30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਚੰਡੀਗੜ੍ਹ ’ਚ ਕਾਂਗਰਸ ਨੂੰ ਝਟਕਾ, ਸੀਨੀਅਰ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ’ਚ ਸਮਰਥਕਾਂ ਨੇ ‘ਆਪ’ ਦਾ ਫੜਿਆ ਪੱਲਾ

ਚੰਡੀਗੜ੍ਹ, 29 ਸਤੰਬਰ (ਅਜਾਇਬ ਸਿੰਘ ਔਜਲਾ) - ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਸੰਗਠਨਾਤਮਕ ਮਜ਼ਬੂਤੀ ਮਿਲੀ, ਜਦੋਂ ਆਮ ਆਦਮੀ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਕਾਂਗਰਸ ਦੇ ਕਈ ਅਹੁਦੇਦਾਰਾਂ, ਆਗੂਆਂ ਅਤੇ ਉਨ੍ਹਾਂ ਦੇ ਸਮਰਥਕਾਂ ਸਮੇਤ ਵੱਡੀ ਗਿਣਤੀ ਵਿਚ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਕਾਂਗਰਸ ਨਾਲ ਜੁੜੇ ਵੱਖ-ਵੱਖ ਅਹੁਦਿਆਂ ’ਤੇ ਰਹੇ ਆਗੂਆਂ ਨੇ ਆਪਣੇ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ।

Ad Position 21
No active advertisement
ਅਜੀਤ ਡੈਸਕ 30-09-2026
ਚੰਡੀਗੜ੍ਹ, 29 ਸਤੰਬਰ (ਅਜਾਇਬ ਸਿੰਘ ਔਜਲਾ) - ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਸੰਗਠਨਾਤਮਕ ਮਜ਼ਬੂਤੀ ਮਿਲੀ, ਜਦੋਂ ਆਮ ਆਦਮੀ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਕਾਂਗਰਸ ਦੇ ਕਈ ਅਹੁਦੇਦਾਰਾਂ, ਆਗੂਆਂ ਅਤੇ ਉਨ੍ਹਾਂ ਦੇ ਸਮਰਥਕਾਂ ਸਮੇਤ ਵੱਡੀ ਗਿਣਤੀ ਵਿਚ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਕਾਂਗਰਸ ਨਾਲ ਜੁੜੇ ਵੱਖ-ਵੱਖ ਅਹੁਦਿਆਂ ’ਤੇ ਰਹੇ ਆਗੂਆਂ ਨੇ ਆਪਣੇ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿਚ ਐਡਵੋਕੇਟ ਪੁਨੀਤ ਛਾਬੜਾ, ਚੰਡੀਗੜ੍ਹ ਕਾਂਗਰਸ ਦੇ ਜ਼ਿਲ੍ਹਾ ਉਪ ਪ੍ਰਧਾਨ ਧੀਰਜ ਕੁਮਾਰ, ਜ਼ਿਲ੍ਹਾ ਸਕੱਤਰ ਯੁਵਰਾਜ ਸਿੰਘ ਔਲਖ, ਚੰਡੀਗੜ੍ਹ ਕਾਂਗਰਸ ਲੀਗਲ ਸੈੱਲ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਨਿਖਿਲ ਥਾਪਰ, ਸੂਬਾ ਸਕੱਤਰ ਐਡਵੋਕੇਟ ਦਿਨੇਸ਼ ਕੁਮਾਰ ਅਤੇ ਚੰਡੀਗੜ੍ਹ ਯੂਥ ਕਾਂਗਰਸ ਨਾਲ ਜੁੜੇ ਐਡਵੋਕੇਟ ਗਗਨਦੀਪ ਸਿੰਘ ਸ਼ਾਮਲ ਰਹੇ। ਇਨ੍ਹਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਵਰਕਰਾਂ ਅਤੇ ਸਮਰਥਕਾਂ ਨੇ ਵੀ ‘ਆਪ’ ਦੀ ਮੈਂਬਰਸ਼ਿਪ ਲਈ। ਇਸ ਸਮਾਗਮ ਵਿਚ ‘ਆਪ’ ਚੰਡੀਗੜ੍ਹ ਦੇ ਪ੍ਰਧਾਨ ਵਿਜੈ ਪਾਲ, ਦਿੱਲੀ ਦੇ ਸਾਬਕਾ ਵਿਧਾਇਕ ਅਖਿਲੇਸ਼ ਪਤੀ ਤ੍ਰਿਪਾਠੀ, ਸਾਬਕਾ ਮੇਅਰ ਅਤੇ ਕੌਂਸਲਰ ਕੁਲਦੀਪ ਕੁਮਾਰ, ਕੌਂਸਲਰ ਹਰਦੀਪ ਸਿੰਘ, ਜਸਵਿੰਦਰ ਕੌਰ, ਜਸਬੀਰ ਸਿੰਘ ਲਾਡੀ ਅਤੇ ਅੰਜੂ ਕਟਿਆਲ, ਚੰਡੀਗੜ੍ਹ ਦੇ ਆਬਜ਼ਰਵਰ ਵਿਨੀਤ ਵਰਮਾ, ਸੀਨੀਅਰ ਆਗੂ ਪੀ.ਪੀ. ਘਈ ਅਤੇ ਮੀਨਾ ਸ਼ਰਮਾ, ਦਿਹਾਤੀ ਵਿੰਗ ਦੇ ਪ੍ਰਧਾਨ ਜਗਪਾਲ ਸਿੰਘ, ਮਾਈਨਾਰਟੀ ਵਿੰਗ ਦੇ ਪ੍ਰਧਾਨ ਸ਼ਾਦਾਬ ਰਾਠੀ ਅਤੇ ਮੀਡੀਆ ਇੰਚਾਰਜ ਵਿਕਰਾਂਤ ਏ. ਤੰਵਰ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਮੌਜੂਦ ਰਹੇ। ‘ ਆਪ’ ਆਗੂਆਂ ਨੇ ਨਵੇਂ ਮੈਂਬਰਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਸੰਗਠਨ ਦੀ ਤਾਕਤ ਸਿਰਫ਼ ਚੋਣੀ ਗਤੀਵਿਧੀਆਂ ਤੱਕ ਸੀਮਿਤ ਨਹੀਂ ਹੁੰਦੀ, ਸਗੋਂ ਆਮ ਲੋਕਾਂ ਨਾਲ ਲਗਾਤਾਰ ਸੰਪਰਕ ਅਤੇ ਸਥਾਨਕ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਨਾਲ ਸੰਗਠਨ ਮਜ਼ਬੂਤ ਹੁੰਦਾ ਹੈ। ਜੁਆਇਨਿੰਗ ਸਮਾਗਮ ਦੌਰਾਨ ਆਗੂਆਂ ਨੇ ਕਿਹਾ ਕਿ ‘ਆਪ’ ਦਾ ਧਿਆਨ ਚੰਡੀਗੜ੍ਹ ਦੇ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਅਤੇ ਉਨ੍ਹਾਂ ਦੇ ਸਥਾਨਕ ਮੁੱਦਿਆਂ ਨੂੰ ਰਾਜਨੀਤਿਕ ਏਜੰਡੇ ਦੇ ਕੇਂਦਰ ਵਿਚ ਰੱਖਣ ’ਤੇ ਹੈ। ਪਾਰਟੀ ਆਗੂਆਂ ਨੇ ਨਵੇਂ ਮੈਂਬਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸੰਗਠਨ ਵਿਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਐਸ. ਸੀ. ਸਿਖਿਆਰਥੀਆਂ ਲਈ 2 ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 2 ਨਵੰਬਰ ਤੋਂ ਅਗਲੀ ਖ਼ਬਰ ਸੈਕਟਰ-99 ’ਚ ਕਾਰੋਬਾਰੀ ਨੇ ਲਾਇਸੈਂਸੀ ਪਿਸਤੌਲ ਨਾਲ ਕੀਤੀ ਖੁਦਕੁਸ਼ੀ
Ad Position 24