ਚਰਨਜੀਤ ਸਿੰਘ ਵਿਲੀ ਚੰਡੀਗੜ੍ਹ ਟੈਂਟ ਡੀਲਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਲਗਾਤਾਰ ਤੀਜੀ ਵਾਰ ਸਰਬਸੰਮਤੀ ਨਾਲ ਚੁਣੇ ਗਏ ਪ੍ਰਧਾਨ
ਚੰਡੀਗੜ੍ਹ, 30 ਸਤੰਬਰ (ਪ੍ਰੋ. ਅਵਤਾਰ ਸਿੰਘ) - ਚੰਡੀਗੜ੍ਹ ਟੈਂਟ ਡੀਲਰਜ਼ ਵੈੱਲਫੇਅਰ ਐਸੋਸੀਏਸ਼ਨ ਦੀਆਂ ਚੋਣਾਂ ਕਰਵਾਈਆਂ ਗਈਆਂ, ਜਿਸ ਦੌਰਾਨ ਚਰਨਜੀਤ ਸਿੰਘ ਵਿਲੀ ਨੂੰ ਐਸੋਸੀਏਸ਼ਨ ਦਾ ਲਗਾਤਾਰ ਤੀਜੀ ਵਾਰ ਸਰਬਸੰਮਤੀ ਨਾਲ ਬਿਨਾਂ ਮੁਕਾਬਲੇ ਪ੍ਰਧਾਨ ਚੁਣਿਆ ਗਿਆ।
ਚੰਡੀਗੜ੍ਹ, 30 ਸਤੰਬਰ (ਪ੍ਰੋ. ਅਵਤਾਰ ਸਿੰਘ) - ਚੰਡੀਗੜ੍ਹ ਟੈਂਟ ਡੀਲਰਜ਼ ਵੈੱਲਫੇਅਰ ਐਸੋਸੀਏਸ਼ਨ ਦੀਆਂ ਚੋਣਾਂ ਕਰਵਾਈਆਂ ਗਈਆਂ, ਜਿਸ ਦੌਰਾਨ ਚਰਨਜੀਤ ਸਿੰਘ ਵਿਲੀ ਨੂੰ ਐਸੋਸੀਏਸ਼ਨ ਦਾ ਲਗਾਤਾਰ ਤੀਜੀ ਵਾਰ ਸਰਬਸੰਮਤੀ ਨਾਲ ਬਿਨਾਂ ਮੁਕਾਬਲੇ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਦਿਨੇਸ਼ ਕਟਾਰੀਆ, ਜਨਰਲ ਸਕੱਤਰ (ਪੰਜਾਬ ਸਟੇਟ), ਆਲ ਇੰਡੀਆ ਟੈਂਟ ਡੀਲਰਜ਼ ਵੈੱਲਫੇਅਰ ਐਸੋਸੀਏਸ਼ਨ ਆਪਣੇ ਪੰਜਾਬ ਨਾਲ ਸਬੰਧਤ ਟੀਮ ਮੈਂਬਰਾਂ ਸਮੇਤ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਚਰਨਜੀਤ ਸਿੰਘ ਵਿਲੀ ਨੇ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਵਲੋਂ ਉਨ੍ਹਾਂ ’ਤੇ ਮੁੜ ਭਰੋਸਾ ਪ੍ਰਗਟਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਚ ਟੈਂਟ ਡੀਲਰਾਂ ਅਤੇ ਟੈਂਟਿੰਗ ਕਾਰੋਬਾਰ ਨਾਲ ਜੁੜੇ ਵਪਾਰੀਆਂ ਨੂੰ ਦਰਪੇਸ਼ ਸਾਰੇ ਮੌਜੂਦਾ ਮਸਲਿਆਂ ਨੂੰ ਜਲਦ ਹੀ ਸਬੰਧਤ ਅਧਿਕਾਰੀਆਂ ਅਤੇ ਉਚਿਤ ਅਥਾਰਟੀਆਂ ਦੇ ਧਿਆਨ ਵਿਚ ਲਿਆਂਦਾ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਚੰਡੀਗੜ੍ਹ ਟੈਂਟ ਡੀਲਰਜ਼ ਵੈੱਲਫੇਅਰ ਐਸੋਸੀਏਸ਼ਨ ਦਾ ਇਕ ਵਫ਼ਦ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਮੇਅਰ ਨਾਲ ਮੁਲਾਕਾਤ ਕਰੇਗਾ। ਇਸ ਦੌਰਾਨ ਚੰਡੀਗੜ੍ਹ ਵਿਚ ਟੈਂਟਿੰਗ ਕਾਰੋਬਾਰ ਨਾਲ ਜੁੜੇ ਵਪਾਰੀਆਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਮੁਸ਼ਕਲਾਂ ਬਾਰੇ ਉਨ੍ਹਾਂ ਨੂੰ ਜਾਣੂੰ ਕਰਵਾਇਆ ਜਾਵੇਗਾ ਅਤੇ ਇਨ੍ਹਾਂ ਦੇ ਢੁਕਵੇਂ ਹੱਲ ਦੀ ਮੰਗ ਕੀਤੀ ਜਾਵੇਗੀ। ਚਰਨਜੀਤ ਸਿੰਘ ਵਿਲੀ ਨੇ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮਿਲ ਕੇ ਕੰਮ ਕਰਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀਆਂ ਕੋਲ ਪ੍ਰਭਾਵਸ਼ਾਲੀ ਅਤੇ ਉਸਾਰੂ ਢੰਗ ਨਾਲ ਉਠਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।