28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪ੍ਰੀਖਿਆ ਕੇਂਦਰ ’ ਚ ਸਿੱਖ ਬੱਚਿਆਂ ਦੇ ਧਾਰਮਿਕ ਚਿੰਨ੍ਹ ਉਤਾਰੇ ਜਾਣ ’ ਤੇ ਭਖਿਆ ਮਾਮਲਾ ਸੈਕਟਰ-23 ’ਚ ਪੰਜਾਬੀ ਲੈਕਚਰਾਰਾਂ ਦੀ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਦੇ ਕੜੇ ਉਤਾਰਨ ਦੇ ਦੋਸ਼

ਚੰਡੀਗੜ੍ਹ, 27 ਸਤੰਬਰ (ਸੰਦੀਪ ਕੁਮਾਰ ਮਾਹਨਾ)–ਸੈਕਟਰ-23 ਸਥਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬੀ ਲੈਕਚਰਾਰਾਂ ਦੀ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਦੇ ਕੜੇ ਉਤਾਰਨ ਲਈ ਕਹੇ ਜਾਣ ਦਾ ਮਾਮਲਾ ਭਖ ਗਿਆ। ਸੁਰੱਖਿਆ ਜਾਂਚ ਦੌਰਾਨ ਕੁਝ ਵਿਦਿਆਰਥੀਆਂ ਨੂੰ ਕੜੇ ਉਤਾਰਨ ਲਈ ਕਹਿਣ ’ਤੇ ਇਤਰਾਜ਼ ਕੀਤਾ ਗਿਆ, ਜਿਸ ਤੋਂ ਬਾਅਦ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ।

Ad Position 21
No active advertisement
ਚੰਡੀਗੜ੍ਹ ਸਮੂਹ ਗੁਰਦੁਆਰਾ ਪ੍ਰਬੰਧਕ ਸੰਗਠਨ ਦੇ ਸਕੱਤਰ ਜਨਰਲ ਰਘਵੀਰ ਸਿੰਘ ਰਾਮਪੁਰ। 28-09-2026
ਚੰਡੀਗੜ੍ਹ, 27 ਸਤੰਬਰ (ਸੰਦੀਪ ਕੁਮਾਰ ਮਾਹਨਾ)–ਸੈਕਟਰ-23 ਸਥਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬੀ ਲੈਕਚਰਾਰਾਂ ਦੀ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਦੇ ਕੜੇ ਉਤਾਰਨ ਲਈ ਕਹੇ ਜਾਣ ਦਾ ਮਾਮਲਾ ਭਖ ਗਿਆ। ਸੁਰੱਖਿਆ ਜਾਂਚ ਦੌਰਾਨ ਕੁਝ ਵਿਦਿਆਰਥੀਆਂ ਨੂੰ ਕੜੇ ਉਤਾਰਨ ਲਈ ਕਹਿਣ ’ਤੇ ਇਤਰਾਜ਼ ਕੀਤਾ ਗਿਆ, ਜਿਸ ਤੋਂ ਬਾਅਦ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ। ਚੰਡੀਗੜ੍ਹ ਸਮੂਹ ਗੁਰਦੁਆਰਾ ਪ੍ਰਬੰਧਕ ਸੰਗਠਨ ਦੇ ਸਕੱਤਰ ਜਨਰਲ ਰਘਬੀਰ ਸਿੰਘ ਰਾਮਪੁਰ ਨੇ ਦੋਸ਼ ਲਗਾਇਆ ਕਿ ਸੁਰੱਖਿਆ ਕਰਮਚਾਰੀਆਂ ਵਲੋਂ ਪ੍ਰੀਖਿਆ ਕੇਂਦਰ ਦੀਆਂ ਹਦਾਇਤਾਂ ਦਾ ਹਵਾਲਾ ਦਿੰਦਿਆਂ ਧਾਰਮਿਕ ਚਿੰਨ੍ਹਾਂ ਤੋਂ ਇਲਾਵਾ ਧਾਤੂ ਵਸਤੂਆਂ ਅੰਦਰ ਲਿਜਾਣ ’ਤੇ ਰੋਕ ਦੀ ਗੱਲ ਕਹੀ ਗਈ। ਉਨ੍ਹਾਂ ਅਨੁਸਾਰ ਇਸੇ ਆਧਾਰ ’ਤੇ ਕੁਝ ਸਿੱਖ ਵਿਦਿਆਰਥੀਆਂ ਨੂੰ ਕੜੇ ਉਤਾਰਨ ਲਈ ਕਿਹਾ ਗਿਆ, ਜਦਕਿ ਕੁਝ ਵਿਦਿਆਰਥੀ ਕੜੇ ਉਤਾਰ ਕੇ ਕੇਂਦਰ ਵਿਚ ਦਾਖ਼ਲ ਵੀ ਹੋ ਗਏ। ਵਿਰੋਧ ਤੋਂ ਬਾਅਦ ਪ੍ਰੀਖਿਆ ਕੇਂਦਰ ਦੇ ਉੱਚ ਅਧਿਕਾਰੀ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਨੂੰ ਸੰਭਾਲਿਆ। ਰਘਬੀਰ ਸਿੰਘ ਮੁਤਾਬਕ ਅਧਿਕਾਰੀ ਵਲੋਂ ਕਿਹਾ ਗਿਆ ਕਿ ਅੰਮ੍ਰਿਤਧਾਰੀ ਵਿਦਿਆਰਥੀਆਂ ਦੇ ਕੜੇ ਨਹੀਂ ਉਤਾਰੇ ਜਾਣਗੇ। ਇਸ ’ਤੇ ਉਨ੍ਹਾਂ ਜ਼ੋਰ ਦਿੱਤਾ ਕਿ ਕੜਾ ਕਿਸੇ ਵੀ ਵਿਦਿਆਰਥੀ ਦਾ ਨਹੀਂ ਉਤਾਰਿਆ ਜਾਣਾ ਚਾਹੀਦਾ, ਚਾਹੇ ਉਹ ਅੰਮ੍ਰਿਤਧਾਰੀ ਹੋਵੇ ਜਾਂ ਨਾ ਹੋਵੇ। ਇਸ ਤੋਂ ਬਾਅਦ ਕੜੇ ਉਤਾਰਨ ਦੀ ਕਾਰਵਾਈ ਰੋਕ ਦਿੱਤੀ ਗਈ। ਰਘਬੀਰ ਸਿੰਘ ਰਾਮਪੁਰ ਨੇ ਦਾਅਵਾ ਕੀਤਾ ਕਿ ਚੰਡੀਗੜ੍ਹ ਦੇ ਕੁਝ ਹੋਰ ਪ੍ਰੀਖਿਆ ਕੇਂਦਰਾਂ ਵਿਚ ਵੀ ਵਿਦਿਆਰਥੀਆਂ ਦੇ ਕੜੇ ਉਤਾਰੇ ਜਾਣ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਲਈ ਸੁਰੱਖਿਆ ਪ੍ਰਬੰਧ ਲਾਜ਼ਮੀ ਹਨ, ਪਰ ਧਾਰਮਿਕ ਚਿੰਨ੍ਹਾਂ ਸਬੰਧੀ ਹਦਾਇਤਾਂ ਨੂੰ ਲਾਗੂ ਕਰਦਿਆਂ ਸਪੱਸ਼ਟਤਾ ਅਤੇ ਸੰਵੇਦਨਸ਼ੀਲਤਾ ਵਰਤੀ ਜਾਣੀ ਚਾਹੀਦੀ ਹੈ। ਐੱਸ . ਐੱਸ . ਪੀ . ਨੂੰ ਈਮੇਲ ਰਾਹੀਂ ਦਰਜ ਕਰਵਾਈ ਸ਼ਿਕਾਇਤ ਰਘਬੀਰ ਸਿੰਘ ਰਾਮਪੁਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਮਾਮਲੇ ਸਬੰਧੀ ਚੰਡੀਗੜ੍ਹ ਦੀ ਐੱਸ.ਐੱਸ.ਪੀ. ਨੂੰ ਈਮੇਲ ਰਾਹੀਂ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਘਟਨਾ ਦੀ ਜਾਂਚ ਕਰਕੇ ਪ੍ਰੀਖਿਆ ਕੇਂਦਰਾਂ ਵਿਚ ਧਾਰਮਿਕ ਚਿੰਨ੍ਹਾਂ ਸਬੰਧੀ ਸਪੱਸ਼ਟ ਹਦਾਇਤਾਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਸਿੱਖ ਜਥੇਬੰਦੀਆਂ ਅਤੇ ਸੰਸਥਾਵਾਂ ਨੂੰ ਵੀ ਮਾਮਲੇ ਦਾ ਨੋਟਿਸ ਲੈਣ ਦੀ ਅਪੀਲ ਕੀਤੀ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਵੀ ਸਬੰਧਿਤ ਅਧਿਕਾਰੀਆਂ ਕੋਲ ਮਾਮਲਾ ਉਠਾਉਣ ਦੀ ਮੰਗ ਕੀਤੀ।ਰਘਬੀਰ ਸਿੰਘ ਰਾਮਪੁਰ ਨੇ ਪ੍ਰੀਖਿਆ ਕੇਂਦਰ ’ਤੇ ਤਾਇਨਾਤ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੇ ਰਵੱਈਏ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਮਾਮਲੇ ਨੂੰ ਸ਼ਾਂਤੀਪੂਰਵਕ ਢੰਗ ਨਾਲ ਸੰਭਾਲਿਆ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿਚ ਸਿੱਖ ਵਿਦਿਆਰਥੀਆਂ ਦੇ ਧਾਰਮਿਕ ਚਿੰਨ੍ਹਾਂ ਨੂੰ ਲੈ ਕੇ ਅਜਿਹੀ ਸਥਿਤੀ ਦੁਬਾਰਾ ਪੈਦਾ ਹੋਈ ਤਾਂ ਇਸ ਦਾ ਵਿਰੋਧ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਨਿਗਮ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ ਤਿਆਰ ਜਨ ਸੰਪਰਕ ਵਧਾਉਣ ’ਤੇ ਸਥਾਨਕ ਮੁੱਦਿਆਂ ਨੂੰ ਕੇਂਦਰ ’ਚ ਰੱਖਣ ਦ... ਅਗਲੀ ਖ਼ਬਰ ਨਸ਼ਿਆਂ ਖਿਲਾਫ ਰਾਮ ਦਰਬਾਰ ਤੋਂ ਲੈ ਕੇ ਹੱਲੋਮਾਜਰਾ ਤੱਕ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚੰਡੀਗੜ੍ਹ ਪੁਲਿਸ ਦਾ ਸ਼ਿਕੰਜਾ...
Ad Position 24