27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

‘ਆਪ’ ਆਗੂਆਂ ਨੇ ਪੂਰੇ ਪੰਜਾਬ ਵਿੱਚ ਫੈਲਾਇਆ ‘ ਮਾਨ ਦੇ ਮੁਨਾਫ਼ੇ ’ ਦਾ ਹੋਕਾ ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼

ਚੰਡੀਗੜ੍ਹ, 27 ਸਤੰਬਰ (ਅਜੀਤ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਵਲੋਂ ਸੂਬੇ ਭਰ ਵਿਚ ਚਲਾਈ ਜਾ ਰਹੀ ‘ਮਾਨ ਦੇ ਮੁਨਾਫ਼ੇ’ ਜਨ ਸੰਪਰਕ ਮੁਹਿੰਮ ਤਹਿਤ ਅੱਜ ਪਾਰਟੀ ਦੇ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਹਲਕਾ ਇੰਚਾਰਜਾਂ ਨੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿੱਚ ਘਰ-ਘਰ ਜਾ ਕੇ ਭਗਵੰਤ ਮਾਨ ਸਰਕਾਰ ਦਾ ਸਾਢੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਲੋਕਾਂ ਨਾਲ ਸਾਂਝਾ ਕੀਤਾ। ਇਸ ਦੌਰਾਨ ਆਗੂਆਂ ਨੇ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਬਿਹਤਰ ਸਿੱਖਿਆ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਵਰਗੀਆਂ ਭਲਾਈ ਸਕੀਮਾਂ ਤੋਂ ਮਿਲ ਰਹੇ ਵਿੱਤੀ ਲਾਭਾਂ ਬਾਰੇ ਲੋਕਾਂ ਨਾਲ ਗੱਲਬਾਤ ਕੀਤੀ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 28-09-2026
ਚੰਡੀਗੜ੍ਹ, 27 ਸਤੰਬਰ (ਅਜੀਤ ਬਿਊਰੋ) : ਆਮ ਆਦਮੀ ਪਾਰਟੀ (ਆਪ) ਪੰਜਾਬ ਵਲੋਂ ਸੂਬੇ ਭਰ ਵਿਚ ਚਲਾਈ ਜਾ ਰਹੀ ‘ਮਾਨ ਦੇ ਮੁਨਾਫ਼ੇ’ ਜਨ ਸੰਪਰਕ ਮੁਹਿੰਮ ਤਹਿਤ ਅੱਜ ਪਾਰਟੀ ਦੇ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਹਲਕਾ ਇੰਚਾਰਜਾਂ ਨੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿੱਚ ਘਰ-ਘਰ ਜਾ ਕੇ ਭਗਵੰਤ ਮਾਨ ਸਰਕਾਰ ਦਾ ਸਾਢੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਲੋਕਾਂ ਨਾਲ ਸਾਂਝਾ ਕੀਤਾ। ਇਸ ਦੌਰਾਨ ਆਗੂਆਂ ਨੇ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਬਿਹਤਰ ਸਿੱਖਿਆ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਵਰਗੀਆਂ ਭਲਾਈ ਸਕੀਮਾਂ ਤੋਂ ਮਿਲ ਰਹੇ ਵਿੱਤੀ ਲਾਭਾਂ ਬਾਰੇ ਲੋਕਾਂ ਨਾਲ ਗੱਲਬਾਤ ਕੀਤੀ। ਐਮ.ਐਲ.ਏ ਰਜਿੰਦਰ ਪਾਲ ਕੌਰ ਨੇ ਵਾਰਡ ਨੰਬਰ 43 ਵਿੱਚ ਘਰ-ਘਰ ਪ੍ਰਚਾਰ ਕਰਦਿਆਂ ਕਿਹਾ ਕਿ ਮਾਨ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨਾਲ ਅੱਜ ਹਰ ਆਮ ਪਰਿਵਾਰ ਨੂੰ ਸਲਾਨਾ ਬਚਤ ਦੇ ਰੂਪ ਵਿੱਚ ਵੱਡਾ ਆਰਥਿਕ ਲਾਭ ਮਿਲ ਰਿਹਾ ਹੈ। ਐਮ.ਐਲ.ਏ ਜਸਵੀਰ ਸਿੰਘ ਨੇ ਦੱਸਿਆ ਕਿ ਜ਼ੀਰੋ ਬਿਜਲੀ ਬਿਲ ਅਤੇ ਹੋਰ ਸਰਕਾਰੀ ਯੋਜਨਾਵਾਂ ਨੇ ਹਰ ਘਰ ਦੇ ਬਜਟ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਨਾਲ ਇਲਾਕੇ ਦੇ ਲੋਕ ਮਾਨ ਸਰਕਾਰ ਦੀਆਂ ਨੀਤੀਆਂ ਅਤੇ ਲੋਕ-ਹਿੱਤੂ ਕੰਮਾਂ ਤੋਂ ਬਹੁਤ ਖੁਸ਼ ਹਨ। ਐਮ.ਐਲ.ਏ ਮੋਹਿ ੰਦਰ ਭਗਤ ਨੇ ਕਿਹਾ ਕਿ ਇਹ ਕੋਈ ਆਮ ਚੋਣ ਪ੍ਰਚਾਰ ਨਹੀਂ, ਸਗੋਂ ਬੀਤੇ ਸਾਢੇ 4 ਸਾਲਾਂ ਵਿੱਚ ਲੋਕਾਂ ਦੇ ਜੀਵਨ ‘ਚ ਆਏ ਬਦਲਾਅ ਦਾ ਲੇਖਾ-ਜੋਖਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸੁਵਿਧਾਵਾਂ ਨਾਲ ਲੋਕਾਂ ਦਾ ਜੀਵਨ ਸੁਖਾਲਾ ਹੋਇਆ ਹੈ। ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਨੂੰ ਸ਼ਹਿਰੀ ਅਤੇ ਗ੍ਰਾਮੀਣ ਦੋਵਾਂ ਖੇਤਰਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਵਾਰਡ ਨੰਬਰ 17, ਅਲੀਪੁਰ ਅੁਰੈਹਾ ਵਿੱਚ ਲੋਕਾਂ ਨਾਲ ਸੰਪਰਕ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਸਿੱਧੇ ਤੌਰ ‘ਤੇ ਆਮ ਪਰਿਵਾਰਾਂ ਦੀ ਮਾਲੀ ਮਦਦ ਕਰ ਰਹੀਆਂ ਹਨ। ਐਮ.ਐਲ.ਏ ਨੀਨਾ ਮਿੱਤਲ ਨੇ ਕਿਹਾ ਕਿ ਲੋਕਾਂ ਦਾ ਉਤਸ਼ਾਹ ਦੱਸਦਾ ਹੈ ਕਿ ਉਹ ਰਵਾਇਤੀ ਪਾਰਟੀਆਂ ਦੀ ਰਾਜਨੀਤੀ ਨੂੰ ਨਕਾਰ ਕੇ ਭਗਵੰਤ ਮਾਨ ਸਰਕਾਰ ਦੇ ਕੰਮਾਂ ‘ਤੇ ਮੁਹਰ ਲਗਾ ਰਹੇ ਹਨ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਸਾਡਾ ਮਕਸਦ ਹਰ ਘਰ ਤੱਕ ਪਹੁੰਚ ਕੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਲੱਖਾਂ ਰੁਪਏ ਦੀਆਂ ਸਾਲਾਨਾ ਰਿਆਇਤਾਂ ਅਤੇ ਭਲਾਈ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਐਮ.ਐਲ.ਏ ਜੀਵਨਜੋਤ ਕੌਰ ਨੇ ਕਿਹਾ ਕਿ ਸੂਬੇ ਦੇ ਲੋਕ ਮਾਨ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਘਰ-ਘਰ ਪ੍ਰਚਾਰ ਦੌਰਾਨ ਮਿਲ ਰਿਹਾ ਪਿਆਰ ਇਹ ਸਾਫ਼ ਦਰਸਾਉਂਦਾ ਹੈ ਕਿ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਖੁਸ਼ ਹਨ।
Ad Position 22
No active advertisement
ਪਿਛਲੀ ਖ਼ਬਰ ਵਿਕਸਿਤ ਭਾਰਤ -2047 ਦੇ ਨਿਰਮਾਣ ਵਿੱਚ ਆਰਕੀਟੈਕਟਸ ਦੀ ਮਹੱਤਵਪੂਰਨ ਭੂਮਿਕਾ : ਸਤਨਾਮ ਸਿੰਘ ਸੰਧੂ ਅਗਲੀ ਖ਼ਬਰ ਚੰਡੀਗੜ੍ਹ ਨਿਗਮ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ ਤਿਆਰ ਜਨ ਸੰਪਰਕ ਵਧਾਉਣ ’ਤੇ ਸਥਾਨਕ ਮੁੱਦਿਆਂ ਨੂੰ ਕੇਂਦਰ ’ਚ ਰੱਖਣ ਦ...
Ad Position 24