ਪਿੰਡ ਜੈਅੰਤੀ ਮਾਜਰੀ ਵਿਖੇ ਬਣਾਏ ਜਾ ਰਹੇ ਪੁਲ ਨੂੰ ਲੈ ਕੇ ਖੇਤਰ ਦੇ ਪੰਚਾਂ-ਸਰਪੰਚਾਂ ਦੀ ਹੋਈ ਭਰਵੀਂ ਮੀਟਿੰਗ
ਮੁੱਲਾਂਪੁਰ ਗਰੀਬਦਾਸ, 22 ਸਤੰਬਰ (ਦਿਲਬਰ ਸਿੰਘ ਖੈਰਪੁਰ)- ਅੱਜ ਪਿੰਡ ਜੈਅੰਤੀ ਮਾਜਰੀ ਵਿਖੇ ਸਮਾਜ ਸੇਵੀ ਦਲਵਿੰਦਰ ਸਿੰਘ ਬੈਨੀਪਾਲ ਅਤੇ ਸੀਨੀਅਰ ਅਕਾਲੀ ਆਗੂ ਚੌਧਰੀ ਸਿਆਮ ਲਾਲ ਮਾਜਰੀਆਂ ਦੀ ਅਗਵਾਈ ਵਿਚ ਇਕ ਮੀਟਿੰਗ ਕੀਤੀ ਗਈ। ਜਿਸ ਵਿਚ ਨੇੜਲੇ ਪੰਜ ਪਿੰਡਾਂ ਦੇ ਪੰਚਾਂ-ਸਰਪੰਚਾਂ ਤੇ ਹੋਰ ਆਗੂ ਵੀ ਹਾਜ਼ਰ ਸਨ।
ਮੁੱਲਾਂਪੁਰ ਗਰੀਬਦਾਸ, 22 ਸਤੰਬਰ (ਦਿਲਬਰ ਸਿੰਘ ਖੈਰਪੁਰ)- ਅੱਜ ਪਿੰਡ ਜੈਅੰਤੀ ਮਾਜਰੀ ਵਿਖੇ ਸਮਾਜ ਸੇਵੀ ਦਲਵਿੰਦਰ ਸਿੰਘ ਬੈਨੀਪਾਲ ਅਤੇ ਸੀਨੀਅਰ ਅਕਾਲੀ ਆਗੂ ਚੌਧਰੀ ਸਿਆਮ ਲਾਲ ਮਾਜਰੀਆਂ ਦੀ ਅਗਵਾਈ ਵਿਚ ਇਕ ਮੀਟਿੰਗ ਕੀਤੀ ਗਈ। ਜਿਸ ਵਿਚ ਨੇੜਲੇ ਪੰਜ ਪਿੰਡਾਂ ਦੇ ਪੰਚਾਂ-ਸਰਪੰਚਾਂ ਤੇ ਹੋਰ ਆਗੂ ਵੀ ਹਾਜ਼ਰ ਸਨ। ਇਸ ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਚੌਧਰੀ ਮਾਜਰੀਆਂ ਤੇ ਬੈਨੀਪਾਲ ਨੇ ਦੱਸਿਆ ਕਿ ਪਿੰਡ ਜੈਅੰਤੀ ਮਾਜਰੀ ਵਿਚ ਲੱਗਣ ਵਾਲੇ ਪੁਲ ਦੇ ਨਿਰਮਾਣ ਲਈ ਮਟੀਰੀਅਲ ਪੁਲ ਵਾਲੀ ਥਾਂ ਤੇ ਪੁੱਜਦਾ ਕੀਤਾ ਜਾ ਰਿਹਾ ਹੈ, ਜਿਸ ਵਿਚ ਅੱਜ ਸਰੀਆ ਪਹੁੰਚਾਇਆ ਗਿਆ ਹੈ। ਇਸ ਤੋਂ ਇਲਾਵਾ ਹੋਰ ਲੋੜੀਂਦਾ ਮਟੀਰੀਅਲ ਵੀ ਖਰੀਦਿਆ ਜਾ ਰਿਹਾ ਹੈ ਅਤੇ ਕੁਝ ਦਿਨਾਂ ਵਿਚ ਇਸ ਪੁਲ ਦੇ ਨਿਰਮਾਣ ਦੀ ਵਰਤੋਂ ਵਿਚ ਆਉਣ ਵਾਲੀਆਂ ਮਸ਼ੀਨਾਂ ਕਾਰੀਗਰਾਂ ਸਮੇਤ ਇਥੇ ਪਹੁੰਚ ਜਾਣਗੀਆਂ ਅਤੇ ਪੁਲ ਦਾ ਨਿਰਮਾਣ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਜੈਅੰਤੀ ਮਾਜਰੀ ਵਿਖੇ ਸ਼ਿਵ ਮੰਦਿਰ ਨੇੜੇ ਲੱਗਣ ਵਾਲੇ ਪੁਲ ਦੇ ਨਿਰਮਾਣ ਲਈ ਸਮਾਜ ਸੇਵੀਆਂ ਵਲੋਂ ਵੱਧ ਚੜ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਲਾਕੇ ਦੇ ਹੋਰ ਨਾਲ ਸਮਾਜ ਸੇਵੀ ਵੀਰਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਪੁਲ ਦੇ ਨਿਰਮਾਣ ਵਿਚ ਸਹਿਯੋਗ ਕਰਨ ਲਈ ਅਪੀਲ ਵੀ ਕੀਤੀ। ਇਸ ਮੌਕੇ ਉਨ੍ਹਾਂ ਤੋਂ ਇਲਾਵਾ ਸਰਪੰਚ ਹੁਸਨ ਰਾਮ, ਚੇਅਰਮੈਨ ਰੌਸ਼ਨ ਲਾਲ ਬਲਾਕ ਸੰਮਤੀ, ਸਤਨਾਮ ਸਿੰਘ ਰੰਧਾਵਾ, ਜਗਦੀਸ਼ ਸਿੰਘ ਦੀਸਾ, ਨਰਿੰਦਰ ਸਿੰਘ ਕਾਦੀਮਾਜਰਾ ਵੀ ਹਾਜ਼ਰ ਸਨ।