30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਯੂਥ ਅਕਾਲੀ ਆਗੂ ਸਰਬਜੀਤ ਸਿੰਘ ਦੀ ਅਗਵਾਈ ਹੇਠ ਸੈਂਕੜੇ ਨੌਜਵਾਨ ਵੱਖ - ਵੱਖ ਪਾਰਟੀਆਂ ਛੱਡ ਕੇ ਹੋਏ ਸ਼੍ਰੋਮਣੀ ਅਕਾਲੀ ਦਲ ( ਬ ) ’ ਚ ਸ਼ਾਮਿਲ

ਐੱਸ. ਏ.

Ad Position 21
No active advertisement
ਸ਼੍ਰੋਮਣੀ ਅਕਾਲੀ ਦਲ (ਬ) ‘ਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਦਾ ਸਵਾਗਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ। ਅਜੀਤ ਤਸਵੀਰ 01-10-2026
ਐੱਸ. ਏ. ਐੱਸ. ਨਗਰ, 30 ਸਤੰਬਰ (ਪ੍ਰੋ. ਅਵਤਾਰ ਸਿੰਘ)-ਯੂਥ ਅਕਾਲੀ ਆਗੂ ਸਰਬਜੀਤ ਸਿੰਘ ਦੀ ਅਗਵਾਈ ‘ਚ ਮੁਹਾਲੀ ਦੇ ਸੈਂਕੜੇ ਨੌਜਵਾਨ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ‘ਚ ਸ਼ਾਮਿਲ ਹੋ ਗਏ। ਪਾਰਟੀ ‘ਚ ਸ਼ਾਮਿਲ ਹੋਣ ਵਾਲੇ ਇਨ੍ਹਾਂ ਨੌਜਵਾਨਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਵੱਡੀ ਗਿਣਤੀ ‘ਚ ਨੌਜਵਾਨਾਂ ਦਾ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੁੜਨਾ ਪਾਰਟੀ ਦੀਆਂ ਨੀਤੀਆਂ ਪ੍ਰਤੀ ਉਨ੍ਹਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸ਼ਮੂਲੀਅਤ ਨਾਲ ਜ਼ਿਲ੍ਹਾ ਮੁਹਾਲੀ ਸਮੇਤ ਪੂਰੇ ਪੰਜਾਬ ‘ਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਸਮੁੱਚੇ ਨੌਜਵਾਨਾਂ ਨੂੰ ਪਾਰਟੀ ਸੰਗਠਨ ‘ਚ ਬਣਦਾ ਮਾਣ-ਸਨਮਾਨ ਦਿਵਾਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਨੌਜਵਾਨ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ‘ਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਹਨ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਦੌਰਾਨ ਹੀ ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰ ਨੌਜਵਾਨ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ 10 ਲੱਖ ਰੁ. ਦੀ ਸਹਾਇਤਾ ਦੇਣ ਦੀ ਤਜਵੀਜ਼ ਨੌਜਵਾਨ ਮੁੰਡੇ-ਕੁੜੀਆਂ ‘ਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਗਮਾਡਾ ਨਵੇਂ ਸੈਕਟਰ ਵਿਕਸਿਤ ਕਰਨ ਦੇ ਨਾਲ ਪੁਰਾਣੇ ਸੈਕਟਰਾਂ ਨੂੰ ਵੀ ਬੁਨਿਆਦੀ ਸਹੂਲਤਾਂ ਦੇਵੇ - ਗੁਰਪ੍ਰੀਤ ਕੌਰ ਉੱਭਾ ਅਗਲੀ ਖ਼ਬਰ ਚੋਰੀ ਦੇ ਸਾਮਾਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
Ad Position 24