30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਲਈ ਰਵਾਨਾ ਰਵਾਇਤੀ ਧੜਿਆਂ ਦੀਆਂ ਨਾਕਾਮੀਆਂ ਤੋਂ ਤੰਗ ਜਨਤਾ ਦੀ ਆਸ ਹੁਣ ਭਾਜਪਾ ‘ਤੇ- ਹਰਦੀਪ ਸਿੰਘ ਸੈਣ

ਜ਼ੀਰਕਪੁਰ, 30 ਸਤੰਬਰ (ਹੈਪੀ ਪੰਡਵਾਲਾ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸਮਾਪਤੀ ਬਾਬਤ ਅੱਜ ਜਲੰਧਰ ਵਿਖੇ ਹੋਈ ਵਿਸ਼ਾਲ ਰੈਲੀ ‘ਚ ਸ਼ਮੂਲੀਅਤ ਕਰਨ ਲਈ ਜ਼ੀਰਕਪੁਰ ਤੋਂ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਤੇ ਉਨ੍ਹਾਂ ਦੇ ਸਪੁੱਤਰ ਹਰਦੀਪ ਸਿੰਘ ਸੈਣੀ ਦੀ ਅਗਵਾਈ ਹੇਠ 15 ਬੱਸਾਂ ਅਤੇ ਦਰਜਨਾਂ ਕਾਰਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ। ਕਾਫ਼ਲੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਅੱਜ ਪੰਜਾਬ ਦੀ ਸਭ ਤੋਂ ਵੱਡੀ ਤਰਾਸਦੀ ਨਸ਼ਾ ਹੈ ਜਿਸ ਨੇ ਜਵਾਨੀ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ।

Ad Position 21
No active advertisement
ਜ਼ੀਰਕਪੁਰ ਤੋਂ ਬੱਸਾਂ ਦਾ ਕਾਫ਼ਲਾ ਰਵਾਨਾ ਕਰਦੇ ਹੋਏ ਗੁਰਦਰਸ਼ਨ ਸਿੰਘ ਸੈਣੀ ਤੇ ਹਰਦੀਪ ਸਿੰਘ ਸੈਣੀ। ਤਸਵੀਰ : ਹੈਪੀ ਪੰਡਵਾਲਾ 01-10-2026
ਜ਼ੀਰਕਪੁਰ, 30 ਸਤੰਬਰ (ਹੈਪੀ ਪੰਡਵਾਲਾ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸਮਾਪਤੀ ਬਾਬਤ ਅੱਜ ਜਲੰਧਰ ਵਿਖੇ ਹੋਈ ਵਿਸ਼ਾਲ ਰੈਲੀ ‘ਚ ਸ਼ਮੂਲੀਅਤ ਕਰਨ ਲਈ ਜ਼ੀਰਕਪੁਰ ਤੋਂ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਤੇ ਉਨ੍ਹਾਂ ਦੇ ਸਪੁੱਤਰ ਹਰਦੀਪ ਸਿੰਘ ਸੈਣੀ ਦੀ ਅਗਵਾਈ ਹੇਠ 15 ਬੱਸਾਂ ਅਤੇ ਦਰਜਨਾਂ ਕਾਰਾਂ ਦਾ ਵੱਡਾ ਕਾਫ਼ਲਾ ਰਵਾਨਾ ਹੋਇਆ। ਕਾਫ਼ਲੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਅੱਜ ਪੰਜਾਬ ਦੀ ਸਭ ਤੋਂ ਵੱਡੀ ਤਰਾਸਦੀ ਨਸ਼ਾ ਹੈ ਜਿਸ ਨੇ ਜਵਾਨੀ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਇਸ ਦੁਖ਼ ਨੂੰ ਸਮਝਿਆ ਅਤੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਹੈ। ਉਨ੍ਹਾਂ ਕਿਹਾ ਕਿ ਅਗਲੇ ਸਾਲ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਨੀ ਤੈਅ ਹੈ ਅਤੇ ਸਰਕਾਰ ਬਣਦਿਆਂ ਹੀ ਇਹ ਵਾਅਦਾ ਹੈ ਕਿ 2029 ਤੱਕ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ ਅਤੇ ਸੂਬੇ ‘ਚੋਂ ਨਸ਼ਾ ਤਸਕਰਾਂ ਦਾ ਸਫ਼ਾਇਆ ਕੀਤਾ ਜਾਵੇਗਾ। ਇਸ ਮੌਕੇ ਨੌਜਵਾਨ ਭਾਜਪਾ ਆਗੂ ਹਰਦੀਪ ਸਿੰਘ ਸੈਣੀ ਨੇ ਮੌਜੂਦਾ ਤੇ ਪੁਰਾਣੀਆਂ ਸਰਕਾਰਾਂ ‘ਤੇ ਤਿੱਖੇ ਨਿਸ਼ਾਨੇ ਵਿੰਨ੍ਹਦਿਆਂ ਕਿਹਾ ਕਿ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੇ ਨਸ਼ੇ ਦੇ ਮੁੱਦੇ ‘ਤੇ ਸਿਰਫ਼ ਸਿਆਸਤ ਚਮਕਾਈ ਹੈ ਅਤੇ ਚੋਣਾਂ ਜਿੱਤਣ ਤੋਂ ਬਾਅਦ ਨੌਜਵਾਨਾਂ ਨੂੰ ਆਪਣੇ ਹਾਲ ‘ਤੇ ਛੱਡ ਦਿੱਤਾ ਹੈ, ਪਰ ਭਾਰਤੀ ਜਨਤਾ ਪਾਰਟੀ ਜੋ ਕਹਿੰਦੀ ਹੈ ਉਹ ਕਰਕੇ ਦਿਖਾਉਂਦੀ ਹੈ। ਅਮਿਤ ਸ਼ਾਹ ਦੀ ਇਸ ਰੈਲੀ ਦਾ ਮੁੱਖ ਮਕਸਦ ਪੰਜਾਬ ਦੇ ਉੱਜਵਲ ਭਵਿੱਖ ਦੀ ਨੀਂਹ ਰੱਖਣਾ ਹੈ। ਇਸ 15 ਬੱਸਾਂ ਦੇ ਕਾਫ਼ਲੇ ‘ਚ ਨੌਜਵਾਨਾਂ ਅਤੇ ਮਾਤਾਵਾਂ-ਭੈਣਾਂ ਦੀ ਭਾਰੀ ਸ਼ਮੂਲੀਅਤ ਇਹ ਸਾਬਿਤ ਕਰਦੀ ਹੈ ਕਿ ਹਰ ਘਰ ਹੁਣ ਨਸ਼ੇ ਖ਼ਿਲਾਫ਼ ਇਸ ਲੜਾਈ ‘ਚ ਭਾਜਪਾ ਨਾਲ ਖੜ੍ਹਾ ਹੈ। ਇਸ ਮੌਕੇ ਜ਼ਿਲ੍ਹਾ ਓ. ਬੀ. ਸੀ. ਮੋਰਚਾ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ, ਪੁਸ਼ਪਿੰਦਰ ਮਹਿਤਾ, ਗੁਰਮੀਤ ਟਿਵਾਣਾ, ਸਾਨੰਤ ਭਾਰਦਵਾਜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਪਾਰਕ ਦੀ ਤਰਸਯੋਗ ਹਾਲਤ , ਸਾਂਭ - ਸੰਭਾਲ ਦੀ ਮੰਗ - ਕੰਗ ਕਿਹਾ, ਹਰ ਵਾਰਡ ’ਚ ਅਜਿਹੇ ਪਾਰਕ ਹੋਣਾ ਸਮੇਂ ਦੀ ਮ... ਅਗਲੀ ਖ਼ਬਰ ਚੋਰੀ ਦੇ ਮਾਮਲਿਆਂ ’ ਚ ਦੋ ਮੁਲਜ਼ਮ ਗ੍ਰਿਫ਼ਤਾਰ , ਸੋਨੇ - ਚਾਂਦੀ ਦੇ ਗਹਿਣਿਆਂ ਸਮੇਤ ਸਾਮਾਨ ਬਰਾਮਦ
Ad Position 24