30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਖ਼ੂਨਦਾਨ ਕੈਂਪ ਲਗਾਇਆ

ਡੇਰਾਬੱਸੀ, 30 ਸਤੰਬਰ (ਗੁਰਮੀਤ ਸਿੰਘ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਡੇਰਾਬੱਸੀ ਦੇ ਕਮਿਊਨਿਟੀ ਹਾਲ ਵਿਖੇ ਪ੍ਰਾਪਰਟੀ ਡੀਲਰਜ਼ ਐਂਡ ਬਿਲਡਰਜ਼ ਐਸੋਸੀਏਸ਼ਨ ਤੇ ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ ਵਲੋਂ ਸਾਂਝੇ ਤੌਰ ‘ਤੇ ਖ਼ੂਨਦਾਨ ਕੈਂਪ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 01-10-2026
ਡੇਰਾਬੱਸੀ, 30 ਸਤੰਬਰ (ਗੁਰਮੀਤ ਸਿੰਘ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਡੇਰਾਬੱਸੀ ਦੇ ਕਮਿਊਨਿਟੀ ਹਾਲ ਵਿਖੇ ਪ੍ਰਾਪਰਟੀ ਡੀਲਰਜ਼ ਐਂਡ ਬਿਲਡਰਜ਼ ਐਸੋਸੀਏਸ਼ਨ ਤੇ ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ ਵਲੋਂ ਸਾਂਝੇ ਤੌਰ ‘ਤੇ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 60 ਵਿਅਕਤੀਆਂ ਨੇ ਖ਼ੂਨਦਾਨ ਕਰਕੇ ਸਮਾਜ ਸੇਵਾ ‘ਚ ਆਪਣਾ ਯੋਗਦਾਨ ਪਾਇਆ। ਖ਼ੂਨ ਇਕੱਤਰ ਕਰਨ ਦੀ ਜ਼ਿੰਮੇਵਾਰੀ ਇੰਡਸ ਹਸਪਤਾਲ ਡੇਰਾਬੱਸੀ ਦੀ ਟੀਮ ਵਲੋਂ ਨਿਭਾਈ ਗਈ। ਕੈਂਪ ‘ਚ ਡੇਰਾਬੱਸੀ ਦੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖ਼ੂਨਦਾਨੀਆਂ ਦੀ ਹੌਸਲਾ ਅਫ਼ਜਾਈ ਕੀਤੀ। ਉਨ੍ਹਾਂ ਕਿਹਾ ਕਿ ਲੋੜਵੰਦ ਮਰੀਜ਼ਾਂ ਲਈ ਸਮੇਂ ਸਿਰ ਮਿਲਿਆ ਖ਼ੂਨ ਬੇਹੱਦ ਮਹੱਤਵਪੂਰਨ ਹੁੰਦਾ ਹੈ, ਲਿਹਾਜ਼ਾ ਲੋਕਾਂ ਨੂੰ ਨਿਯਮਿਤ ਤੌਰ ‘ਤੇ ਖ਼ੂਨਦਾਨ ਵਰਗੇ ਮਹਾਨ ਕਾਰਜ ‘ਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸੇ ਦੌਰਾਨ ਪ੍ਰਾਪਰਟੀ ਡੀਲਰਜ਼ ਐਂਡ ਬਿਲਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮੋਹਨ ਸੈਣੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖ਼ੂਨਦਾਨ ਕੈਂਪ ਲਗਾਉਣ ਦਾ ਮਕਸਦ ਸ਼ਹੀਦ ਦੇ ਬਲਿਦਾਨ ਨੂੰ ਯਾਦ ਕਰਨ ਦੇ ਨਾਲ-ਨਾਲ ਸਮਾਜ ਸੇਵਾ ਦਾ ਸੁਨੇਹਾ ਦੇਣਾ ਹੈ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਆਸ਼ੂ ਉਪਨੇਜਾ, ਕੌਂਸਲਰ ਨਰੇਸ਼ ਉਪਨੇਜਾ, ਵਾਈਸ ਪ੍ਰਧਾਨ ਦਵਿੰਦਰ ਸਿੰਘ ਸੈਣੀ, ਕੌਂਸਲਰ ਦਵਿੰਦਰ ਸਿੰਘ, ਮਾਸਟਰ ਕਰਮ ਸਿੰਘ, ਬਿਲਡਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਤਜਿੰਦਰ ਕਪਿਲ, ਚੇਅਰਮੈਨ ਕੁਲਦੀਪ ਰੰਗੀ, ਸਲਾਹਕਾਰ ਰਮੇਸ਼ ਰਾਣਾ, ਸਕੱਤਰ ਰਵਿੰਦਰ ਸਿੰਘ ਰਵੀ, ਖ਼ਜ਼ਾਨਚੀ ਬਲਬੀਰ ਸੈਣੀ, ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ ਤੋਂ ਪ੍ਰਧਾਨ ਨਿਤਿਨ ਜਿੰਦਲ, ਬਰਖਾ ਰਾਮ, ਅਸ਼ਵਨੀ ਸ਼ਰਮਾ, ਜੈ ਪ੍ਰਕਾਸ਼ ਧੀਮਾਨ, ਉਪੇਸ਼ ਬੰਸਲ, ਗੁਰਦੀਪ ਚਹਿਲ ਤੇ ਅੰਕਿਤ ਨਾਰੰਗ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਡੀ.ਏ.ਵੀ. ਸਕੂਲ ਜਲੰਧਰ ਕੈਂਟ ਨੇ ਡੀ.ਏ.ਵੀ. ਸਟੇਟ ਟੂਰਨਾਮੈਂਟ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਡੇਰਾਬੱਸੀ ਹਾਈਵੇਅ ਦੀ ਹਰਿਆਵਲ ਨੂੰ ਮਿਲੇਗਾ ਨਵਾਂ ਰੂਪ ਨਗਰ ਕੌਂਸਲ ਨੇ ਲਗਾਏ ਕਰੀਬ 150 ਨਵੇਂ ਬੂਟੇ
Ad Position 24