25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਟਰਾਂਸਪੋਰਟ ਮੰਤਰੀ ਤੇ ਸਕੱਤਰ ਨਾਲ ਮੀਟਿੰਗ ’ ਚ ਕੰਟਰੈਕਟ ਭਰਤੀ , ਸਰਵਿਸ ਰੂਲਜ਼ , ਬੱਸਾਂ ਦੇ ਫਲੀਟ ਤੇ ਤਨਖਾਹ ਸਮੇਤ ਕਈ ਮਾਮਲਿਆਂ ’ ਤੇ ਬਣੀ ਸਹਿਮਤੀ

ਚੰਡੀਗੜ੍ਹ, 24 ਸਤੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ.

Ad Position 21
No active advertisement
ਅਜੀਤ ਡੈਸਕ 25-09-2026
ਚੰਡੀਗੜ੍ਹ, 24 ਸਤੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਸਕੱਤਰ ਅਨੁਰਾਗ ਵਰਮਾ ਨਾਲ ਸਿਵਲ ਸਕੱਤਰੇਤ ਵਿਖੇ ਮੀਟਿੰਗ ਕੀਤੀ ਗਈ। ਯੂਨੀਅਨ ਅਨੁਸਾਰ ਮੀਟਿੰਗ ਦੌਰਾਨ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ/ਕੰਟਰੈਕਟ ’ਤੇ ਲੈਣ ਦੀ ਪ੍ਰਕਿਰਿਆ, ਪਨਬੱਸ ਦੇ ਸਰਵਿਸ ਰੂਲਜ਼ ਦੀ ਫਾਈਲ, ਬੱਸਾਂ ਦੇ ਫਲੀਟ ਵਿਚ ਵਾਧਾ, ਤਨਖਾਹਾਂ, ਬਲੈਕਲਿਸਟ ਤੇ ਹੋਰ ਮਾਮਲਿਆਂ ’ਤੇ ਵਿਚਾਰ-ਚਰਚਾ ਹੋਈ। ਇਨ੍ਹਾਂ ਮੰਗਾਂ ’ਤੇ ਅਗਲੀ ਮੀਟਿੰਗ 30 ਸਤੰਬਰ ਨੂੰ ਹੋਵੇਗੀ, ਜਿਸ ਵਿਚ ਮਾਮਲਿਆਂ ਦੇ ਹੱਲ ਸਬੰਧੀ ਅਗਲੀ ਕਾਰਵਾਈ ਤੈਅ ਕੀਤੀ ਜਾਵੇਗੀ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਨੁਸਾਰ ਮੀਟਿੰਗ ਦੌਰਾਨ ਪੀ.ਆਰ.ਟੀ.ਸੀ. ਵਿਚ ਮੁਲਾਜ਼ਮਾਂ ਦੇ ਰਿਕਾਰਡ ਦੀ ਜਾਂਚ ਦਾ ਮਾਮਲਾ ਵੀ ਉਠਾਇਆ ਗਿਆ। ਉਨਾਂ ਨੇ ਦੱਸਿਆ ਕਿ ਪੀ.ਆਰ.ਟੀ.ਸੀ. ਵਿਚ 2021 ਤੋਂ ਰਿਕਾਰਡ ਚੈੱਕ ਕੀਤਾ ਜਾ ਰਿਹਾ ਹੈ, ਜਿਸ ’ਤੇ ਵਿਭਾਗ ਵਲੋਂ ਸਪੱਸ਼ਟ ਕੀਤਾ ਗਿਆ ਕਿ ਹਰ ਮੁਲਾਜ਼ਮ ਦੀ ਜੁਆਇਨਿੰਗ ਤੋਂ ਲੈ ਕੇ ਹੁਣ ਤੱਕ ਦਾ ਰਿਕਾਰਡ ਦੇਖਿਆ ਜਾਵੇਗਾ। ਜੇਕਰ ਕਿਸੇ ਮੁਲਾਜ਼ਮ ਦੇ ਰਿਕਾਰਡ ਵਿਚ ਸਾਲ ਘੱਟ ਪਾਏ ਜਾਂਦੇ ਹਨ ਤਾਂ ਪਿਛਲੇ ਸਾਲਾਂ ਦਾ ਰਿਕਾਰਡ ਚੈੱਕ ਕਰਕੇ ਉਸ ਨੂੰ ਪੂਰਾ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਦੌਰਾਨ ਨਵੇਂ ਭਰਤੀ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲੈਣ ਦਾ ਮਾਮਲਾ ਵੀ ਵਿਚਾਰਿਆ ਗਿਆ। ਯੂਨੀਅਨ ਵਲੋਂ ਮੰਗ ਕੀਤੀ ਗਈ ਕਿ ਨਵੇਂ ਭਰਤੀ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲਿਆ ਜਾਵੇ। ਯੂਨੀਅਨ ਮੁਤਾਬਕ ਟਰਾਂਸਪੋਰਟ ਮੰਤਰੀ ਵਲੋਂ ਤਿੰਨ ਸਾਲ ਵਾਲੀ ਨੀਤੀ ਲਾਗੂ ਕਰਨ ਜਾਂ ਕੰਟਰੈਕਟ ਭਰਤੀ ਪ੍ਰਕਿਰਿਆ ਅਪਣਾਉਣ ਸਬੰਧੀ ਸਹਿਮਤੀ ਪ੍ਰਗਟਾਈ ਗਈ। ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਟਰਾਂਸਪੋਰਟ ਸਕੱਤਰ ਵਲੋਂ ਯੂਨੀਅਨ ਦੇ ਸੁਝਾਅ ਪ੍ਰਾਪਤ ਹੋਣ ਤੋਂ ਬਾਅਦ ਸਾਰੇ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲੈਣ ਦਾ ਹੱਲ ਕੱਢਣ ਦੀ ਕੋਸ਼ਿਸ਼ ਕਰਨ ਦੀ ਗੱਲ ਕਹੀ ਗਈ। ਇਸ ਸਬੰਧੀ 30 ਸਤੰਬਰ ਨੂੰ ਹੋਣ ਵਾਲੀ ਅਗਲੀ ਮੀਟਿੰਗ ਵਿਚ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਜਾਵੇਗੀ। ਪਨਬੱਸ ਦੇ ਸਰਵਿਸ ਰੂਲਜ਼ ਦੀ ਫਾਈਲ ਦਾ ਮਾਮਲਾ ਵੀ ਮੀਟਿੰਗ ਵਿਚ ਜ਼ੋਰ ਨਾਲ ਉਠਾਇਆ ਗਿਆ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਟਰਾਂਸਪੋਰਟ ਮੰਤਰੀ ਅਤੇ ਟਰਾਂਸਪੋਰਟ ਸਕੱਤਰ ਨਾਲ ਹੋਈ ਮੀਟਿੰਗ ਦੌਰਾਨ ਬੱਸਾਂ ਦੇ ਫਲੀਟ ਵਿਚ ਵਾਧੇ ਦੀ ਮੰਗ ’ਤੇ ਵੀ ਚਰਚਾ ਹੋਈ। ਇਸ ਤੋਂ ਇਲਾਵਾ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਬੱਸ ਫਲੀਟ ਵਿਚ ਵਾਧਾ ਕਰਨ ਦੀ ਮੰਗ ਰੱਖੀ ਗਈ। ਯੂਨੀਅਨ ਅਨੁਸਾਰ ਟਰਾਂਸਪੋਰਟ ਮੰਤਰੀ ਨੇ ਨਵੀਆਂ ਆਉਣ ਵਾਲੀਆਂ ਬੱਸਾਂ ਦੀ ਗਿਣਤੀ ਵਿਚ 25 ਫ਼ੀਸਦੀ ਹੋਰ ਵਾਧਾ ਕਰਨ ’ਤੇ ਸਹਿਮਤੀ ਪ੍ਰਗਟਾਈ। ਇਸ ਦੇ ਨਾਲ ਹੀ ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀ ਤਨਖਾਹ ਦਾ ਮਾਮਲਾ ਵੀ ਉਠਾਇਆ ਗਿਆ। ਯੂਨੀਅਨ ਨੇ ਕਿਹਾ ਕਿ ਕਈ ਮੁਲਾਜ਼ਮਾਂ ਦੇ ਖਾਤਿਆਂ ਵਿਚ ਅਜੇ ਤੱਕ ਪੂਰੀ ਤਨਖਾਹ ਨਹੀਂ ਆਈ। ਇਸ ’ਤੇ ਟਰਾਂਸਪੋਰਟ ਸਕੱਤਰ ਵੱਲੋਂ ਤਨਖਾਹ ਜਲਦ ਜਾਰੀ ਕਰਨ ਲਈ ਹਦਾਇਤਾਂ ਦੇਣ ਦੀ ਗੱਲ ਕਹੀ ਗਈ।
Ad Position 22
No active advertisement
ਪਿਛਲੀ ਖ਼ਬਰ ਆਟੋ ਰਿਕਸ਼ਾ ’ ਚੋਂ 90 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ , ਦੋ ਕਾਬੂ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਐੱਸ . ਸੀ . ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ’ ਤੇ 750 ਕਰੋੜ ਰੁਪਏ ਤੋਂ ਵੱਧ ਰਾ...
Ad Position 24