26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪੰਜਾਬ ਯੂਨੀਵਰਸਿਟੀ ’ ਚ ਔਰਤ ਖ਼ਿਲਾਫ਼ ਮਾੜੀ ਸ਼ਬਦਾਵਲੀ ਵਰਤਣ ਵਿਰੁੱਧ ਸੁਖਪਾਲ ਸਿੰਘ ਖਹਿਰਾ ਦਾ ਪੁਤਲਾ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ੍ਹ, 26 ਸਤੰਬਰ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਵਿਦਿਆਰਥੀਆਂ ਵਲੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਆਮ ਆਦਮੀ ਪਾਰਟੀ ਦੀ ਅਬਜ਼ਰਵਰ ਗਾਇਤਰੀ ਬਿਸ਼ਨੋਈ ਬਾਰੇ ਕੀਤੀ ਗਈ ਕਥਿਤ ਇਤਰਾਜ਼ਯੋਗ ਟਿੱਪਣੀ ਦੇ ਵਿਰੋਧ ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸੁਖਪਾਲ ਸਿੰਘ ਖਹਿਰਾ ਦਾ ਪੁਤਲਾ ਫੂਕਿਆ ਗਿਆ। ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਸੁਖਪਾਲ ਸਿੰਘ ਖਹਿਰਾ ਵਲੋਂ ਆਪਣੀ ਧੀ ਦੀ ਉਮਰ ਦੀ ਇਕ ਮਹਿਲਾ ਬਾਰੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ ਅਤੇ ਉਨ੍ਹਾਂ ’ਤੇ ਬੇਬੁਨਿਆਦ ਤੇ ਝੂਠੇ ਦੋਸ਼ ਲਗਾਏ ਗਏ।

Ad Position 21
No active advertisement
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸੁਖਪਾਲ ਸਿੰਘ ਖਹਿਰਾ ਦਾ ਪੁਤਲਾ ਫ਼ੂਕ ਰੋਸ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ। ਤਸਵੀਰ : ਰਾਕੇਸ਼ ਸ਼ਾਹ 27-09-2026
ਚੰਡੀਗੜ੍ਹ, 26 ਸਤੰਬਰ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਵਿਦਿਆਰਥੀਆਂ ਵਲੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਆਮ ਆਦਮੀ ਪਾਰਟੀ ਦੀ ਅਬਜ਼ਰਵਰ ਗਾਇਤਰੀ ਬਿਸ਼ਨੋਈ ਬਾਰੇ ਕੀਤੀ ਗਈ ਕਥਿਤ ਇਤਰਾਜ਼ਯੋਗ ਟਿੱਪਣੀ ਦੇ ਵਿਰੋਧ ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸੁਖਪਾਲ ਸਿੰਘ ਖਹਿਰਾ ਦਾ ਪੁਤਲਾ ਫੂਕਿਆ ਗਿਆ। ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਸੁਖਪਾਲ ਸਿੰਘ ਖਹਿਰਾ ਵਲੋਂ ਆਪਣੀ ਧੀ ਦੀ ਉਮਰ ਦੀ ਇਕ ਮਹਿਲਾ ਬਾਰੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ ਅਤੇ ਉਨ੍ਹਾਂ ’ਤੇ ਬੇਬੁਨਿਆਦ ਤੇ ਝੂਠੇ ਦੋਸ਼ ਲਗਾਏ ਗਏ। ਵਿਦਿਆਰਥੀਆਂ ਨੇ ਕਿਹਾ ਕਿ ਕਿਸੇ ਵੀ ਮਹਿਲਾ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀ ਅਜਿਹੀ ਬਿਆਨਬਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਨਤਕ ਜੀਵਨ ਵਿਚ ਰਹਿਣ ਵਾਲੇ ਆਗੂਆਂ ਤੋਂ ਜ਼ਿੰਮੇਵਾਰ ਅਤੇ ਮਰਿਆਦਾਪੂਰਨ ਬਿਆਨਬਾਜ਼ੀ ਦੀ ਉਮੀਦ ਕੀਤੀ ਜਾਂਦੀ ਹੈ। ਇਕ ਮਹਿਲਾ ਖ਼ਿਲਾਫ਼ ਨਿੱਜੀ ਅਤੇ ਅਪਮਾਨਜਨਕ ਟਿੱਪਣੀਆਂ ਕਰਨਾ ਨਾ ਸਿਰਫ਼ ਉਸ ਦੇ ਸਨਮਾਨ ਨੂੰ ਠੇਸ ਪਹੁੰਚਾਉਂਦਾ ਹੈ, ਸਗੋਂ ਸਮਾਜ ਵਿਚ ਇਕ ਗ਼ਲਤ ਸੰਦੇਸ਼ ਵੀ ਦਿੰਦਾ ਹੈ। ਵਿਦਿਆਰਥੀਆਂ ਨੇ ਸੁਖਪਾਲ ਸਿੰਘ ਖਹਿਰਾ ਤੋਂ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਖਹਿਰਾ ਵਲੋਂ ਜਲਦ ਆਪਣੀ ਬਿਆਨਬਾਜ਼ੀ ਲਈ ਮੁਆਫ਼ੀ ਨਹੀਂ ਮੰਗੀ ਜਾਂਦੀ ਤਾਂ ਵਿਦਿਆਰਥੀ ਇਸ ਮਾਮਲੇ ਵਿਚ ਕਾਨੂੰਨੀ ਕਾਰਵਾਈ ਸਮੇਤ ਅਗਲੇ ਸੰਘਰਸ਼ ਲਈ ਤਿਆਰ ਰਹਿਣਗੇ। ਇਸ ਪ੍ਰਦਰਸ਼ਨ ਦੀ ਅਗਵਾਈ ਵਿੱਕੀ ਧਨੋਆ, ਨਵਪ੍ਰੀਤ ਗੰਗਾ, ਏ.ਐਸ.ਏ.ਪੀ ਦੇ ਪਾਰਟੀ ਪ੍ਰਧਾਨ ਸੁਮਨਦੀਪ ਸਿੰਘ, ਅੰਮ੍ਰਿਤ ਗਿੱਲ, ਏ.ਐਸ.ਏ.ਪੀ ਦੇ ਵਰਕਿੰਗ ਪ੍ਰਧਾਨ ਗੁਰਸ਼ਰਨ ਸਿੰਘ ਅਤੇ ਅਕਾਸ਼ਦੀਪ ਸਿੰਘ ਵਲੋਂ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਟੈਗੋਰ ਥੀਏਟਰ ’ ਚ ਸੰਗੀਤਕ ਪ੍ਰੋਗਰਾਮ ‘ ਸੁਰੀਲਾ ਸਫ਼ਰ -30’ ਵਿਚ ਲਤਾ ਮੰਗੇਸ਼ਕਰ ਦੇ ਗਾਏ ਗੀਤ ਮੁੜ ਗੂੰਜੇ ਅਗਲੀ ਖ਼ਬਰ ਐੱਨ . ਆਰ . ਆਈ . ਬੀਬੀ ਵਲੋਂ 29 ਨੂੰ ਡੀ . ਜੀ . ਪੀ . ਦਫ਼ਤਰ ਅੱਗੇ ਧਰਨਾ ਲਗਾਉਣ ਦਾ ਐਲਾਨ
Ad Position 24