26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣ ਵਾਸਤੇ ਕਿਸਾਨ ਅੰਦੋਲਨ ਦੀ ਤਰਜ਼ ’ ਤੇ ਇਕਜੁੱਟ ਹੋ ਕੇ ਅੰਦੋਲਨ ਵਿੱਢਿਆ ਜਾਵੇ - ਹਰਸਿਮਰਤ ਕੌਰ ਬਾਦਲ

ਐੱਸ. ਏ.

Ad Position 21
No active advertisement
ਪਿੰਡ ਪੜੌਲ ਵਿਖੇ ਗੋਲੀਬਾਰੀ ਦੀ ਘਟਨਾ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਦੀ ਪੀ . ਜੀ . ਆਈ . ਵਿਖੇ ਜ਼ੇਰੇ ਇਲਾਜ ਮੌਤ ਰੋਹ ’ਚ ਆਏ ਪਰਿਵਾਰ ਤੇ ਪਿੰਡ ਵਾਸੀਆਂ ਨੇ ਸੜਕ ਕੀਤੀ ਜਾਮ 27-09-2026
ਐੱਸ. ਏ. ਐੱਸ. ਨਗਰ, 26 ਸਤੰਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਨੂੰ ਆਮ ਆਦਮੀ ਪਾਰਟੀ ਦੇ ਰਾਜ ਵਿਚ ਨਸ਼ਿਆਂ ਦੇ ਹੋਏ ਪਸਾਰ ਤੋਂ ਮੁਕਤ ਕਰਵਾਉਣ ਲਈ ਇਕਜੁੱਟ ਹੋ ਕੇ ਕਿਸਾਨ ਅੰਦੋਲਨ ਦੀ ਤਰਜ਼ ‘ਤੇ ਅੰਦੋਲਨ ਸ਼ੁਰੂ ਕਰਨ। ਬੀਬੀ ਬਾਦਲ ਜ਼ਿਲ੍ਹਾ ਮੁਹਾਲੀ ਦੇ ਪਿੰਡ ਦੈੜੀ ਵਿਖੇ ‘ਮਾਵਾਂ ਧੀਆਂ ਇਨਸਾਫ਼ ਰੈਲੀ’ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਅਸੀਂ ਆਪਣੇ ਪੁੱਤਰਾਂ ਅਤੇ ਭਵਿੱਖ ਦੀ ਪੀੜ੍ਹੀ ਨੂੰ ਬਚਾਉਣ ਵਾਸਤੇ ਸਭ ਕੁਝ ਆਪਣੇ ਹੱਥਾਂ ਵਿਚ ਲਈਏ। ਉਨ੍ਹਾਂ ਕਿਹਾ ਕਿ ਸਾਨੂੰ ਨਸ਼ਿਆਂ ਦੇ ਪਸਾਰ ਨਾਲ ਉਸੇ ਤਰੀਕੇ ਨਜਿੱਠਣਾ ਹੋਵੇਗਾ ਜਿਵੇਂ ਤਿੰਨ ਕਾਲੇ ਖੇਤੀ ਕਾਨੂੰਨਾਂ ਨਾਲ ਨਜਿੱਠਿਆ ਗਿਆ ਸੀ ਤੇ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣੇ ਪਏ ਸਨ। ਉਨ੍ਹਾਂ ਕਿਹਾ ਕਿ ਸਾਨੂੰ ਪਿੰਡਾਂ ਵਿਚ ਠੀਕਰੀ ਪਹਿਰੇ ਸ਼ੁਰੂ ਕਰਨੇ ਪੈਣਗੇ ਤਾਂ ਜੋ ਮੌਤ ਦੇ ਸੌਦਾਗਰਾਂ, ‘ਆਪ’ ਆਗੂਆਂ ਤੇ ਪੁਲਿਸ ਗੰਢਤੁੱਪ ਨੂੰ ਸਪੱਸ਼ਟ ਸੁਨੇਹਾ ਜਾਵੇ ਕਿ ਪੰਜਾਬ ਦੀਆਂ ਔਰਤਾਂ ਜਾਗ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਅਸੀਂ ਆਪਣੀਆਂ ਗਲੀਆਂ ਵਿਚ ਨਸ਼ੇ ਵਿਕਣ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਾਡੇ ਨੌਜਵਾਨਾਂ ਖ਼ਿਲਾਫ਼ ਬੰਦੂਕਾਂ ਵਰਤੀਆਂ ਤੇ ਹੁਣ ‘ਆਪ’ ਸਰਕਾਰ ਨਸ਼ੀਲੀਆਂ ਗੋਲੀਆਂ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿਚ ਹਾਲਾਤ ਹੋਰ ਵੀ ਮਾੜੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਤੁਹਾਨੂੰ ਦੁਕਾਨਾਂ ਵਿਚ ਟੌਫੀਆਂ ਮਿਲਣ ਭਾਵੇਂ ਨਾ ਮਿਲਣ, ਪਰ ਨਸ਼ੇ ਦੀਆਂ ਗੋਲੀਆਂ ਜ਼ਰੂਰ ਮਿਲ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡ-ਪਿੰਡ ਆਟੇ ਦੀ ਥੋੜ੍ਹ ਤਾਂ ਹੋ ਸਕਦੀ ਹੈ, ਪਰ ਚਿੱਟੇ ਦੀ ਸਪਲਾਈ ਨਹੀਂ ਘਟਦੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਇਨ੍ਹਾਂ ਮਾੜੇ ਹਾਲਾਤਾਂ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ। ਉਨ੍ਹਾਂ ਸਵਾਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪਿਛਲੀਆਂ ਵਿਧਾਨ ਸਭਾ ਚੋਣਾਂ ਮੌਕੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿਚ ਸੁੱਟਣ ਦਾ ਆਪਣਾ ਵਾਅਦਾ ਪੂਰਾ ਕਿਉਂ ਨਹੀਂ ਕਰਦੇ। ਉਨ੍ਹਾਂ ਤਾਜ਼ਾ ਕੌਮੀ ਅੰਕੜੇ ਸਾਂਝੇ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿਚ ਪੰਜਾਬ ਨਸ਼ਾ ਤਸਕਰੀ ਦੇ ਮਾਮਲੇ ਵਿਚ ਨੰਬਰ ਇਕ ਅਤੇ ਨਸ਼ਿਆਂ ਦੀ ਓਵਰਡੋਜ਼ ਨਾਲ ਮੌਤਾਂ ਦੇ ਮਾਮਲੇ ਵਿਚ ਦੂਜੇ ਨੰਬਰ ‘ਤੇ ਹੈ। ਉਨ੍ਹਾਂ ਕਿਹਾ ਕਿ ਕੇਵਲ ਸ਼੍ਰੋਮਣੀ ਅਕਾਲੀ ਦਲ (ਬ) ਹੀ ਤੁਹਾਡੇ ਹੱਕਾਂ ਵਾਸਤੇ ਲੜ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਲਈ ਸੂਬਾ ਵਾਸੀ ਸਭ ਤੋਂ ਅਹਿਮ ਹਨ ਅਤੇ ਇਸੇ ਕਾਰਨ ਉਨ੍ਹਾਂ ਨੇ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਕੇਂਦਰੀ ਵਜ਼ਾਰਤ ਛੱਡੀ ਸੀ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਬੇ ‘ਚ ਇਕ ਵਾਰ ਅਕਾਲੀ ਦਲ ਦੀ ਸਰਕਾਰ ਬਣਨ ਮਗਰੋਂ ਕਾਨੂੰਨਾਂ ਵਿਚ ਤਬਦੀਲੀ ਕਰਕੇ ਨਸ਼ਾ ਤਸਕਰਾਂ ਨੂੰ 10 ਸਾਲਾਂ ਤੱਕ ਜ਼ਮਾਨਤ ਨਾ ਮਿਲਣੀ ਯਕੀਨੀ ਬਣਾਈ ਜਾਵੇਗੀ ਅਤੇ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਮਿਲਣਾ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸੂਬੇ ਦੀਆਂ ਮੁੱਖ ਸਮੱਸਿਆਵਾਂ ਨੂੰ ਹੱਲ ਕਰਨ ਦੀ ਬਜਾਏ ਆਪਣੇ ਝੂਠੇ ਪ੍ਰਚਾਰ ‘ਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਇਕੱਲੇ ਇਸ਼ਤਿਹਾਰਾਂ ‘ਤੇ 6 ਹਜ਼ਾਰ ਕਰੋੜ ਰੁ. ਖ਼ਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਸੂਬੇ ‘ਚ ਭ੍ਰਿਸ਼ਟਾਚਾਰ ਸਿਖ਼ਰਾਂ ‘ਤੇ ਹੈ ਅਤੇ ਮੁੱਖ ਮੰਤਰੀ ਦਫ਼ਤਰ ਵਿਚ ਤਾਇਨਾਤੀਆਂ ਤੇ ਤਬਾਦਲਿਆਂ ਵਾਸਤੇ ਰਿਸ਼ਵਤ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗਮਾਡਾ ‘ਤੇ ਛਪੇਮਾਰੀ ਉਪਰੰਤ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ 10 ਹਜ਼ਾਰ ਕਰੋੜ ਰੁ. ਦੇ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿਚ ਸਤੇਂਦਰ ਜੈਨ ਸਮੇਤ ‘ਆਪ’ ਦੀ ਦਿੱਲੀ ਲੀਡਰਸ਼ਿਪ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀ ਮਾੜੀ ਕਾਰਗੁਜਾਰੀ ਕਾਰਨ ਔਰਤਾਂ ਖ਼ਿਲਾਫ਼ ਅਪਰਾਧਾਂ ‘ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿੱਛੇ ਜਿਹੇ ਜਿਹੜੀਆਂ ਔਰਤਾਂ ਨਾਲ ਵਧੀਕੀ ਹੋਈ ਸੀ, ਉਹ ਇਨਸਾਫ਼ ਲਈ ਮੁੱਖ ਮੰਤਰੀ ਕੋਲ ਗਈਆਂ ਸਨ, ਜਦਕਿ ਦੋ ਔਰਤਾਂ ਨੇ ਤਾਂ ਮੀਡੀਆ ਇਨਫਲੂਐਂਸਰ ਖ਼ਿਲਾਫ਼ ਜ਼ਬਰ-ਜਨਾਹ ਦਾ ਮਾਮਲਾ ਵੀ ਦਰਜ ਕਰਵਾਇਆ ਸੀ, ਪਰ ਸਰਕਾਰ ਨੇ ਇਨ੍ਹਾਂ ਔਰਤਾਂ ਦੀ ਕੋਈ ਮਦਦ ਨਹੀਂ ਕੀਤੀ, ਬਲਕਿ ਉਲਟਾ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਜ਼ਬਰ-ਜਨਾਹ ਦੇ ਮੁਲਜ਼ਮ ਗੁਰੀ ਚਹਿਲ ਦੇ ਨਜ਼ਦੀਕੀ ਨਾਲ ਸੌਦੇਬਾਜ਼ੀ ਕਰ ਲਈ। ਉਨ੍ਹਾਂ ਕਿਹਾ ਕਿ ਅਸੀਂ ਜ਼ਬਰ-ਜਨਾਹ ਪੀੜਤਾਂ ਵਾਸਤੇ ਇਨਸਾਫ਼ ਅਤੇ ਡਾ. ਗੁਰਪ੍ਰੀਤ ਕੌਰ ‘ਤੇ ਲੱਗੇ ਰਿਸ਼ਵਤਖੋਰੀ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਮੰਗ ਕਰਦੇ ਹਾਂ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸਤਵੰਤ ਕੌਰ ਜੌਹਲ, ਹਰਜਿੰਦਰ ਕੌਰ ਸੋਹਾਣਾ, ਬਬੀਤਾ ਸ਼ਰਮਾ ਤੇ ਭੁਪਿੰਦਰ ਕੌਰ ਗੋਸਲ ਸਮੇਤ ਹੋਰ ਸੀਨੀਅਰ ਅਕਾਲੀ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਊਟਸੋਰਸ ਮੁਲਾਜ਼ਮਾਂ ਦੇ ਹੱਕਾਂ ਨਾਲ ਹੋਰ ਖਿਲਵਾੜ ਬੰਦ ਕਰੇ ਸਰਕਾਰ , ਨਿਯੁਕਤੀ ਪੱਤਰ ਜਾਰੀ ਕਰੇ : ਵਿਨੋਦ ਅਗਲੀ ਖ਼ਬਰ ਹੈੱਡ ਕਾਂਸਟੇਬਲ ਨਿਤਿਨ ਹੱਤਿਆ ਮਾਮਲੇ ’ ਚ ਪੁੱਤਰ ਅਰਮਾਨ 3 ਦਿਨ ਦੇ ਪੁਲਿਸ ਰਿਮਾਂਡ ’ ਤੇ
Ad Position 24