ਐਲ . ਪੀ . ਯੂ . ਹਿੰਸਾ ਸਮੇਤ ਹੋਰ ਵਿਵਾਦਾਂ ’ ਤੇ ਸਰਕਾਰ ਤੋਂ ਮੰਗਿਆ ਜਵਾਬ
ਚੰਡੀਗੜ੍ਹ, 29 ਸਤੰਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਅਤੇ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਹੋਰ ਮੁੱਦਿਆਂ ਨੂੰ ਉਛਾਲਣ ਦਾ ਦੋਸ਼ ਲਗਾਇਆ ਹੈ।
ਚੰਡੀਗੜ੍ਹ, 29 ਸਤੰਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਅਤੇ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਹੋਰ ਮੁੱਦਿਆਂ ਨੂੰ ਉਛਾਲਣ ਦਾ ਦੋਸ਼ ਲਗਾਇਆ ਹੈ। ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਅਤੇ ਇਸ ਦੇ ਬੁਲਾਰੇ ਅਸਲ ਮੁੱਦਿਆਂ ’ਤੇ ਜਵਾਬ ਦੇਣ ਦੀ ਬਜਾਏ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨੂੰ ਨਿਸ਼ਾਨਾ ਬਣਾਉਣ ਵਿਚ ਰੁੱਝੇ ਹੋਏ ਹਨ। ਐਡਵੋਕੇਟ ਕਲੇਰ ਨੇ ਸਵਾਲ ਕੀਤਾ ਕਿ ਸਰਕਾਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਹੋਈ ਹਿੰਸਾ ਅਤੇ ਅੱਗਜ਼ਨੀ ਦੀਆਂ ਘਟਨਾਵਾਂ ਬਾਰੇ ਸਥਿਤੀ ਸਪੱਸ਼ਟ ਕਿਉਂ ਨਹੀਂ ਕਰ ਰਹੀ। ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਯੂਨੀਵਰਸਿਟੀ ਵਿਚ ਹਾਲਾਤ ਬੇਕਾਬੂ ਹੋਣ ਦੀ ਨੌਬਤ ਕਿਵੇਂ ਆਈ ਅਤੇ ਹਿੰਸਾ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਮੇਂ ਸਿਰ ਕੀ ਕਾਰਵਾਈ ਕੀਤੀ ਗਈ। ਗਾਇਤਰੀ ਬਿਸ਼ਨੋਈ ਨਾਲ ਜੁੜੇ ਵਿਵਾਦ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਇਹ ਵੀ ਸਪੱਸ਼ਟ ਕਰੇ ਕਿ ਪੰਜਾਬ ਦੇ ਮੰਤਰੀਆਂ ਲਈ ਬਣੀਆਂ ਸਰਕਾਰੀ ਕੋਠੀਆਂ ਵਿਚ ਬਾਹਰੀ ਵਿਅਕਤੀਆਂ ਨੂੰ ਰਹਿਣ ਦੀ ਇਜਾਜ਼ਤ ਕਿਸ ਤਰ੍ਹਾਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਾਹਮਣੇ ਆਏ ਤੱਥਾਂ ਬਾਰੇ ਸਰਕਾਰ ਨੂੰ ਲੋਕਾਂ ਅੱਗੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।