24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਭਾਜਪਾ ਨੇ ‘ ਨਸ਼ਾ ਮੁਕਤ ਪੰਜਾਬ ਯਾਤਰਾ ’ ਦੇ ਤਹਿਤ ਦੁਸਹਿਰਾ ਮੈਦਾਨ ਵਿਖੇ ਪ੍ਰੋਗਰਾਮ ਕਰਵਾਇਆ

ਕੁਰਾਲੀ, 23 ਸਤੰਬਰ(ਹਰਪ੍ਰੀਤ ਸਿੰਘ)- ਭਾਜਪਾ ਵਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਤਹਿਤ ਅੱਜ ਸਥਾਨਕ ਸ਼ਹਿਰ ਦੇ ਦੁਸਹਿਰਾ ਮੈਦਾਨ ਦੇ ਵਿਚ ਭਾਜਪਾ ਦੇ ਸੀਨੀਅਰ ਆਗੂ ਭਾਨੂੰ ਪ੍ਰਤਾਪ ਦੀ ਅਗਵਾਈ ਹੇਠ ਇਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਮੁੱਖ ਮਹਿਮਾਨ ਜਦ ਕਿ ਦਿੱਲੀ ਦੇ ਸਿੱਖਿਆ ਮੰਤਰੀ ਅਸ਼ੀਸ਼ ਸੂਦ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।

Ad Position 21
No active advertisement
ਅਜੀਤ ਡੈਸਕ 24-09-2026
ਕੁਰਾਲੀ, 23 ਸਤੰਬਰ(ਹਰਪ੍ਰੀਤ ਸਿੰਘ)- ਭਾਜਪਾ ਵਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਤਹਿਤ ਅੱਜ ਸਥਾਨਕ ਸ਼ਹਿਰ ਦੇ ਦੁਸਹਿਰਾ ਮੈਦਾਨ ਦੇ ਵਿਚ ਭਾਜਪਾ ਦੇ ਸੀਨੀਅਰ ਆਗੂ ਭਾਨੂੰ ਪ੍ਰਤਾਪ ਦੀ ਅਗਵਾਈ ਹੇਠ ਇਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਮੁੱਖ ਮਹਿਮਾਨ ਜਦ ਕਿ ਦਿੱਲੀ ਦੇ ਸਿੱਖਿਆ ਮੰਤਰੀ ਅਸ਼ੀਸ਼ ਸੂਦ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਅੱਜ ਨਸ਼ਿਆਂ ਦੇ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਵਪਾਰੀ ਅਸਾਨੀ ਨਾਲ ਬੇਖੋਫ਼ ਹੋ ਕਿ ਨਸ਼ੇ ਦੀ ਸਪਲਾਈ ਕਰ ਰਹੇ ਹਨ। ਉਨ੍ਹਾਂ ਪੰਜਾਬ ਦੀ ਆਪ ਸਰਕਾਰ ’ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਸੂਬੇ ’ਚ ਨਸ਼ਾ ਖਤਮ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਸਾਬਿਤ ਹੋਈ ਹੈ। ਇਸ ਮੌਕੇ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਹੀ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢ ਸਕਦੀ ਹੈ। ਇਸੇ ਦੌਰਾਨ ਦੇਰ ਸ਼ਾਮ ਦਿੱਲੀ ਦੇ ਸਿੱਖਿਆ ਮੰਤਰੀ ਅਸ਼ੀਸ਼ ਸੂਦ ਨੇ ਸੂਬਾ ਸਰਕਾਰ ਤੇ ਵਰਦੇ ਹੋਏ ਕਿਹਾ ਕਿ ਪੰਜਾਬ ਨੂੰ ਪੰਜਾਬ ਦੀ ਸਰਕਾਰ ਨਹੀਂ ਸਗੋਂ ਦਿੱਲੀ ਵਾਲੇ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਵਿਚ ਯਮੁਨਾ ਨਦੀ ਦੀ ਸਫ਼ਾਈ ਲਈ ਉਥੇ ਦੇ ਲੋਕਾਂ ਨੂੰ ਤਰੀਕ ਤੇ ਤਰੀਕ ਦਿੱਤੀ ਗਈ ਉਸੇ ਤਰ੍ਹਾਂ ਹੁਣ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸੂਬੇ ਦੀ ਆਪ ਸਰਕਾਰ ਕੇਵਲ ਲੋਕਾਂ ਨੂੰ ਤਰੀਕ ਤੇ ਤਰੀਕ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲਗਾਤਾਰ ਨਸ਼ਿਆਂ ਦੇ ਕਾਰਨ ਨੌਜਵਾਨਾਂ ਦੀ ਮੌਤ ਹੋ ਰਹੀ ਹੈ ਜਦ ਕਿ ਆਪ ਸਰਕਾਰ ਲੋਕਾਂ ਨੂੰ ਝੂਠੇ ਪ੍ਰਚਾਰ ਕਰਕੇ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ ਹੀ ਪੰਜਾਬ ਨੂੰ ਨਸ਼ਿਆਂ ਨੂੰ ਮੁਕਤ ਕਰਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅੱਜ ਲੋਕ ਫਰੀ ਬਿਜਲੀ ਜਾਂ ਕੋਈ ਹੋਰ ਫਰੀ ਸੁਵਿਧਾ ਦੀ ਬਜਾਏ ‘ਨਸ਼ਾ ਮੁਕਤ ਫਰੀ ਪੰਜਾਬ’ ਚਾਹੁੰਦੀ ਹੈ । ਇਸੇ ਦੌਰਾਨ ਰੈਲੀ ਨੂੰ ਸੁਭਾਸ਼ ਸ਼ਰਮਾ ਮੀਤ ਪ੍ਰਧਾਨ ਪੰਜਾਬ, ਜਿਲ੍ਹਾ ਪ੍ਰਧਾਨ ਸੰਜੀਵ ਵਿਸ਼ਿਸ਼ਟ, ਪਰਮਿੰਦਰ ਸਿੰਘ ਬਰਾੜ ਜ.ਸ ਪੰਜਾਬ, ਸੁਖਵਿੰਦਰ ਸਿੰਘ ਗੋਲਡੀ, ਖੁਸ਼ਵੰਤ ਰਾਏ ਗੀਗਾ ਆਦਿ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਐਸ. ਜੀ. ਪੀ. ਸੀ. ਮੈਂਬਰ ਤੇ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ, ਏਕਤਾ ਨਾਗਪਾਲ, ਹੋਬੀ ਧਾਲੀਵਾਲ, ਅਭਿਸ਼ੇਕ ਗੁਪਤਾ, ਨੀਤੀਸ਼ ਗੋਇਲ, ਉੱਤਮ ਚੰਦ, ਜਗਦੀਸ਼ ਰਾਏ, ਰਜੀਵ ਕਪੂਰ, ਨੀਲ ਗੁਪਤਾ ਆਦਿ ਪਾਰਟੀ ਆਗੂਆਂ ਨੇ ਵਿਸ਼ੇਸ਼ ਤੋਰ ’ਤੇ ਸ਼ਿਰਕਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਜੈਅੰਤੀ ਮਾਜਰੀ ਵਿਖੇ ਬਣਾਏ ਜਾ ਰਹੇ ਪੁਲ ਨੂੰ ਲੈ ਕੇ ਖੇਤਰ ਦੇ ਪੰਚਾਂ-ਸਰਪੰਚਾਂ ਦੀ ਹੋਈ ਭਰਵੀਂ ਮੀਟਿੰਗ ਅਗਲੀ ਖ਼ਬਰ ਹਲਕਾ ਡੇਰਾਬੱਸੀ ਦੇ ਪਿੰਡ ਅਮਲਾਲਾ ਤੋਂ ‘ ਮਾਨ ਦੇ ਮੁਨਾਫ਼ੇ ’ ਡੋਰ - ਟੂ - ਡੋਰ ਮੁਹਿੰਮ ਸ਼ੁਰੂ
Ad Position 24