ਲਾਇਨਜ਼ ਕਲੱਬ ਤੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ
ਡੇਰਾਬੱਸੀ, 30 ਸਤੰਬਰ (ਰਣਬੀਰ ਸਿੰਘ ਪੜ੍ਹੀ)-ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ ਡੇਰਾਬੱਸੀ ਅਤੇ ਲਾਇਨਜ਼ ਕਲੱਬ ਡੇਰਾਬੱਸੀ ਵਲੋਂ ਸਾਂਝੇ ਤੌਰ ’ਤੇ ਗੁਰਦੁਆਰਾ ਸਾਹਿਬ ਆਦਰਸ਼ ਨਗਰ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਹੀਲਿੰਗ ਹਸਪਤਾਲ ਸੈਕਟਰ-34, ਚੰਡੀਗੜ੍ਹ ਦੀ ਮੈਡੀਕਲ ਟੀਮ ਨੇ ਕਰੀਬ 45 ਵਿਅਕਤੀਆਂ ਦੀ ਸਿਹਤ ਜਾਂਚ ਕੀਤੀ।
ਡੇਰਾਬੱਸੀ, 30 ਸਤੰਬਰ (ਰਣਬੀਰ ਸਿੰਘ ਪੜ੍ਹੀ)-ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ ਡੇਰਾਬੱਸੀ ਅਤੇ ਲਾਇਨਜ਼ ਕਲੱਬ ਡੇਰਾਬੱਸੀ ਵਲੋਂ ਸਾਂਝੇ ਤੌਰ ’ਤੇ ਗੁਰਦੁਆਰਾ ਸਾਹਿਬ ਆਦਰਸ਼ ਨਗਰ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਹੀਲਿੰਗ ਹਸਪਤਾਲ ਸੈਕਟਰ-34, ਚੰਡੀਗੜ੍ਹ ਦੀ ਮੈਡੀਕਲ ਟੀਮ ਨੇ ਕਰੀਬ 45 ਵਿਅਕਤੀਆਂ ਦੀ ਸਿਹਤ ਜਾਂਚ ਕੀਤੀ। ਮੈਡੀਕਲ ਟੀਮ ਵਲੋਂ ਬਲੱਡ ਪ੍ਰੈਸ਼ਰ, ਸ਼ੂਗਰ, ਵਾਈਟਲ ਸਾਈਨਜ਼ ਸਮੇਤ ਆਮ ਸਿਹਤ ਸਬੰਧੀ ਜਾਂਚ ਕਰਦਿਆਂ ਲੋਕਾਂ ਨੂੰ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ। ਦੋਵਾਂ ਸੰਸਥਾਵਾਂ ਦੇ ਅੱਠ ਮੈਂਬਰਾਂ ਨੇ ਕੈਂਪ ਦੇ ਪ੍ਰਬੰਧਾਂ ਵਿਚ ਸੇਵਾਦਾਰ ਵਜੋਂ ਸੇਵਾਵਾਂ ਨਿਭਾਈਆਂ । ਲਾਇਨਜ਼ ਕਲੱਬ ਡੇਰਾਬੱਸੀ ਦੇ ਪ੍ਰਧਾਨ ਕੇ.ਪੀ. ਸ਼ਰਮਾ ਅਤੇ ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ ਦੇ ਪ੍ਰਧਾਨ ਨੀਤਿਨ ਜਿੰਦਲ ਨੇ ਮੈਡੀਕਲ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਲੋਕਾਂ ਨੂੰ ਸਮੇਂ ਸਿਰ ਸਿਹਤ ਜਾਂਚ ਕਰਵਾਉਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਦੋਵਾਂ ਸੰਸਥਾਵਾਂ ਵਲੋਂ ਭਵਿੱਖ ਵਿੱਚ ਵੀ ਲੋਕ ਭਲਾਈ ਦੇ ਉਪਰਾਲੇ ਜਾਰੀ ਰੱਖੇ ਜਾਣਗੇ। ਇਸ ਮੌਕੇ ਲਾਇਨ ਉਪੇਸ਼ ਬੰਸਲ, ਡਾ. ਬਰਖਾ ਰਾਮ, ਲਾਇਨ ਬਲਕਾਰ ਸਿੰਘ, ਸੁਸ਼ੀਲ ਕੁਮਾਰ ਧੀਮਾਨ, ਪ੍ਰਿੰਸੀਪਲ ਪ੍ਰੀਤਮ ਦਾਸ ਅਤੇ ਅਸ਼ਵਨੀ ਕੁਮਾਰ ਸ਼ਰਮਾ ਆਦਿ ਹਾਜ਼ਰ ਸਨ।