ਨੌਜਵਾਨਾਂ ਨੇ ਸ਼ਹੀਦ - ਏ - ਆਜ਼ਮ ਸ . ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
ਖਰੜ, 28 ਸਤੰਬਰ (ਗੁਰਮੁੱਖ ਸਿੰਘ ਮਾਨ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਨੌਜਵਾਨਾਂ ਵਲੋਂ ਉਨ੍ਹਾਂ ਨੂੰ ਯਾਦ ਕਰਦਿਆਂ ਸ਼ਹੀਦ ਦੀ ਤਸਵੀਰ ‘ਤੇ ਫੁੱਲ ਮਾਲਾਵਾਂ ਚੜ੍ਹਾਈਆਂ ਗਈਆਂ।
ਖਰੜ, 28 ਸਤੰਬਰ (ਗੁਰਮੁੱਖ ਸਿੰਘ ਮਾਨ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਨੌਜਵਾਨਾਂ ਵਲੋਂ ਉਨ੍ਹਾਂ ਨੂੰ ਯਾਦ ਕਰਦਿਆਂ ਸ਼ਹੀਦ ਦੀ ਤਸਵੀਰ ‘ਤੇ ਫੁੱਲ ਮਾਲਾਵਾਂ ਚੜ੍ਹਾਈਆਂ ਗਈਆਂ। ਇਸ ਮੌਕੇ ਅਮਰੀਕ ਸਿੰਘ ਹੈਪੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਜ਼ਿੰਦਗੀ ਸਿਰਫ਼ ਇਤਿਹਾਸ ਦਾ ਇਕ ਅਧਿਆਏ ਨਹੀਂ, ਸਗੋਂ ਨੌਜਵਾਨ ਪੀੜ੍ਹੀ ਲਈ ਹਿੰਮਤ, ਕੁਰਬਾਨੀ ਅਤੇ ਆਪਣੇ ਅਸੂਲਾਂ ‘ਤੇ ਡੱਟੇ ਰਹਿਣ ਮਿਸਾਲ ਹੈ। ਉਨ੍ਹਾਂ ਆਪਣੀ ਛੋਟੀ ਉਮਰ ‘ਚ ਹੀ ਦੇਸ਼ ਦੀ ਆਜ਼ਾਦੀ ਲਈ ਜੋ ਸੰਘਰਸ਼ ਕੀਤਾ ਅਤੇ ਕੁਰਬਾਨੀ ਦਿੱਤੀ, ਉਹ ਸਦਾ ਯਾਦ ਰਹੇਗੀ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਆਪਣੇ ਇਤਿਹਾਸ, ਵਿਰਸੇ ਅਤੇ ਸ਼ਹੀਦਾਂ ਦੀ ਸੋਚ ਨਾਲ ਜੁੜੀ ਰਹੇ, ਇਹੀ ਸ਼ਹੀਦ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਬਿੱਲਾ ਭੂਰੜੇ, ਕੁਲਜੀਤ ਸਿੰਘ, ਜਗਜੀਤ ਸਿੰਘ, ਰਜਿੰਦਰ ਸਿੰਘ ਲਾਡੀ, ਜਸਮੇਰ ਸਿੰਘ ਬਾਠ, ਪੰਕਜ ਕੁਮਾਰ, ਲਖਬੀਰ ਸਿੰਘ ਭੱਟੀ, ਹਰਮਨਦੀਪ ਸਿੰਘ, ਜਸਪ੍ਰੀਤ ਸਿੰਘ, ਡਾ. ਅਵਤਾਰ ਸਿੰਘ ਤੇ ਅਵਨੀਤ ਸਿੰਘ ਨਵੀ ਸਮੇਤ ਹੋਰ ਨੌਜਵਾਨ ਵੀ ਹਾਜ਼ਰ ਸਨ।