02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ’ ਚੋਂ ਨਸ਼ਾ ਖ਼ਤਮ ਕਰਨ ਦਾ ਦਾਅਵਾ ਖੋਖਲਾ - ਸਿੱਧੂ ਕਿਹਾ, ਭਾਜਪਾ-ਅਕਾਲੀ ਦਲ ਗੱਠਜੋੜ ਸਰਕਾਰ ਨੇ ਪੰਜਾਬ ਸਿਰ ਮੜ੍ਹਿਆ ਸੀ ਚਿੱਟੇ ਦਾ ਕਲੰਕ

ਐੱਸ. ਏ.

Ad Position 21
No active advertisement
ਅਜੀਤ ਡੈਸਕ 02-10-2026
ਐੱਸ. ਏ. ਐੱਸ. ਨਗਰ, 1 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਪੰਜਾਬ ਫੇਰੀ ਦੌਰਾਨ ਸੂਬੇ ‘ਚੋਂ 31 ਦਸੰਬਰ 2029 ਤੱਕ ਨਸ਼ਾ ਖ਼ਤਮ ਕਰਨ ਦੇ ਕੀਤੇ ਗਏ ਦਾਅਵੇ ਨੂੰ ਸਿਆਸੀ ਪਖੰਡ ਕਰਾਰ ਦਿੰਦਿਆਂ ਭਾਜਪਾ ਨੂੰ ਸੂਬੇ ਵਿਚ ਨਸ਼ਾ ਤਸਕਰਾਂ ਦੀ ਪੁਸ਼ਤ-ਪਨਾਹੀ ਕਰਨ ਵਿਚ ਬਰਾਬਰ ਦੀ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਅਮਿਤ ਸ਼ਾਹ ਦਾ ਇਹ ਦਾਅਵਾ ਪੂਰੀ ਤਰ੍ਹਾਂ ਖੋਖਲਾ ਹੈ ਕਿਉਂਕਿ ਪੰਜਾਬ ਸਿਰ ‘ਚਿੱਟੇ’ ਦਾ ਕਲੰਕ ਲਗਾਉਣ ਵਾਲੀ ਅਤੇ ਨਸ਼ਾ ਮਾਫ਼ੀਆ ਨੂੰ ਪੂਰੀ ਸਰਪ੍ਰਸਤੀ ਦੇਣ ਵਾਲੀ ਪਿਛਲੀ ਭਾਜਪਾ-ਅਕਾਲੀ ਦਲ ਗੱਠਜੋੜ ਸਰਕਾਰ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਫਸਾ ਕੇ ਮੌਤ ਦੇ ਮੂੰਹ ਵਿਚ ਧੱਕਣ ਦੇ ਪਾਪ ‘ਚ ਭਾਜਪਾ ਬਰਾਬਰ ਦੀ ਹਿੱਸੇਦਾਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਅੱਜ ਨਸ਼ਾ ਮੁਕਤ ਪੰਜਾਬ ਬਣਾਉਣ ਦੀਆਂ ਗੱਲਾਂ ਕਰਨਾ ਭਾਜਪਾ ਦਾ ਦੋਗਲਾਪਣ ਸਾਬਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਪੰਜਾਬ ‘ਚ ਆ ਕੇ ਨਸ਼ਿਆਂ ਨੂੰ ਖ਼ਤਮ ਕਰਨ ਦੀ ਗੱਲ ਤਾਂ ਕਰ ਰਹੇ ਹਨ, ਪਰ ਉਹ ਦੇਸ਼ ‘ਚ ਮਹਿੰਗਾਈ ਅਤੇ ਆਮ ਪਰਿਵਾਰਾਂ ‘ਤੇ ਵਧ ਰਹੇ ਆਰਥਿਕ ਦਬਾਅ ਬਾਰੇ ਕੁਝ ਨਹੀਂ ਬੋਲੇ। ਉਨ੍ਹਾਂ ਕਿਹਾ ਕਿ ਸ਼ੇਅਰ ਬਾਜ਼ਾਰ ‘ਚ ਆ ਰਹੀ ਗਿਰਾਵਟ ਅਤੇ ਨਿਵੇਸ਼ਕਾਂ ਦੀ ਚਿੰਤਾ ਬਾਰੇ ਵੀ ਕੇਂਦਰ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ। ਕਿਸਾਨੀ ਮੁੱਦੇ ਬਾਰੇ ਗੱਲ ਕਰਦਿਆਂ ਸਾਬਕਾ ਮੰਤਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਖ਼ਿਲਾਫ਼ ਕੀਤਾ ਗਿਆ ਸੰਘਰਸ਼ ਅੱਜ ਵੀ ਯਾਦ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਨਵੰਬਰ 2021 ‘ਚ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਸੀ, ਪਰ ਬਾਅਦ ‘ਚ ਸੰਸਦ ਨੇ ਇਸ ਫ਼ੈਸਲੇ ਨੂੰ ਰੱਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਭਾਜਪਾ ਦੇ ਇਨ੍ਹਾਂ ਖੋਖਲੇ ਵਾਅਦਿਆਂ ਅਤੇ ਜੁਮਲਿਆਂ ਦੇ ਬਹਿਕਾਵੇ ‘ਚ ਨਹੀਂ ਆਉਣਗੇ ਅਤੇ ਸੂਬੇ ਦੀ ਜਵਾਨੀ ਨੂੰ ਬਰਬਾਦ ਕਰਨ ਵਾਲਿਆਂ ਨੂੰ ਮੂੰਹ-ਤੋੜ ਜਵਾਬ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਹਰਿਗੋਬਿੰਦਗੜ੍ਹ ਸਾਹਿਬ ਦੇ ਕਲਸ਼ ’ਚੋਂ ਚੜ੍ਹਾਵਾ ਚੋਰੀ ਕਰਨ ਦੀ ਕੋਸ਼ਿਸ਼ ਕਰਦਾ ਨੌਜਵਾਨ ਕਾਬੂ ਅਗਲੀ ਖ਼ਬਰ ਲੱਖਾਂ ਰੁ . ਟੈਕਸ ਦੇਣ ਵਾਲੇ ਭਗਵਾਨਪੁਰ ਉਦਯੋਗਿਕ ਖੇਤਰ ਦੀਆਂ ਸੜਕਾਂ ਦੀ ਹਾਲਤ ਬਦ ਤੋਂ ਬਦਤਰ ਹੋਈ
Ad Position 24