25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਗੈਂਗਸਟਰਾਂ ’ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵਲੋਂ 596 ਥਾਈਂ ਛਾਪੇਮਾਰੀ; 249 ਕਾਬੂ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ): ਸੂਬੇ ਵਿਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 246ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 596 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ।

Ad Position 21
No active advertisement
ਅਜੀਤ ਡੈਸਕ 24-09-2026
ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ): ਸੂਬੇ ਵਿਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 246ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 596 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 246ਵੇਂ ਦਿਨ, ਪੁਲਿਸ ਟੀਮਾਂ ਨੇ ਅੱਠ ਹਥਿਆਰਾਂ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 73,130 ਹੋ ਗਈ ਹੈ। ਇਸ ਤੋਂ ਇਲਾਵਾ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 571ਵੇਂ ਦਿਨ ਵੀ ਜਾਰੀ ਰੱਖਦਿਆਂ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 20.3 ਕਿਲੋ ਹੈਰੋਇਨ, 2 ਕਿਲੋ ਅਫੀਮ, 15 ਕਿਲੋ ਭੁੱਕੀ, 737 ਨਸ਼ੀਲੀਆਂ ਗੋਲੀਆਂ ਅਤੇ 500 ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ ਸਿਰਫ਼ 571 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 79,463 ਤੱਕ ਪਹੁੰਚ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸੱਟਾ ਲਗਾਉਂਦੇ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਪੰਜਾਬ ਵਿਚ ਜਨਤਾ ਦਲ ( ਯੂ ) ਨੇ ਸ਼੍ਰੋਮਣੀ ਅਕਾਲੀ ਦਲ ( ਸ੍ਰੀ ਆਨੰਦਪੁਰ ਸਾਹਿਬ ) ਨਾਲ ਕੀਤਾ ਗੱਠਜੋੜ
Ad Position 24