26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਚੰਡੀਗੜ੍ਹ ’ ਚ ‘ ਵੰਦੇ ਮਾਤਰਮ ’ ਗੀਤ ਸੰਬੰਧੀ ਕਰਵਾਇਆ ਸੈਮੀਨਾਰ ਵੰਦੇ ਮਾਤਰਮ ਗੀਤ ਨੇ ਹਿੰਦੂ-ਮੁਸਲਮਾਨ ਭਾਈਚਾਰੇ ’ਚ ਵੱਡਾ ਪਾੜਾ ਪਾਇਆ- ਪ੍ਰੋ. ਸ਼ਾਮ ਸਿੰਘ

ਚੰਡੀਗੜ੍ਹ, 26 ਸਤੰਬਰ (ਅਜਾਇਬ ਸਿੰਘ ਔਜਲਾ) - ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸੈਕਟਰ 28 ਚੰਡੀਗੜ੍ਹ ਵਿਖੇ ‘ਵੰਦੇ ਮਾਤਰਮ’ ਗੀਤ ਸਬੰਧੀ ਇਕ ਗੰਭੀਰ ਵਿਚਾਰ-ਸੈਮੀਨਾਰ ਕਰਵਾਇਆ ਗਿਆ। ਇਸ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਬੁੱਧੀਜੀਵੀਆਂ, ਕਾਨੂੰਨਦਾਨਾਂ, ਧਾਰਮਿਕ ਅਤੇ ਸਮਾਜਿਕ ਆਗੂਆਂ ਨੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 27-09-2026
ਚੰਡੀਗੜ੍ਹ, 26 ਸਤੰਬਰ (ਅਜਾਇਬ ਸਿੰਘ ਔਜਲਾ) - ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸੈਕਟਰ 28 ਚੰਡੀਗੜ੍ਹ ਵਿਖੇ ‘ਵੰਦੇ ਮਾਤਰਮ’ ਗੀਤ ਸਬੰਧੀ ਇਕ ਗੰਭੀਰ ਵਿਚਾਰ-ਸੈਮੀਨਾਰ ਕਰਵਾਇਆ ਗਿਆ। ਇਸ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਬੁੱਧੀਜੀਵੀਆਂ, ਕਾਨੂੰਨਦਾਨਾਂ, ਧਾਰਮਿਕ ਅਤੇ ਸਮਾਜਿਕ ਆਗੂਆਂ ਨੇ ਹਿੱਸਾ ਲਿਆ। ਸਭਾ ਦੇ ਪ੍ਰਧਾਨ ਪ੍ਰੋ. ਸ਼ਾਮ ਸਿੰਘ ਨੇ ਕਿਹਾ ਕਿ ‘ਵੰਦੇ ਮਾਤਰਮ’ ਨੂੰ ਰਾਸ਼ਟਰੀ ਗਾਣ ਦੇ ਬਰਾਬਰ ਕਾਨੂੰਨੀ ਸੁਰੱਖਿਆ ਦੇਣ ਨਾਲ ਘੱਟ-ਗਿਣਤੀ ਭਾਈਚਾਰਿਆਂ ਵਿਚ ਚਿੰਤਾਵਾਂ ਵਧੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਵੱਖ-ਵੱਖ ਧਰਮਾਂ ਅਤੇ ਭਾਈਚਾਰਿਆਂ ਦਾ ਦੇਸ਼ ਹੈ ਅਤੇ ਕਿਸੇ ਇੱਕ ਧਾਰਮਿਕ ਪਰੰਪਰਾ ਨੂੰ ਦੂਜੇ ਭਾਈਚਾਰਿਆਂ ਉੱਤੇ ਥੋਪਿਆ ਨਹੀਂ ਜਾਣਾ ਚਾਹੀਦਾ। ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਜਨਰਲ ਸਕੱਤਰ ਡਾ. ਖ਼ੁਸ਼ਹਾਲ ਸਿੰਘ ਨੇ ਕਿਹਾ ਕਿ ਦੇਸ਼ ਵਿਚ ਬਹੁਗਿਣਤੀਵਾਦੀ ਰਾਜਨੀਤੀ ਦੇ ਵਧ ਰਹੇ ਪ੍ਰਭਾਵ ਕਾਰਨ ਸਿੱਖਾਂ ਅਤੇ ਮੁਸਲਮਾਨਾਂ ਸਮੇਤ ਘੱਟ-ਗਿਣਤੀਆਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਦਿੱਲੀ ਤੋਂ ਆਏ ਸਾਬਕਾ ਰਾਜ ਸਭਾ ਮੈਂਬਰ ਮੁਹੰਮਦ ਅਦੀਬ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਮੁਸਲਮਾਨਾਂ ਨੇ ਭਾਰਤ ਵਿਚ ਰਹਿ ਕੇ ਦੇਸ਼ ਦੀ ਲੋਕਤੰਤਰੀ ਅਤੇ ਧਰਮ-ਨਿਰਪੱਖ ਵਿਵਸਥਾ ਵਿਚ ਆਪਣਾ ਯੋਗਦਾਨ ਪਾਇਆ ਹੈ। ਪਟਨਾ ਹਾਈ ਕੋਰਟ ਦੇ ਸਾਬਕਾ ਮੁੱਖ ਜੱਜ ਜਸਟਿਸ ਇਕਬਾਲ ਅਨਸਾਰੀ ਨੇ ਕਿਹਾ ਕਿ ਬੰਕਿਮ ਚੰਦਰ ਚੱਟੋਪਾਧਿਆਏ ਦੀ ਰਚਨਾ ‘ਵੰਦੇ ਮਾਤਰਮ’ ਅਤੇ ਨਾਵਲ ‘ਆਨੰਦ ਮਠ’ ਇਤਿਹਾਸਕ ਤੌਰ ’ਤੇ ਵਿਵਾਦਾਂ ਦਾ ਵਿਸ਼ਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਧਰਮ-ਨਿਰਪੱਖ ਹੈ ਅਤੇ ਕਿਸੇ ਨਾਗਰਿਕ ਨੂੰ ਉਸ ਦੀ ਧਾਰਮਿਕ ਆਸਥਾ ਦੇ ਵਿਰੁੱਧ ਕੋਈ ਰਸਮ ਨਿਭਾਉਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ। ਸਿੱਖ ਚਿੰਤਕ ਰਾਜਵਿੰਦਰ ਸਿੰਘ ਰਾਹੀ ਨੇ ‘ਵੰਦੇ ਮਾਤਰਮ’ ਅਤੇ ‘ਆਨੰਦ ਮਠ’ ਦੇ ਇਤਿਹਾਸਕ ਸੰਦਰਭਾਂ ਬਾਰੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਇਨ੍ਹਾਂ ਰਚਨਾਵਾਂ ਦੇ ਮੁਸਲਮਾਨ ਭਾਈਚਾਰੇ ਪ੍ਰਤੀ ਰੁਖ ਬਾਰੇ ਇਤਿਹਾਸਕਾਰਾਂ ਵਿਚ ਲੰਮੇ ਸਮੇਂ ਤੋਂ ਚਰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਇਤਿਹਾਸਕ ਤੱਥਾਂ ਅਤੇ ਸਮਾਜਿਕ ਸਦਭਾਵਨਾ ਦੇ ਨਜ਼ਰੀਏ ਨਾਲ ਸਮਝਣ ਦੀ ਲੋੜ ਹੈ। ਇਸ ਮੌਕੇ ਹਰਦੀਪ ਸਿੰਘ ਡਿਬਡਿਬਾ, ਐਡਵੋਕੇਟ ਭਾਨੂੰ ਪ੍ਰਤਾਪ, ਆਤਮਜੀਤ ਸਿੰਘ, ਵਰਿੰਦਰ ਹੂਡਾ ਅਤੇ ਦਿਆ ਸਿੰਘ ਦਿੱਲੀ ਸਮੇਤ ਹੋਰ ਬੁਲਾਰਿਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਬੁਲਾਰਿਆਂ ਨੇ ਕਿਹਾ ਕਿ ਰਾਸ਼ਟਰੀ ਪ੍ਰਤੀਕਾਂ ਦਾ ਸਨਮਾਨ ਕਰਦਿਆਂ ਸੰਵਿਧਾਨਕ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਵੀ ਰੱਖਿਆ ਹੋਣੀ ਚਾਹੀਦੀ ਹੈ। ਇਸ ਮੌਕੇ ਜਸਟਿਸ ਰਣਜੀਤ ਸਿੰਘ, ਗੁਰਤੇਜ ਸਿੰਘ, ਜਸਪਾਲ ਸਿੰਘ ਸਿੱਧੂ, ਹਮੀਰ ਸਿੰਘ, ਨਜ਼ੀਰ ਮੁਹੰਮਦ, ਐਡਵੋਕੇਟ ਪੂਨਮ ਆਰੀਆ, ਸਤਵਿੰਦਰ ਕੌਰ, ਰਾਜਿੰਦਰ ਸਿੰਘ, ਉਪਕਾਰ ਸਿੰਘ, ਕੈਪਟਨ ਗੁਰਦੀਪ ਸਿੰਘ ਘੁੰਮਣ ਅਤੇ ਦੀਪਕ ਸ਼ਰਮਾ ਚਨਾਰਥਲ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਨ . ਆਰ . ਆਈ . ਬੀਬੀ ਵਲੋਂ 29 ਨੂੰ ਡੀ . ਜੀ . ਪੀ . ਦਫ਼ਤਰ ਅੱਗੇ ਧਰਨਾ ਲਗਾਉਣ ਦਾ ਐਲਾਨ ਅਗਲੀ ਖ਼ਬਰ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਦੀ ਪ੍ਰਬੰਧਕ ਕਮੇਟੀ ਲਈ ਵੋਟਾਂ ਅੱਜ
Ad Position 24