24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੇ ਪਾਵਨ ਅਸਥਾਨ ’ ਤੇ ਸ਼ਰਧਾ ਨਾਲ ਮਨਾਇਆ ਦਸਮੀ ਦਾ ਦਿਹਾੜਾ

ਮਾਜਰੀ, 23 ਸਤੰਬਰ (ਕੁਲਵੰਤ ਸਿੰਘ ਧੀਮਾਨ)-ਇਤਿਹਾਸਕ ਕਸਬਾ ਖਿਜ਼ਰਾਬਾਦ ਦੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੇ ਪਾਵਨ ਅਸਥਾਨ ’ਤੇ ਦਸਮੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਮੀਆਂਪੁਰ ਤੇ ਮਨਦੀਪ ਸਿੰਘ ਨੇ ਦੱਸਿਆ ਕਿ ਦਸਮੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਹੈੱਡ ਗ੍ਰੰਥੀ ਦੇ ਜਥੇ ਵਲੋਂ ਕੀਰਤਨ ਰਾਹੀਂ, ਜਦਕਿ ਭਾਈ ਜਸਮੇਰ ਸਿੰਘ ਖੇੜੀ ਦੇ ਢਾਡੀ ਜਥੇ ਵਲੋਂ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-09-2026
ਮਾਜਰੀ, 23 ਸਤੰਬਰ (ਕੁਲਵੰਤ ਸਿੰਘ ਧੀਮਾਨ)-ਇਤਿਹਾਸਕ ਕਸਬਾ ਖਿਜ਼ਰਾਬਾਦ ਦੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੇ ਪਾਵਨ ਅਸਥਾਨ ’ਤੇ ਦਸਮੀ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਮੀਆਂਪੁਰ ਤੇ ਮਨਦੀਪ ਸਿੰਘ ਨੇ ਦੱਸਿਆ ਕਿ ਦਸਮੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਹੈੱਡ ਗ੍ਰੰਥੀ ਦੇ ਜਥੇ ਵਲੋਂ ਕੀਰਤਨ ਰਾਹੀਂ, ਜਦਕਿ ਭਾਈ ਜਸਮੇਰ ਸਿੰਘ ਖੇੜੀ ਦੇ ਢਾਡੀ ਜਥੇ ਵਲੋਂ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਜਸਮੇਰ ਸਿੰਘ ਖੇੜੀ ਦੇ ਜਥੇ ਸਮੇਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੇਵਾ ਕਰਵਾਉਣ ਵਾਲੇ ਪਰਿਵਾਰਾਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸੰਗਤਾਂ ਵਿਚਕਾਰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਹਰਦੀਪ ਸਿੰਘ ਖਿਜ਼ਰਾਬਾਦ, ਮਨਦੀਪ ਸਿੰਘ ਖਿਜ਼ਰਾਬਾਦ, ਅਮਰ ਸਿੰਘ ਅਕਾਲੀ, ਪ੍ਰੀਤਮ ਸਿੰਘ ਅਕਾਲੀ, ਹਰਮਿੰਦਰ ਸਿੰਘ ਖਿਜ਼ਰਾਬਾਦ ਤੇ ਜਸਪਾਲ ਸਿੰਘ ਪਾਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਉਦਯੋਗ ਤੇ ਅਕਾਦਮਿਕਤਾ ਦੇ ਸੁਮੇਲ ਨਾਲ ਵਿਦਿਆਰਥੀਆਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗੀ ਸੀ. ਜੀ. ਸੀ. ਯੂਨੀਵਰਸਿਟੀ ਅਗਲੀ ਖ਼ਬਰ ਥਾਪਰ ਕਾਲਜ ਵਿਖੇ ਨੈਸ਼ਨਲ ਡੈਂਟਲ ਕਾਲਜ ਨੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਕਰੀਬ 100 ਵਿਦਿਆਰਥੀਆਂ ਦੇ ਦੰਦਾਂ ਦੀ ਕੀਤ...
Ad Position 24