26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸ਼੍ਰੋਮਣੀ ਅਕਾਲੀ ਦਲ (ਬ) ਦਾ ਚੋਣ ਮਨੋਰਥ ਪੱਤਰ ਹੋਵੇਗਾ ‘ਕਾਨੂੰਨੀ ਦਸਤਾਵੇਜ਼’ - ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)–ਸ਼੍ਰੋਮਣੀ ਅਕਾਲੀ ਦਲ (ਬ) ਨੇ ਆਉਣ ਵਾਲੀਆਂ ਚੋਣਾਂ ਲਈ ਤਿਆਰ ਕੀਤੇ ਜਾਣ ਵਾਲੇ ਚੋਣ ਮਨੋਰਥ ਪੱਤਰ ਨੂੰ ਸਿਰਫ਼ ਸਿਆਸੀ ਵਾਅਦਿਆਂ ਦਾ ਦਸਤਾਵੇਜ਼ ਬਣਾਉਣ ਦੀ ਬਜਾਏ ਇਸ ਵਿਚ ਅਜਿਹੇ ਸੁਝਾਅ ਸ਼ਾਮਿਲ ਕਰਨ ਦਾ ਫ਼ੈਸਲਾ ਕੀਤਾ ਹੈ, ਜਿਨ੍ਹਾਂ ਨੂੰ ਅਮਲ ਵਿਚ ਲਿਆਂਦਾ ਜਾ ਸਕੇ। ਪਾਰਟੀ ਦੀ ਚੋਣ ਮਨੋਰਥ ਪੱਤਰ ਕਮੇਟੀ ਨੇ ਅੱਜ ਵੱਖ-ਵੱਖ ਵਿੰਗਾਂ ਦੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਕੇ ਉਨ੍ਹਾਂ ਦੇ ਸੁਝਾਅ ਲਏ।

Ad Position 21
No active advertisement
ਅਜੀਤ ਡੈਸਕ 26-09-2026
ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)–ਸ਼੍ਰੋਮਣੀ ਅਕਾਲੀ ਦਲ (ਬ) ਨੇ ਆਉਣ ਵਾਲੀਆਂ ਚੋਣਾਂ ਲਈ ਤਿਆਰ ਕੀਤੇ ਜਾਣ ਵਾਲੇ ਚੋਣ ਮਨੋਰਥ ਪੱਤਰ ਨੂੰ ਸਿਰਫ਼ ਸਿਆਸੀ ਵਾਅਦਿਆਂ ਦਾ ਦਸਤਾਵੇਜ਼ ਬਣਾਉਣ ਦੀ ਬਜਾਏ ਇਸ ਵਿਚ ਅਜਿਹੇ ਸੁਝਾਅ ਸ਼ਾਮਿਲ ਕਰਨ ਦਾ ਫ਼ੈਸਲਾ ਕੀਤਾ ਹੈ, ਜਿਨ੍ਹਾਂ ਨੂੰ ਅਮਲ ਵਿਚ ਲਿਆਂਦਾ ਜਾ ਸਕੇ। ਪਾਰਟੀ ਦੀ ਚੋਣ ਮਨੋਰਥ ਪੱਤਰ ਕਮੇਟੀ ਨੇ ਅੱਜ ਵੱਖ-ਵੱਖ ਵਿੰਗਾਂ ਦੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਕੇ ਉਨ੍ਹਾਂ ਦੇ ਸੁਝਾਅ ਲਏ।ਇਸ ਮੌਕੇ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਗੁਲਜ਼ਾਰ ਸਿੰਘ ਰਣੀਕੇ, ਜਨਮੇਜ਼ਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਕੰਚਨਪ੍ਰੀਤ ਕੌਰ ਤੇ ਹੋਰ ਕਈ ਆਗੂ ਵੀ ਹਾਜ਼ਰ ਰਹੇ। ਕਮੇਟੀ ਦੇ ਮੈਂਬਰ ਸਕੱਤਰ ਤੇ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਆਪਣੇ ਚੋਣ ਮਨੋਰਥ ਪੱਤਰ ਨੂੰ ‘ਕਾਨੂੰਨੀ ਦਸਤਾਵੇਜ਼’ ਵਜੋਂ ਲਵੇਗੀ ਅਤੇ ਇਸ ਵਿਚ ਸ਼ਾਮਿਲ ਕੀਤੇ ਜਾਣ ਵਾਲੇ ਹਰ ਸੁਝਾਅ ਦੀ ਵਿਹਾਰਕਤਾ ਤੇ ਵਿੱਤੀ ਬੋਝ ਬਾਰੇ ਵੀ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ। ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਵਿਚਾਰ-ਚਰਚਾ ਦੌਰਾਨ ਅਨੁਸੂਚਿਤ ਜਾਤੀ, ਪਛੜੀਆਂ ਸ਼੍ਰੇਣੀਆਂ ਅਤੇ ਬਾਜ਼ੀਗਰ ਫ਼ਰੰਟ ਵਿੰਗਾਂ ਦੇ ਨੁਮਾਇੰਦਿਆਂ ਤੋਂ ਸੁਝਾਅ ਲਏ ਗਏ। ਡਾ. ਚੀਮਾ ਨੇ ਦੱਸਿਆ ਕਿ ਇਨ੍ਹਾਂ ਵਿੰਗਾਂ ਦੇ ਨੁਮਾਇੰਦਿਆਂ ਨੇ ਕਮੇਟੀ ਨਾਲ ਵੱਖ-ਵੱਖ ਮੁਲਾਕਾਤਾਂ ਕਰਕੇ ਆਪਣੇ ਸੁਝਾਅ ਰੱਖੇ ਅਤੇ ਉਨ੍ਹਾਂ ਨਾਲ ਸਬੰਧਿਤ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਡਾ. ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਇਸ ਵਾਰ ਆਪਣੇ ਚੋਣ ਮਨੋਰਥ ਪੱਤਰ ਵਿਚ ਸ਼ਾਮਿਲ ਕੀਤੇ ਜਾਣ ਵਾਲੇ ਹਰੇਕ ਸੁਝਾਅ ਦੀ ਵਿਹਾਰਕਤਾ ’ਤੇ ਗੰਭੀਰਤਾ ਨਾਲ ਵਿਚਾਰ ਕਰੇਗਾ। ਉਨ੍ਹਾਂ ਮੁਤਾਬਿਕ, ਵਾਅਦੇ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪੂਰਾ ਕਰਨ ਲਈ ਲੋੜੀਂਦੇ ਵਿੱਤੀ ਖ਼ਰਚ ਦਾ ਵੀ ਪਹਿਲਾਂ ਹੀ ਅੰਦਾਜ਼ਾ ਲਗਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲਾ ਪਦਾਰਥ ਪਿਲਾ ਕੇ ਜਬਰ - ਜਨਾਹ ਕਰਨ , ਤਿੰਨ ਦਿਨ ਬੰਧਕ ਬਣਾ ਕੇ ਰੱਖਣ ਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਮੁਲਜ਼ਮ ਗ੍... ਅਗਲੀ ਖ਼ਬਰ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ ਕਰਨ ਜਾਂਦੇ ਚੰਡੀਗੜ੍ਹ ਕਾਂਗਰਸ ਦੇ ਆਗੂ ਪੁਲਿਸ ਨੇ ਹਿਰਾਸਤ ’ ਚ ਲਏ
Ad Position 24