28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਰਾਮਦਰਬਾਰ ’ ਚ ਨਸ਼ਾ ਤਸਕਰਾਂ ਦੀ ‘ ਕਮਰ ਤੋੜਨ ’ ਲਈ ਵੱਡੀ ਕਾਰਵਾਈ

ਚੰਡੀਗੜ੍ਹ, 27 ਸਤੰਬਰ (ਸੰਦੀਪ ਕੁਮਾਰ ਮਾਹਨਾ)–ਚੰਡੀਗੜ੍ਹ ਨੂੰ ਨਸ਼ਾ ਮੁਕਤ ਬਣਾਉਣ ਲਈ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਰਾਮਦਰਬਾਰ ਦੀ ਕੱਚੀ ਕਾਲੋਨੀ ’ਚ ਅੱਜ ਸਖ਼ਤ ਕਾਰਵਾਈ ਕੀਤੀ ਗਈ। ਇੰਡਸਟਰੀ ਏਰੀਆ ਫੇਜ਼-1 ਅਤੇ ਫੇਜ਼-2 ’ਚ ਪੁਲਿਸ ਤੇ ਪ੍ਰਸ਼ਾਸਨ ਦੀ ਸਾਂਝੀ ਟੀਮ ਨੇ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਦੀਆਂ ਨਾਜਾਇਜ਼ ਉਸਾਰੀਆਂ ਨੂੰ ਜੇ.

Ad Position 21
No active advertisement
ਅਜੀਤ ਡੈਸਕ 28-09-2026
ਚੰਡੀਗੜ੍ਹ, 27 ਸਤੰਬਰ (ਸੰਦੀਪ ਕੁਮਾਰ ਮਾਹਨਾ)–ਚੰਡੀਗੜ੍ਹ ਨੂੰ ਨਸ਼ਾ ਮੁਕਤ ਬਣਾਉਣ ਲਈ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਰਾਮਦਰਬਾਰ ਦੀ ਕੱਚੀ ਕਾਲੋਨੀ ’ਚ ਅੱਜ ਸਖ਼ਤ ਕਾਰਵਾਈ ਕੀਤੀ ਗਈ। ਇੰਡਸਟਰੀ ਏਰੀਆ ਫੇਜ਼-1 ਅਤੇ ਫੇਜ਼-2 ’ਚ ਪੁਲਿਸ ਤੇ ਪ੍ਰਸ਼ਾਸਨ ਦੀ ਸਾਂਝੀ ਟੀਮ ਨੇ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਦੀਆਂ ਨਾਜਾਇਜ਼ ਉਸਾਰੀਆਂ ਨੂੰ ਜੇ.ਸੀ.ਬੀ. ਦੀ ਮਦਦ ਨਾਲ ਢਾਹ ਦਿੱਤਾ। ਕਿਸੇ ਵੀ ਵਿਰੋਧ ਜਾਂ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਭਾਰੀ ਪੁਲਿਸ ਬਲ ਮੌਕੇ ’ਤੇ ਮੌਜੂਦ ਰਿਹਾ। ਯੂ ਟੀ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਪੁਲਿਸ ਅਤੇ ਯੂ ਟੀ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਰਾਮਦਰਬਾਰ ਇਲਾਕੇ ’ਚ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਅਤੇ ਉਨ੍ਹਾਂ ਦੇ ਟਿਕਾਣਿਆਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਜਿੱਥੇ ਨਿਯਮਾਂ ਦੀ ਉਲੰਘਣਾ ਕਰਕੇ ਉਸਾਰੀਆਂ ਕੀਤੀਆਂ ਗਈਆਂ ਸਨ, ਉੱਥੇ ਪ੍ਰਸ਼ਾਸਨਿਕ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਗਈ। ਭਾਰੀ ਪੁਲਿਸ ਬਲ ਦੀ ਮੌਜੂਦਗੀ ’ ਚ ਕੀਤੀ ਕਾਰਵਾਈ ਕਾਰਵਾਈ ਨੂੰ ਅਮਲ ’ਚ ਲਿਆਉਣ ਲਈ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਟੀਮਾਂ ਪਹਿਲਾਂ ਹੀ ਮੌਕੇ ’ਤੇ ਪਹੁੰਚ ਗਈਆਂ ਸਨ। ਇਲਾਕੇ ’ਚ ਜੇ.ਸੀ.ਬੀ. ਮਸ਼ੀਨਾਂ ਦੀ ਤਾਇਨਾਤੀ ਦੇ ਨਾਲ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮ ਵੀ ਮੌਜੂਦ ਰਹੇ। ਅਧਿਕਾਰੀਆਂ ਵੱਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਗਈ ਤਾਂ ਜੋ ਕਾਰਵਾਈ ਦੌਰਾਨ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ। ਕਾਰਵਾਈ ਦੌਰਾਨ ਕੁਝ ਸਥਾਨਕ ਲੋਕਾਂ ਨੇ ਕੀਤਾ ਵਿਰੋਧ ਕਾਰਵਾਈ ਦੌਰਾਨ ਕੁਝ ਸਥਾਨਕ ਲੋਕਾਂ ਵਲੋਂ ਵਿਰੋਧ ਵੀ ਕੀਤਾ ਗਿਆ। ਪੁਲਿਸ ਨੇ ਮੌਕੇ ’ਤੇ ਸਥਿਤੀ ਨੂੰ ਕਾਬੂ ’ਚ ਰੱਖਦਿਆਂ ਕਾਰਵਾਈ ਨੂੰ ਅੱਗੇ ਵਧਾਇਆ। ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਤਸਕਰੀ ਜਾਂ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਨਾਜਾਇਜ਼ ਉਸਾਰੀਆਂ ਅਤੇ ਜਾਇਦਾਦਾਂ ਸਬੰਧੀ ਉਪਲਬਧ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। 30 ਦਿਨ ਹੋਰ ਤੇਜ਼ ਰਹੇਗੀ ਮੁਹਿੰਮ ਪ੍ਰਸ਼ਾਸਕ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਲਗਾਤਾਰ 30 ਦਿਨ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤਹਿਤ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ’ਚ ਨਸ਼ਾ ਤਸਕਰਾਂ ਅਤੇ ਉਨ੍ਹਾਂ ਨਾਲ ਜੁੜੀਆਂ ਗਤੀਵਿਧੀਆਂ ’ਤੇ ਨਿਗਰਾਨੀ ਵਧਾਈ ਜਾ ਰਹੀ ਹੈ। ਪੁਲਿਸ ਅਤੇ ਪ੍ਰਸ਼ਾਸਨ ਵਲੋਂ ਅਜਿਹੇ ਵਿਅਕਤੀਆਂ ਦੀਆਂ ਜਾਇਦਾਦਾਂ ਅਤੇ ਨਾਜਾਇਜ਼ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਵੀ ਇਕੱਠੀ ਕੀਤੀ ਜਾ ਰਹੀ ਹੈ। ਹੋਰ ਇਲਾਕਿਆਂ ’ ਚ ਵੀ ਕਾਰਵਾਈ ਦੇ ਸੰਕੇਤ ਪੁਲਿਸ ਅਨੁਸਾਰ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਤਹਿਤ ਇਸ ਤੋਂ ਪਹਿਲਾਂ ਵੀ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ’ਚ ਤਲਾਸ਼ੀ ਅਤੇ ਜਾਂਚ ਮੁਹਿੰਮਾਂ ਚਲਾਈਆਂ ਜਾ ਚੁੱਕੀਆਂ ਹਨ। ਆਉਣ ਵਾਲੇ ਦਿਨਾਂ ’ਚ ਵੀ ਨਸ਼ਾ ਤਸਕਰੀ ਨਾਲ ਜੁੜੀਆਂ ਗਤੀਵਿਧੀਆਂ ’ਤੇ ਨਿਗਰਾਨੀ ਹੋਰ ਸਖ਼ਤ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਉਸਾਰੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਜਾਰੀ ਰੱਖਣ ਦੀ ਤਿਆਰੀ ਹੈ।
Ad Position 22
No active advertisement
ਪਿਛਲੀ ਖ਼ਬਰ ਲੋੜਵੰਦਾਂ ਲਈ ਸਿਹਤ ਸੇਵਾਵਾਂ ਦਾ ਸਹਾਰਾ ਬਣਿਆ ਮੈਡੀਕਲ ਤੇ ਖ਼ੂਨਦਾਨ ਕੈਂਪ ਕਮਲ ਚੌਹਾਨ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਦਾਦਪੁਰ ਮੁਹੱਲੇ ਵਿਚ ਦਿਨ - ਦਿਹਾੜੇ ਨਕਾਬਪੋਸ਼ ਨੌਜਵਾਨਾਂ ਵਲੋਂ ਘਰ ’ ਤੇ ਹਮਲਾ
Ad Position 24