8 ਕਿੱਲੋ ਗਾਂਜੇ ਸਮੇਤ ਔਰਤ ਗ੍ਰਿਫ਼ਤਾਰ ਪੁਲਿਸ ਚੈਕਿੰਗ ਦੌਰਾਨ ਕਾਲੇ ਬੈਗ ’ਚੋਂ ਨਸ਼ੀਲਾ ਪਦਾਰਥ ਬਰਾਮਦ
ਡੇਰਾਬੱਸੀ, 30 ਸਤੰਬਰ (ਗੁਰਮੀਤ ਸਿੰਘ)- ਨਸ਼ਾ ਤਸਕਰਾਂ ਅਤੇ ਸ਼ੱਕੀ ਵਿਅਕਤੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਮੁਹਿੰਮ ਤਹਿਤ ਡੇਰਾਬੱਸੀ ਪੁਲਿਸ ਨੇ ਇਕ ਔਰਤ ਨੂੰ 8 ਕਿੱਲੋ ਗਾਂਜੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਔਰਤ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੇਰਾਬੱਸੀ, 30 ਸਤੰਬਰ (ਗੁਰਮੀਤ ਸਿੰਘ)- ਨਸ਼ਾ ਤਸਕਰਾਂ ਅਤੇ ਸ਼ੱਕੀ ਵਿਅਕਤੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਮੁਹਿੰਮ ਤਹਿਤ ਡੇਰਾਬੱਸੀ ਪੁਲਿਸ ਨੇ ਇਕ ਔਰਤ ਨੂੰ 8 ਕਿੱਲੋ ਗਾਂਜੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਔਰਤ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਅਵਤਾਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਮੁਬਾਰਿਕਪੁਰ ਸਥਿਤ ਪੀ. ਡਬਲਿਊ. ਡੀ. ਰੈਸਟ ਹਾਊਸ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸ਼ਾਮ ਕਰੀਬ 5.35 ਵਜੇ ਸਨੌਲੀ ਪਿੰਡ ਵਲੋਂ ਇਕ ਔਰਤ ਪੈਦਲ ਆਉਂਦੀ ਦਿਖਾਈ ਦਿੱਤੀ। ਪੁਲਿਸ ਵਲੋਂ ਰੁਕਣ ਦਾ ਇਸ਼ਾਰਾ ਕਰਨ ’ਤੇ ਉਹ ਘਬਰਾ ਕੇ ਤੇਜ਼ੀ ਨਾਲ ਅੱਗੇ ਵਧਣ ਲੱਗੀ। ਸ਼ੱਕ ਪੈਣ ’ਤੇ ਮਹਿਲਾ ਪੁਲਿਸ ਕਰਮਚਾਰੀ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ। ਉਸ ਦੇ ਕਾਲੇ ਰੰਗ ਦੇ ਬੈਗ ਵਿਚੋਂ 8 ਕਿੱਲੋ ਗਾਂਜਾ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਸਵਿਤਰੀ ਦੇਵੀ ਪਤਨੀ ਪੰਕਜ ਮੰਡਲ ਵਾਸੀ ਪਿੰਡ ਰੰਗੜਾ ਜ਼ਿਲ੍ਹਾ ਭਾਗਲਪੁਰ ਬਿਹਾਰ ਵਜੋਂ ਹੋਈ ਹੈ। ਪੁਲਿਸ ਹੁਣ ਗਾਂਜੇ ਦੀ ਸਪਲਾਈ ਦੇ ਸ੍ਰੋਤ ਅਤੇ ਇਸ ਦੀ ਮੰਜ਼ਿਲ ਬਾਰੇ ਜਾਂਚ ਕਰ ਰਹੀ ਹੈ।