01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੁਰੰਤ ਅਸਤੀਫ਼ਾ ਦੇਣ- ਸ਼ੁਭਮ ਸ਼ੁਭੀ

ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਵਮ ਸ਼ਰਮਾ ਸ਼ੁਭੀ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਨੂੰ ਲੈ ਕੇ ਉੱਠ ਰਹੇ ਗੰਭੀਰ ਸਵਾਲਾਂ ਦੇ ਮੱਦੇਨਜ਼ਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਲੋਕਾਂ ਦੇ ਵੋਟ ਦੇ ਅਧਿਕਾਰ ਤੋਂ ਵੱਡਾ ਕੋਈ ਅਧਿਕਾਰ ਨਹੀਂ ਹੈ ਅਤੇ ਵੋਟ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਜਾਂ ਕਥਿਤ ਬੇਨਿਯਮਤਾ ਦੀ ਨਿਰਪੱਖ ਜਾਂਚ ਹੋਣੀ ਲਾਜ਼ਮੀ ਹੈ।

Ad Position 21
No active advertisement
ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਵਮ ਸ਼ਰਮਾ ਸ਼ੁਭੀ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਗੁਰਿੰਦਰ ਸਿੰਘ 01-10-2026
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਵਮ ਸ਼ਰਮਾ ਸ਼ੁਭੀ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਨੂੰ ਲੈ ਕੇ ਉੱਠ ਰਹੇ ਗੰਭੀਰ ਸਵਾਲਾਂ ਦੇ ਮੱਦੇਨਜ਼ਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਲੋਕਾਂ ਦੇ ਵੋਟ ਦੇ ਅਧਿਕਾਰ ਤੋਂ ਵੱਡਾ ਕੋਈ ਅਧਿਕਾਰ ਨਹੀਂ ਹੈ ਅਤੇ ਵੋਟ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਜਾਂ ਕਥਿਤ ਬੇਨਿਯਮਤਾ ਦੀ ਨਿਰਪੱਖ ਜਾਂਚ ਹੋਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ‘ਵੋਟ ਚੋਰੀ’ ਦੇ ਦੋਸ਼ਾਂ ਨੂੰ ਲੈ ਕੇ ਦੇਸ਼ ਭਰ ਵਿਚ ਸਵਾਲ ਉੱਠ ਰਹੇ ਹਨ ਅਤੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ’ਤੇ ਵੀ ਗੰਭੀਰ ਸਵਾਲ ਖੜ੍ਹੇ ਹੋਏ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਨਾ ਕੀਤੀ ਤਾਂ ਪੰਜਾਬ ਯੂਥ ਕਾਂਗਰਸ ਸੜਕਾਂ ’ਤੇ ਉਤਰ ਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਧਰਨੇ ਤੇ ਪ੍ਰਦਰਸ਼ਨ ਕਰੇਗੀ। ਜਦੋਂ ਤੱਕ ਵੋਟ ਦੇ ਅਧਿਕਾਰ ਅਤੇ ਲੋਕਤੰਤਰ ਨਾਲ ਨਿਆਂ ਨਹੀਂ ਹੁੰਦਾ, ਉਦੋਂ ਤੱਕ ਪੰਜਾਬ ਯੂਥ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਮੁੱਖ ਚੋਣ ਕਮਿਸ਼ਨਰ ਨੂੰ ਇਨ੍ਹਾਂ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਅਤੇ ਗਿਆਨੇਸ਼ ਕੁਮਾਰ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਰਗੀ ਸੰਵਿਧਾਨਕ ਸੰਸਥਾ ਵਿਚ ਲੋਕਾਂ ਦਾ ਭਰੋਸਾ ਕਾਇਮ ਰਹਿਣਾ ਲੋਕਤੰਤਰ ਲਈ ਬੇਹੱਦ ਜ਼ਰੂਰੀ ਹੈ। ਵੋਟਰ ਸੂਚੀ ਵਿਚ ਨਾਮ ਜੋੜਨ ਜਾਂ ਹਟਾਉਣ, ਚੋਣੀ ਡਾਟਾ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਉੱਠ ਰਹੇ ਸਵਾਲਾਂ ਦਾ ਪਾਰਦਰਸ਼ੀ ਢੰਗ ਨਾਲ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਹਾਲ ਹੀ ਦੇ ਦਿਨਾਂ ਵਿਚ ਵਿਰੋਧੀ ਧਿਰਾਂ ਵਲੋਂ ਵੀ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਅਤੇ ਚੋਣ ਪ੍ਰਕਿਰਿਆ ਵਿਚ ਵਧੇਰੇ ਪਾਰਦਰਸ਼ਤਾ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਗਏ ਹਨ। ਉਨ੍ਹਾਂ ਕਿਹਾ ਅਸੀਂ ਨੌਜਵਾਨਾਂ ਅਤੇ ਆਮ ਵੋਟਰਾਂ ਦੀ ਆਵਾਜ਼ ਨੂੰ ਦੱਬਣ ਨਹੀਂ ਦੇਵਾਂਗੇ ਅਤੇ ਲੋਕਤੰਤਰਿਕ ਅਧਿਕਾਰਾਂ ਦੀ ਰੱਖਿਆ ਲਈ ਹਰ ਪੱਧਰ ’ਤੇ ਆਵਾਜ਼ ਬੁਲੰਦ ਕਰਾਂਗੇ ਕਿਉਂਕਿ ਇਹ ਲੜਾਈ ਕਿਸੇ ਵਿਅਕਤੀ ਜਾਂ ਸਿਆਸੀ ਪਾਰਟੀ ਖ਼ਿਲਾਫ਼ ਨਹੀਂ, ਸਗੋਂ ਵੋਟਰ ਦੇ ਅਧਿਕਾਰ ਅਤੇ ਲੋਕਤੰਤਰਿਕ ਪ੍ਰਣਾਲੀ ਵਿਚ ਲੋਕਾਂ ਦੇ ਭਰੋਸੇ ਲਈ ਹੈ। ਇਸ ਮੌਕੇ ਯੂਥ ਕਾਂਗਰਸ ਇੰਚਾਰਜ ਮੁਕੇਸ਼ ਕੁਮਾਰ, ਭਰਤ ਸ਼ੰਕਰ ਜੋਸ਼ੀ, ਜਨਰਲ ਸਕੱਤਰ ਬਿੰਨੀ ਮਾਨ, ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਰੋਹਨੀਸ਼ ਓਹਰੀ, ਹਨੀ ਜੋਸ਼ੀ ਤੇ ਹੋਰ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਚਿਤਕਾਰਾ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਘਟਨਾਕ੍ਰਮਾਂ ’ ਤੇ ਏ . ਬੀ . ਵੀ . ਪੀ ਨੇ ਨਿਰਪੱਖ ਜਾਂਚ ਦੀ ਕੀਤੀ ਮੰਗ ਅਗਲੀ ਖ਼ਬਰ ਗਮਾਡਾ ਨਵੇਂ ਸੈਕਟਰ ਵਿਕਸਿਤ ਕਰਨ ਦੇ ਨਾਲ ਪੁਰਾਣੇ ਸੈਕਟਰਾਂ ਨੂੰ ਵੀ ਬੁਨਿਆਦੀ ਸਹੂਲਤਾਂ ਦੇਵੇ - ਗੁਰਪ੍ਰੀਤ ਕੌਰ ਉੱਭਾ
Ad Position 24