24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਬਰਿੰਦਰ ਕੁਮਾਰ ਗੋਇਲ ਵਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ) -ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜਲ ਸਰੋਤ ਵਿਭਾਗ ਦੀ ਨਹਿਰੀ ਪਟਵਾਰ ਯੂਨੀਅਨ ਨਾਲ ਮੀਟਿੰਗ ਕੀਤੀ ਜਿਸ ਵਿਚ ਮੁਲਾਜ਼ਮਾਂ ਦੀਆਂ ਸੇਵਾ-ਸਬੰਧੀ ਮੰਗਾਂ ਅਤੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਭਾਗ ਦੇ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਕੈਬਨਿਟ ਮੰਤਰੀ ਨੂੰ ਨਹਿਰੀ ਪਟਵਾਰੀਆਂ ਵਲੋਂ ਡਿਊਟੀ ਨਿਭਾਉਣ ਦੌਰਾਨ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ।

Ad Position 21
No active advertisement
ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨਹਿਰੀ ਪਟਵਾਰੀ ਯੂਨੀਅਨ ਦੀਆਂ ਮੰਗਾਂ ਸੰਬੰਧੀ ਉਨ੍ਹਾਂ ਨਾਲ ਗੱਲਬਾਤ ਦੌਰਾਨ। ਅਜੀਤ ਤਸਵੀਰ 24-09-2026
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ) -ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜਲ ਸਰੋਤ ਵਿਭਾਗ ਦੀ ਨਹਿਰੀ ਪਟਵਾਰ ਯੂਨੀਅਨ ਨਾਲ ਮੀਟਿੰਗ ਕੀਤੀ ਜਿਸ ਵਿਚ ਮੁਲਾਜ਼ਮਾਂ ਦੀਆਂ ਸੇਵਾ-ਸਬੰਧੀ ਮੰਗਾਂ ਅਤੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਭਾਗ ਦੇ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਕੈਬਨਿਟ ਮੰਤਰੀ ਨੂੰ ਨਹਿਰੀ ਪਟਵਾਰੀਆਂ ਵਲੋਂ ਡਿਊਟੀ ਨਿਭਾਉਣ ਦੌਰਾਨ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਜਲ ਸਰੋਤ ਮੰਤਰੀ ਨੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਜਾਇਜ਼ ਤੇ ਵਾਜਬ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਨਿਯਮਾਂ ਤੇ ਸਰਕਾਰੀ ਉਪਬੰਧਾਂ ਅਨੁਸਾਰ ਯੋਗ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਪਣੇ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਵੱਲ ਪੂਰੀ ਤਵੱਜੋ ਦੇ ਰਹੀ ਹੈ ਅਤੇ ਸੇਵਾ-ਸਬੰਧੀ ਜਾਇਜ਼ ਮੁੱਦਿਆਂ ਦੇ ਹੱਲ ਲਈ ਨਿਰਪੱਖ ਅਤੇ ਪਾਰਦਰਸ਼ੀ ਪ੍ਰਣਾਲੀ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਵਫ਼ਦ ਨੂੰ ਮੀਟਿੰਗ ਦੌਰਾਨ ਉਠਾਏ ਗਏ ਮੁੱਦਿਆਂ ਨੂੰ ਲੋੜੀਂਦੀ ਕਾਰਵਾਈ ਲਈ ਸਬੰਧਤ ਅਧਿਕਾਰੀਆਂ ਕੋਲ ਉਠਾਏ ਜਾਣ ਦਾ ਭਰੋਸਾ ਦਿਵਾਇਆ। ਕੈਬਨਿਟ ਮੰਤਰੀ ਅੱਗੇ ਰੱਖੀਆਂ ਗਈਆਂ ਸੱਤ ਪ੍ਰਮੁੱਖ ਮੰਗਾਂ ਵਿਚ ਨਹਿਰੀ ਪਟਵਾਰੀਆਂ ਨੂੰ ਟੈਕਨੀਕਲ ਗ੍ਰੇਡ ਦੇਣਾ, ਨਹਿਰੀ ਪਟਵਾਰੀਆਂ ਵਿਰੁੱਧ ਪ੍ਰਾਪਤ ਸ਼ਿਕਾਇਤਾਂ ’ਤੇ ਨਿਰਪੱਖ ਜਾਂਚ ਉਪਰੰਤ ਹੀ ਕਾਰਵਾਈ ਕਰਨਾ, ਨਹਿਰੀ ਪਟਵਾਰੀਆ ਤੋਂ ਸਹਾਇਕ ਮਾਲ ਕਲਰਕ (ਏ.ਆਰ.ਸੀ.) ਦੀਆਂ ਤਰੱਕੀਆਂ ਜਲਦ ਤੋਂ ਜਲਦ ਕਰਨਾ, ਨਹਿਰੀ ਪਟਵਾਰੀਆਂ ਦੀਆਂ ਬਦਲੀਆਂ ਆਪਣੇ ਘਰਾਂ ਨੇੜੇ ਕਰਨਾ, ਨਹਿਰੀ ਪਟਵਾਰੀਆਂ ਦੀਆਂ ਖ਼ਾਲੀ ਅਸਾਮੀਆਂ ਤੁਰੰਤ ਭਰਨਾ, ਸਹਾਇਕ ਮਾਲ ਕਲਰਕ (ਏ.ਆਰ.ਸੀ.) ਦੀਆਂ ਅਸਾਮੀਆਂ ਵਧਾਉਣਾ ਅਤੇ ਨਹਿਰੀ ਪਟਵਾਰੀਆਂ ਦੀਆਂ ਸੇਵਾ-ਸਬੰਧੀ ਲੰਬਿਤ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨਾ ਸ਼ਾਮਲ ਹੈ। ਕੈਬਨਿਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਲਾਗੂ ਨਿਯਮਾਂ ਤੇ ਪ੍ਰਕਿਰਿਆਵਾਂ ਅਨੁਸਾਰ ਜਾਇਜ਼ ਮੁੱਦਿਆਂ ਦਾ ਹੱਲ ਕੀਤਾ ਜਾਵੇਗਾ। ਮੀਟਿੰਗ ਦੌਰਾਨ ਮੁੱਖ ਇੰਜੀਨੀਅਰ (ਨਹਿਰਾਂ) ਸ਼ੇਰ ਸਿੰਘ, ਹੋਰ ਸੀਨੀਅਰ ਅਧਿਕਾਰੀ ਅਤੇ ਨਹਿਰੀ ਪਟਵਾਰ ਯੂਨੀਅਨ ਦੇ ਨੁਮਾਇੰਦੇ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਡੇਰਾਬੱਸੀ ਦੇ ਪਿੰਡ ਅਮਲਾਲਾ ਤੋਂ ‘ ਮਾਨ ਦੇ ਮੁਨਾਫ਼ੇ ’ ਡੋਰ - ਟੂ - ਡੋਰ ਮੁਹਿੰਮ ਸ਼ੁਰੂ ਅਗਲੀ ਖ਼ਬਰ ਨਸ਼ਾ ਤਸਕਰੀ ਦੀ ਸੂਚਨਾ ਹੁਣ ਸਿਰਫ਼ ਇਕ ਕਾਲ ’ ਤੇ ਚੰਡੀਗੜ੍ਹ ਪ੍ਰਸ਼ਾਸਨ ਨੇ 3 ਹੈਲਪਲਾਈਨ ਨੰਬਰ ਕੀਤੇ ਜਾਰੀ
Ad Position 24