ—ਮੇਰਾ ਮਾਣ’ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਪੰਜਾਬੀ ਨੂੰ ਰੋਜ਼ਾਨਾ ਜੀਵਨ, ਸਿੱਖਿਆ, ਸਾਹਿਤ, ਸਮਾਜਿਕ ਸੰਚਾਰ ਅਤੇ ਡਿਜੀਟਲ ਯੁੱਗ ਵਿਚ ਹੋਰ ਵੱਧ ਪ੍ਰਚਲਿਤ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਆਪਣੀ ਮਾਂ-ਬੋਲੀ ਨਾਲ ਜੋੜਨਾ ਹੈ। ਸਮਾਗਮ ਦੀ ਸ਼ੁਰੂਆਤ ਸ਼ਮ੍ਹਾ ਰੌਸ਼ਨ ਕਰਨ ਨਾਲ ਹੋਈ, ਉਪਰੰਤ ਡਾ. ਨਿਸ਼ਾ ਲੁਥਰਾ ਦੁਆਰਾ ਨਿਰਦੇਸ਼ਤ ‘ਮੈਂ ਮਿੱਟੀ ਪੰਜਾਬ ਦੀ’ ਪੰਜਾਬ ਪ੍ਰਾਜੈਕਟ ਦੀ ਪੇਸ਼ਕਾਰੀ ਕੀਤੀ ਗਈ। ਆਪਣਾ ਪੰਜਾਬ ਫਾਉਂਡੇਸ਼ਨ ਦੇ ਡਾਇਰੈਕਟਰ ਕੰਵਲਜੀਤ ਸਿੰਘ ਢੀਂਡਸਾ ਨੇ ਪ੍ਰੋਗਰਾਮ ਅਤੇ ਪੰਜਾਬੀ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਉੱਘੇ ਕਵੀ ਸਵਰਨਜੀਤ ਸਵੀ ਨੇ ਸਵਾਗਤੀ ਸੰਬੋਧਨ ਕਰਦਿਆਂ ਵਿਸ਼ਵ ਪੰਜਾਬੀ ਦਿਵਸ ਦੀ ਸਿਰਜਣਾ ਅਤੇ ਇਸ ਦੇ ਪਿਛੋਕੜ ਬਾਰੇ ਗੱਲ ਕੀਤੀ। ਇਸ ਤੋਂ ਬਾਅਦ ਆਪਣਾ ਪੰਜਾਬ ਫਾਉਂਡੇਸ਼ਨ ਦੇ ਸੰਸਥਾਪਕ ਅਤੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਵਿਸ਼ਵ ਪੰਜਾਬੀ ਦਿਵਸ ਦੀ ਸਿਰਜਣਾ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ‘ਅੱਖਰਪੀਡੀਆ’ ਦੀ ਲਾਂਚਿੰਗ ਤੇ ਇਸ ਦੇ ਉਦੇਸ਼ ਬਾਰੇ ਵਿਸਥਾਰ ਨਾਲ ਦੱਸਿਆ। ਸਮਾਗਮ ਨੂੰ ਅਮਰਜੀਤ ਸਿੰਘ ਗਰੇਵਾਲ, ਪ੍ਰੋ. ਯੋਗਰਾਜ, ਬਲਰਾਜ ਸਿੰਘ ਸਿੱਧੂ ਅਤੇ ਸਤਨਾਮ ਸਿੰਘ ਸੰਧੂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਨਮਾਨ ਸਮਾਰੋਹ ਵੀ ਕਰਵਾਇਆ ਗਿਆ। ਸਮਾਗਮ ਦੌਰਾਨ ਪੰਜਾਬੀ ਭਾਸ਼ਾ ਨੂੰ ਘਰ, ਸਿੱਖਿਆ, ਸਾਹਿਤ, ਸਮਾਜਿਕ ਸੰਚਾਰ ਅਤੇ ਡਿਜੀਟਲ ਮੰਚਾਂ ’ਤੇ ਵੱਧ ਤੋਂ ਵੱਧ ਵਰਤਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਫਾਉਂਡੇਸ਼ਨ ਵਲੋਂ ਕਿਹਾ ਗਿਆ ਕਿ ਪੰਜਾਬੀ ਨੂੰ ਸਿਰਫ਼ ਘਰਾਂ, ਕਿਤਾਬਾਂ ਅਤੇ ਦਿਲਾਂ ਤੱਕ ਸੀਮਤ ਨਾ ਰੱਖਿਆ ਜਾਵੇ, ਸਗੋਂ ਇਸ ਨੂੰ ਡਿਜੀਟਲ ਸੰਸਾਰ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਦੇ ਯੁੱਗ ਵਿਚ ਵੀ ਮਜ਼ਬੂਤ ਸਥਾਨ ਦਿਵਾਉਣ ਲਈ ਸਾਂਝੇ ਯਤਨ ਕੀਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰੀ ਦੀ ਸੂਚਨਾ ਹੁਣ ਸਿਰਫ਼ ਇਕ ਕਾਲ ’ ਤੇ ਚੰਡੀਗੜ੍ਹ ਪ੍ਰਸ਼ਾਸਨ ਨੇ 3 ਹੈਲਪਲਾਈਨ ਨੰਬਰ ਕੀਤੇ ਜਾਰੀ ਅਗਲੀ ਖ਼ਬਰ ਸਫ਼ਾਈ ਤੇ ਸਿਵਲ ਸਹੂਲਤਾਂ ਦੀ ਜਾਂਚ ਲਈ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਨੇ ਖ਼ੁਦ ਸੰਭਾਲੀ ਕਮਾਨ
Ad Position 24