01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਚਿਤਕਾਰਾ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਘਟਨਾਕ੍ਰਮਾਂ ’ ਤੇ ਏ . ਬੀ . ਵੀ . ਪੀ ਨੇ ਨਿਰਪੱਖ ਜਾਂਚ ਦੀ ਕੀਤੀ ਮੰਗ

ਚੰਡੀਗੜ੍ਹ, 30 ਸਤੰਬਰ (ਮਾਰਕੰਡਾ)- ਵਿਦਿਆਰਥੀ ਜਥੇਬੰਦੀ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਪੰਜਾਬ ਨੇ ਪੈੱ੍ਰਸ ਕਲੱਬ ਚੰਡੀਗੜ੍ਹ ਵਿਖੇ ਚਿਤਕਾਰਾ ਯੂਨੀਵਰਸਿਟੀ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਪਿਛਲੇ ਦਿਨਾਂ ਦੌਰਾਨ ਹੋਏ ਘਟਨਾਕ੍ਰਮਾਂ ਵਿਦਿਆਰਥੀਆਂ, ਖ਼ਾਸ ਕਰਕੇ ਵਿਦਿਆਰਥਣਾਂ ਦੀ ਸੁਰੱਖਿਆ ਨਾਲ ਜੁੜੇ ਮਾਮਲਿਆਂ ’ਤੇ ਸਮੇਂ ਸਿਰ, ਪ੍ਰਮਾਣਿਤ ਅਤੇ ਪਾਰਦਰਸ਼ੀ ਜਾਣਕਾਰੀ ਉਪਲਬਧ ਕਰਵਾਉਣ ਲਈ ਸੂਬਾ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਜਾਣਕਾਰੀ ਅਤੇ ਤਾਲਮੇਲ ਦੀ ਘਾਟ ਅਤੇ ਪ੍ਰਸ਼ਾਸਨਿਕ ਨਾਕਾਮੀ ਕਾਰਨ ਵਿਦਿਆਰਥੀਆਂ ਵਿਚ ਡਰ, ਭੰਬਲਭੂਸੇ ਅਤੇ ਅਵਿਸ਼ਵਾਸ ਦੀ ਸਥਿਤੀ ਪੈਦਾ ਹੋਈ ਹੈ।

Ad Position 21
No active advertisement
ਅਜੀਤ ਡੈਸਕ 01-10-2026
ਚੰਡੀਗੜ੍ਹ, 30 ਸਤੰਬਰ (ਮਾਰਕੰਡਾ)- ਵਿਦਿਆਰਥੀ ਜਥੇਬੰਦੀ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਪੰਜਾਬ ਨੇ ਪੈੱ੍ਰਸ ਕਲੱਬ ਚੰਡੀਗੜ੍ਹ ਵਿਖੇ ਚਿਤਕਾਰਾ ਯੂਨੀਵਰਸਿਟੀ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਪਿਛਲੇ ਦਿਨਾਂ ਦੌਰਾਨ ਹੋਏ ਘਟਨਾਕ੍ਰਮਾਂ ਵਿਦਿਆਰਥੀਆਂ, ਖ਼ਾਸ ਕਰਕੇ ਵਿਦਿਆਰਥਣਾਂ ਦੀ ਸੁਰੱਖਿਆ ਨਾਲ ਜੁੜੇ ਮਾਮਲਿਆਂ ’ਤੇ ਸਮੇਂ ਸਿਰ, ਪ੍ਰਮਾਣਿਤ ਅਤੇ ਪਾਰਦਰਸ਼ੀ ਜਾਣਕਾਰੀ ਉਪਲਬਧ ਕਰਵਾਉਣ ਲਈ ਸੂਬਾ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਜਾਣਕਾਰੀ ਅਤੇ ਤਾਲਮੇਲ ਦੀ ਘਾਟ ਅਤੇ ਪ੍ਰਸ਼ਾਸਨਿਕ ਨਾਕਾਮੀ ਕਾਰਨ ਵਿਦਿਆਰਥੀਆਂ ਵਿਚ ਡਰ, ਭੰਬਲਭੂਸੇ ਅਤੇ ਅਵਿਸ਼ਵਾਸ ਦੀ ਸਥਿਤੀ ਪੈਦਾ ਹੋਈ ਹੈ। ਦੋਵਾਂ ਕੈਂਪਸਾਂ ਵਿਚ ਪੈਦਾ ਹੋਈਆਂ ਸਥਿਤੀਆਂ ਦੌਰਾਨ ਹੋਈ ਹਿੰਸਾ, ਭੰਨਤੋੜ, ਝੜਪਾਂ ਅਤੇ ਆਵਾਜਾਈ ਵਿਚ ਵਿਘਨ ਦੀਆਂ ਘਟਨਾਵਾਂ ਬਹੁਤ ਹੀ ਦੁਖਦਾਈ ਹਨ। ਦੋਵਾਂ ਹੀ ਯੂਨੀਵਰਸਿਟੀਆਂ ਵਿਚ ਬਾਹਰੀ ਗੁੰਡਿਆਂ ਵਲੋਂ ਕੈਂਪਸਾਂ ਵਿਚ ਜੋ ਅਰਾਜਕਤਾ ਦਾ ਮਾਹੌਲ ਪੈਦਾ ਕੀਤਾ ਗਿਆ, ਉਸ ’ਤੇ ਅਜੇ ਤੱਕ ਪੰਜਾਬ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ ਹੈ। ਏ.ਬੀ.ਵੀ.ਪੀ ਦੇ ਰਾਸ਼ਟਰੀ ਸਕੱਤਰ ਆਦਿਤਿਆ ਤਕਿਆਰ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦਾ ਆਪਣੀ ਸੁਰੱਖਿਆ ਸੰਬੰਧੀ ਚਿੰਤਾਵਾਂ ਨੂੰ ਲੈ ਕੇ ਸੜਕਾਂ ’ਤੇ ਆਉਣਾ ਬਹੁਤ ਗੰਭੀਰ ਵਿਸ਼ਾ ਹੈ। ਸਮੇਂ ਸਿਰ ਪ੍ਰਭਾਵਸ਼ਾਲੀ ਦਖ਼ਲਅੰਦਾਜ਼ੀ ਨਾ ਹੋਣ ਕਾਰਨ ਸਥਿਤੀ ਵਿਗੜੀ। ਇਸ ਲਈ ਪੂਰੇ ਘਟਨਾਕ੍ਰਮ ਦੀ ਨਿਰਪੱਖ ਜਾਂਚ ਹੋਵੇ ਅਤੇ ਜ਼ਿੰਮੇਵਾਰ ਲੋਕਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਏ.ਬੀ.ਵੀ.ਪੀ ਦੇ ਸੂਬਾ ਸਕੱਤਰ ਜਸਕਰਨ ਸਿੰਘ ਭੁੱਲਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਦੇ ਮਾਮਲੇ ਵਿਚ ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦੀ। ਪੰਜਾਬ ਯੂਨੀਵਰਸਿਟੀ ਵਿਦਿਆਰਥੀ ਸੰਘ ਦੇ ਪ੍ਰਧਾਨ ਅੰਕਿਤ ਬਿਧਾਨ ਨੇ ਕਿਹਾ ਕਿ ਚਿਤਕਾਰਾ ਯੂਨੀਵਰਸਿਟੀ ਵਿਚ ਪੈਦਾ ਹੋਈ ਸ਼ੰਕਾ ਅਤੇ ਭੰਬਲਭੂਸੇ ਦੀ ਸਥਿਤੀ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਪੰਜਾਬ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਸੰਘ ਦੇ ਪ੍ਰਧਾਨ ਗੌਰਵ ਵੀਰ ਸੋਹਲ ਨੇ ਕਿਹਾ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਵਿਦਿਆਰਥਣ ਨਾਲ ਸਬੰਧਤ ਦੋਸ਼ ਬਹੁਤ ਗੰਭੀਰ ਹਨ। ਮਹਿਲਾ ਸੁਰੱਖਿਆ ਦੇ ਮਾਮਲੇ ’ਤੇ ‘ਜ਼ੀਰੋ ਟੌਲਰੈਂਸ’ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ।
Ad Position 22
No active advertisement
ਪਿਛਲੀ ਖ਼ਬਰ ‘ਵਿਸ਼ਵ ਹਾਰਟ ਦਿਵਸ’ ਮੌਕੇ ਸਰਕਾਰੀ ਸਿਹਤ ਸੰਸਥਾਵਾਂ ’ਚ ਜਾਗਰੂਕਤਾ ਸਰਗਰਮੀਆਂ ਕਰਵਾਈਆਂ ਅਗਲੀ ਖ਼ਬਰ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੁਰੰਤ ਅਸਤੀਫ਼ਾ ਦੇਣ- ਸ਼ੁਭਮ ਸ਼ੁਭੀ
Ad Position 24