01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਝੋਨੇ ਦੀ ਖ਼ਰੀਦ ਸ਼ੁਰੂ ਹੋਣ ਤੋਂ ਪਹਿਲਾਂ ਹੀ ਖਰੜ ਦੀ ਅਨਾਜ ਮੰਡੀ ਵਿਖੇ ਬੋਰੀਆਂ ਦੇ ਅੰਬਾਰ ਲੱਗਣੇ ਸ਼ੁਰੂ

ਖਰੜ, 30 ਸਤੰਬਰ (ਜੰਡਪੁਰੀ)-ਪੰਜਾਬ ਸਰਕਾਰ ਵਲੋਂ ਭਾਵੇਂ ਖਰੜ ਦੀ ਅਨਾਜ ਮੰਡੀ ‘ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਨਹੀਂ ਕੀਤੀ ਗਈ, ਪਰ ਫਿਰ ਵੀ ਮੰਡੀ ‘ਚ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗਣੇ ਸ਼ੁਰੂ ਹੋ ਗਏ ਹਨ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਖਰੜ ਦੀ ਅਨਾਜ ਮੰਡੀ ‘ਚ ਝੋਨਾ ਆਉਣਾ ਸ਼ੁਰੂ ਹੋ ਗਿਆ ਹੈ, ਪਰ ਸਰਕਾਰੀ ਤੌਰ ‘ਤੇ ਇਸ ਦੀ ਖ਼ਰੀਦ ਦਾ ਕੰਮ ਹਾਲੇ ਸ਼ੁਰੂ ਨਹੀਂ ਹੋਇਆ, ਸਗੋਂ ਆੜ੍ਹਤੀਆਂ ਵਲੋਂ ਆਪਣੇ ਪੱਧਰ ‘ਤੇ ਹੀ ਝੋਨੇ ਦੀ ਫ਼ਸਲ ਦੀ ਸਾਂਭ-ਸੰਭਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 01-10-2026
ਖਰੜ, 30 ਸਤੰਬਰ (ਜੰਡਪੁਰੀ)-ਪੰਜਾਬ ਸਰਕਾਰ ਵਲੋਂ ਭਾਵੇਂ ਖਰੜ ਦੀ ਅਨਾਜ ਮੰਡੀ ‘ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਨਹੀਂ ਕੀਤੀ ਗਈ, ਪਰ ਫਿਰ ਵੀ ਮੰਡੀ ‘ਚ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗਣੇ ਸ਼ੁਰੂ ਹੋ ਗਏ ਹਨ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਖਰੜ ਦੀ ਅਨਾਜ ਮੰਡੀ ‘ਚ ਝੋਨਾ ਆਉਣਾ ਸ਼ੁਰੂ ਹੋ ਗਿਆ ਹੈ, ਪਰ ਸਰਕਾਰੀ ਤੌਰ ‘ਤੇ ਇਸ ਦੀ ਖ਼ਰੀਦ ਦਾ ਕੰਮ ਹਾਲੇ ਸ਼ੁਰੂ ਨਹੀਂ ਹੋਇਆ, ਸਗੋਂ ਆੜ੍ਹਤੀਆਂ ਵਲੋਂ ਆਪਣੇ ਪੱਧਰ ‘ਤੇ ਹੀ ਝੋਨੇ ਦੀ ਫ਼ਸਲ ਦੀ ਸਾਂਭ-ਸੰਭਾਲ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਸਪਾਲ ਸਿੰਘ ਨਿਆਮੀਆਂ ਅਤੇ ਦਵਿੰਦਰ ਸਿੰਘ ਦੇਹਕਲਾਂ ਨੇ ਸਰਕਾਰ ਤੋਂ ਮੰਗ ਕੀਤੀ ਸੀ ਤੇ ਖਰੜ ਦੀ ਅਨਾਜ ਮੰਡੀ ‘ਚ ਆਏ ਅਗੇਤੇ ਝੋਨੇ ਦੀ ਫ਼ਸਲ ਨੂੰ ਸੰਭਾਲਿਆ ਜਾਵੇ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਸਰਕਾਰ ਦੇ ਕਹਿਣ ‘ਤੇ ਝੋਨੇ ਦੀ ਲੁਆਈ 1 ਜੂਨ ਤੋਂ ਸ਼ੁਰੂ ਹੋ ਗਈ ਸੀ, ਜਦਕਿ ਪਹਿਲਾਂ ਝੋਨੇ ਦੀ ਲੁਆਈ 15 ਜੂਨ ਤੋਂ ਸ਼ੁਰੂ ਹੁੰਦੀ ਸੀ। ਲਿਹਾਜ਼ਾ ਮੰਡੀਆਂ ‘ਚ ਅਗੇਤਾ ਝੋਨਾ ਆਉਣਾ ਸ਼ੁਰੂ ਹੋ ਗਿਆ। ਇਥੇ ਦੱਸਣਯੋਗ ਹੈ ਕਿ ਹਰ ਸਾਲ ਖਰੜ ਦੀ ਅਨਾਜ ਮੰਡੀ ‘ਚ ਫ਼ਸਲ ਦੀ ਲਿਫ਼ਟਿੰਗ ਨੂੰ ਲੈ ਕੇ ਵੱਡੇ ਪੱਧਰ ‘ਤੇ ਰੌਲਾ ਪੈਂਦਾ ਹੈ, ਪਰ ਇਸ ਵਾਰ ਅਗੇਤਾ ਝੋਨਾ ਆਉਣ ਨਾਲ ਲਿਫ਼ਟਿੰਗ ਦੀ ਸਮੱਸਿਆ ਦੇ ਹੋਰ ਗੰਭੀਰ ਹੋਣ ਦੇ ਅਸਾਰ ਹਨ। ਇਸ ਸੰਬੰਧੀ ਮਾਰਕੀਟ ਕਮੇਟੀ ਦੇ ਸੁਪਰਵਾਈਜ਼ਰ ਨਾਲ ਗੱਲਬਾਤ ਕਰਨ ‘ਤੇ ਉਨ੍ਹਾਂ ਕਿਹਾ ਕਿ ਅਨਾਜ ਮੰਡੀ ‘ਚ ਝੋਨੇ ਦੀ ਖ਼ਰੀਦ ਲਈ ਏਜੰਸੀਆਂ ਨੂੰ ਅਲਾਟਮੈਂਟ ਕਰ ਦਿੱਤੀ ਗਈ ਹੈ ਅਤੇ ਸ਼ਾਇਦ ਅੱਜ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਹੋ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪਤੀ ਦੀ ਹੱਤਿਆ ਕਰਕੇ ਲਾਸ਼ ਗਟਰ ’ ਚ ਸੁੱਟਣ ਵਾਲੀ ਪਤਨੀ ਤੇ ਪ੍ਰੇਮੀ ਨੂੰ ਉਮਰ ਕੈਦ ਸਾਢੇ ਚਾਰ ਸਾਲ ਪੁਰਾਣੇ ਅੰਨ੍ਹੇ ਕਤਲ... ਅਗਲੀ ਖ਼ਬਰ 8 ਕਿੱਲੋ ਗਾਂਜੇ ਸਮੇਤ ਔਰਤ ਗ੍ਰਿਫ਼ਤਾਰ ਪੁਲਿਸ ਚੈਕਿੰਗ ਦੌਰਾਨ ਕਾਲੇ ਬੈਗ ’ਚੋਂ ਨਸ਼ੀਲਾ ਪਦਾਰਥ ਬਰਾਮਦ
Ad Position 24