29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਵ . ਜਗਦੇਵ ਸਿੰਘ ਨੂੰ ਵੱਖ - ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ

ਐੱਸ. ਏ.

Ad Position 21
No active advertisement
ਅਜੀਤ ਡੈਸਕ 29-09-2026
ਐੱਸ. ਏ. ਐੱਸ. ਨਗਰ, 28 ਸਤੰਬਰ (ਪ੍ਰੋ. ਅਵਤਾਰ ਸਿੰਘ)-ਸੀਨੀਅਰ ਪੱਤਰਕਾਰ ਰਣਜੀਤ ਸਿੰਘ ਰਾਣਾ ਦੇ ਪਿਤਾ ਸਵ. ਜਗਦੇਵ ਸਿੰਘ, ਜੋ ਕਿ ਪਿਛਲੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ‘ਚ ਜਾ ਬਿਰਾਜੇ ਸਨ, ਨਮਿਤ ਪਰਿਵਾਰ ਵਲੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਹੋਈ। ਇਸ ਮੌਕੇ ਪਾਠ ਦੇ ਭੋਗ ਉਪਰੰਤ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਇਸ ਮੌਕੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਅਤੇ ਸੀਨੀਅਰ ਪੱਤਰਕਾਰ ਕਮਲਜੀਤ ਸਿੰਘ ਚਿੱਲਾ ਵਲੋਂ ਸਵ. ਜਗਦੇਵ ਸਿੰਘ ਨੂੰ ਯਾਦ ਕਰਦਿਆਂ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਿਰ ਕੀਤੀ ਗਈ। ਸ਼ਰਧਾਂਜਲੀ ਸਮਾਗਮ ਦੌਰਾਨ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਵਲੋਂ ਨਿਭਾਈ ਗਈ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ, ਕਿਰਨਵੀਰ ਸਿੰਘ ਕੰਗ ਪ੍ਰਧਾਨ ਪੰਜਾਬੀ ਲੋਕ ਰਾਜ ਪਾਰਟੀ, ਸੀ. ਜੀ. ਐਮ. ਮਹਿੰਦਰ ਕੁਮਾਰ, ਮਾਰਕੀਟਿੰਗ ਹੈੱਡ ਵਰਿੰਦਰ ਸਿੰਘ, ਜੈ ਸਿੰਘ ਛਿੱਬਰ ਪ੍ਰਧਾਨ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ, ਹਰਸੰਗਤ ਸਿੰਘ ਸੋਹਾਣਾ, ਜਤਿੰਦਰ ਸਿੰਘ, ਅਵਤਾਰ ਸਿੰਘ ਲੱਜ, ਕੌਂਸਲਰ ਗੁਰਮੁੱਖ ਸਿੰਘ ਸੋਹਲ, ਹਰਜਿੰਦਰ ਸਿੰਘ ਪ੍ਰਧਾਨ ਪ੍ਰਾਪਰਟੀ ਡੀਲਰ ਐਸੋਸੀਏਸ਼ਨ, ਹਰਮਿਸਰਨ ਸਿੰਘ ਬੱਲ ਡੀ. ਐਸ. ਪੀ., ਗਗਨਪ੍ਰੀਤ ਸਿੰਘ ਬੈਂਸ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਸੀਨੀਅਰ ਕਾਂਗਰਸੀ ਆਗੂ ਕੁਲਜੀਤ ਸਿੰਘ ਬੇਦੀ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਦਰਸ਼ਨ ਸਿੰਘ ਔਲਖ ਫ਼ਿਲਮੀ ਅਦਾਕਾਰ, ਸ਼ੌਂਕੀ ਸੋਮਲ, ਸੁਖਦੀਪ ਸਿੰਘ ਕੰਗ, ਕ੍ਰਿਪਾਲ ਸਿੰਘ ਸਿਆਊ, ਪਰਮਦੀਪ ਸਿੰਘ ਬੈਦਵਾਣ, ਅਮਰਜੀਤ ਸਿੰਘ ਗਿੱਲ, ਕੁਲਬੀਰ ਸਿੰਘ ਸੈਣੀ, ਗਾਇਕ ਸੁਰਜੀਤ ਖਾਨ, ਕੌਂਸਲਰ ਹਰਜੀਤ ਸਿੰਘ ਭੋਲੂ, ਰੁਪਿੰਦਰ ਸਿੰਘ ਰੂਪਾ ਸੋਹਾਣਾ, ਹਰਜੀਤ ਸਿੰਘ ਸੋਢੀ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕੌਂਸਲਰ ਗੌਰਵ ਜੈਨ, ਨਰਿੰਦਰ ਸਿੰਘ ਕੰਗ, ਪਰਮਜੀਤ ਸਿੰਘ ਹੈਪੀ ਸਾਬਕਾ ਕੌਂਸਲਰ, ਅਕਵਿੰਦਰ ਸਿੰਘ ਗੋਸਲ, ਤਰਲੋਚਨ ਸਿੰਘ ਬੈਦਵਾਣ, ਮੰਨਾ ਸੰਧੂ, ਅਮਰਜੀਤ ਸਿੰਘ ਸਾਬਕਾ ਕੌਂਸਲਰ, ਦਰਸ਼ਨ ਸਿੰਘ ਜਿੰਦਲ, ਹਰਪ੍ਰੀਤ ਸਿੰਘ ਸੇਖੋਂ, ਮਨਮੋਹਨ ਸਿੰਘ ਦਾਊਂ, ਹਰਮੇਸ਼ ਸਿੰਘ ਕੁੰਭੜਾ, ਤਰਵਿੰਦਰ ਸਿੰਘ ਬੈਨੀਪਾਲ, ਭੁਪਿੰਦਰ ਬੱਬਰ, ਕੁਲਦੀਪ ਸਿੰਘ ਮਟੌਰ, ਪ੍ਰੀਤਮ ਸਿੰਘ ਚੂਹੜਮਾਜਰਾ, ਰਾਜਾ ਕੰਵਰਜੋਤ ਸਿੰਘ ਮੁਹਾਲੀ, ਰਵਨੀਤ ਸਿੰਘ ਰਿੱਕੀ ਬਰਾੜ, ਅਨਵਰ ਖਾਨ, ਗੁਰਿੰਦਰ ਸਿੰਘ ਗੈਰੀ, ਭੁਪਿੰਦਰ ਸਿੰਘ ਸਭਰਵਾਲ, ਜਤਿੰਦਰ ਟਿੰਕੂ ਆਨੰਦ, ਸ਼ਲਿੰਦਰ ਆਨੰਦ, ਹਰਜੀਤ ਸਿੰਘ ਭੁੱਲਰ, ਗੁਰਜੰਟ ਸਿੰਘ, ਮੱਖਣ ਸਿੰਘ ਬੜੀ, ਗੁਰਬਖਸ਼ ਸਿੰਘ ਨਾਮਧਾਰੀ, ਸੁਭਾਸ਼ ਸੋਹਾਣਾ, ਅਤਿੰਦਰ ਸਿੰਘ ਖੇੜੀ ਜੱਟਾਂ ਤੇ ਲਾਲਜੀਤ ਸਿੰਘ ਗਿੱਲ ਸਮੇਤ ਮੁਹਾਲੀ ਦਾ ਪੱਤਰਕਾਰ ਭਾਈਚਾਰਾ, ਪਰਿਵਾਰ ਦੇ ਸਾਕ-ਸੰਬੰਧੀ ਤੇ ਹੋਰ ਸਥਾਨਕ ਪਤਵੰਤੇ ਵੀ ਹਾਜ਼ਰ ਸਨ। ਅੰਤ ‘ਚ ਰਣਜੀਤ ਸਿੰਘ ਰਾਣਾ ਵਲੋਂ ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ ਵਾਲੀਆਂ ਸਮੁੱਚੀਆਂ ਸ਼ਖ਼ਸੀਅਤਾਂ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪਿੰਡਾਂ ਵਿੱਚ ਲਾਇਬ੍ਰੇਰੀਆਂ ਤੋਂ ਲੈ ਕੇ ਇਨਡੋਰ ਜਿੰਮ ਤੱਕ , ਮੁੱਖ ਮੰਤਰੀ ਯੋਜਨਾਵਾਂ ਦੀ ਗੁਣਵੱਤਾ ਅਤੇ ਪ੍ਰਭਾਵਸ਼ਾਲੀ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਗਾਰੰਟੀ ਯੋਜਨਾ , ਸਿਹਤ ਕ੍ਰਾਂਤੀ ਨਹੀਂ , ਪੰਜਾਬੀਆਂ ਨਾਲ ਸਦੀ ਦੀ ਸਭ ਤੋਂ ਵੱਡੀ ਸਿਹਤ ਠੱਗੀ - ਰਵਨੀਤ...
Ad Position 24